Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਰਬਤ ਸਿਹਤ ਬੀਮਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲੇ ਦੇ ਲੋਕਾਂ ਨੂੰ ਮਿਲਿਆ 8.29 ਕਰੋੜ ਰੁਪਏ ਦਾ ਮੁਫ਼ਤ ਇਲਾਜ : ਬਲਬੀਰ ਸਿੰਘ ਸਿੱਧੂ

ਉਸਾਰੀ ਕਿਰਤੀਆਂ ਨੂੰ ਲਾਕਡਾਊਨ ਸਰਕਾਰ ਨੇ ਦਿੱਤੇ 190 ਕਰੋੜ ਰੁਪਏ, ਸਿਹਤ ਮੰਤਰੀ ਵੱਲੋਂ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪ੍ਰਧਾਨਗੀ

Web Admin

Web Admin

5 Dariya News

ਫਾਜ਼ਿਲਕਾ , 15 Sep 2020

Last updated on: Sep 15, 2020, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਇਸ ਸਾਲ ਫਾਜ਼ਿਲਕਾ ਜ਼ਿਲੇ ਦੇ ਲੋਕਾਂ ਨੂੰ ਹੁਣ ਤੱਕ 8.29 ਕਰੋੜ ਰੁਪਏ ਦੇ ਮੁਫਤ ਇਲਾਜ ਦੀ ਸਹੁਲਤ ਮੁਹਈਆ ਕਰਵਾਈ ਗਈ ਹੈ।ਅੱਜ ਇੱਥੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ: ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਬਤ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਿੱਧ ਹੋਈ ਹੈ ਜਿਸ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੁਲਤ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਹੈ। ਉਨਾਂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ ਇਸ ਯੋਜਨਾ ਤਹਿਤ 1,91,091 ਪਰਿਵਾਰ ਰਜਿਸਟਰਡ ਹਨ। ਇਸ ਸਾਲ ਇੰਨਾਂ ਵਿਚੋਂ 5019 ਲੋਕਾਂ ਨੇ ਸਰਕਾਰੀ ਸਿਹਤ ਸੰਸਥਾਵਾਂ ਅਤੇ 4186 ਲੋਕਾਂ ਨੇ ਨਿੱਜੀ ਸਿਹਤ ਸੰਸਥਾਵਾਂ ਤੋਂ ਇਲਾਜ ਕਰਵਾਇਆ ਹੈ। ਇਸ ਤੇ ਸਰਕਾਰੀ ਹਸਪਤਾਲਾਂ ਤੋਂ ਕਰਵਾਏ ਇਲਾਜ ਲਈ ਸਰਕਾਰ ਵੱਲੋਂ 2,90,98,300 ਰੁਪਏ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਤੋਂ ਕਰਵਾਏ ਇਲਾਜ ਬਦਲੇ 5,38,63,105 ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ, ਕਿਸਾਨ, ਉਸਾਰੀ ਕਿਰਤੀ ਅਤੇ ਪੱਤਰਕਾਰਾਂ ਨੂੰ ਸਿਹਤ ਬੀਮੇ ਦੀ ਸਹੁਤਲ ਦਿੱਤੀ ਗਈ ਹੈ।ਇਸੇ ਤਰਾਂ ਸ: ਸਿੱਧੂ ਨੇ ਬੈਠਕ ਦੌਰਾਨ ਕਿਰਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਜ਼ਿਲੇ ਵਿਚ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਰਜਿਸਟਰਡ ਕੀਤਾ ਜਾਵੇ। ਉਨਾਂ ਨੇ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਬੋਰਡ ਦੀਆਂ ਅਨੇਕਾਂ ਸਕੀਮਾਂ ਹਨ ਜਿੰਨਾਂ ਦਾ ਲਾਭ ਰਜਿਸਟਰਡ ਕਿਰਤੀਆਂ ਨੂੰ ਹੀ ਮਿਲਦਾ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂੁਬਾ ਸਰਕਾਰ ਵੱਲੋਂ ਲਾਕਡਾਉਨ ਦੌਰਾਨ ਰਾਜ ਦੇ 3.18 ਲੱਖ ਉਸਾਰੀ ਕਿਰਤੀਆਂ ਨੂੰ 190 ਕਰੋੜ ਰੁਪਏ ਦੀ ਮਦਦ ਕੀਤੀ ਗਈ ਹੈ।

ਸਿਹਤ ਮੰਤਰੀ ਨੇ ਇਸ ਮੌਕੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਜਿਕਰ ਕਰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ 1.55 ਲੱਖ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ। ਉਨਾਂ ਨੇ ਕਿਹਾ ਕਿ 30 ਹਜਾਰ ਸਮਾਰਟ ਕਾਰਡ ਆ ਗਏ ਹਨ। ਉਨਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਕੀ ਸਾਰੇ ਕਾਰਡ ਮੰਗਵਾ ਕੇ 10 ਦਿਨਾਂ ਵਿਚ ਲਾਭਪਾਤਰੀਆਂ ਨੂੰ ਵੰਡੇ ਜਾਣ। ਉਨਾਂ ਨੇ ਦੱਸਿਆ ਕਿ ਹੁਣ ਲਾਭਪਾਤਰੀ ਪੰਜਾਬ ਦੇ ਕਿਸੇ ਵੀ ਡਿਪੂ ਤੋਂ ਕਣਕ ਲੈ ਸਕਣਗੇ।ਸ਼ਿਕਾਇਤ ਨਿਵਾਰਨ ਕਮੇਟੀ ਵਿਚ ਅਬੋਹਰ ਸਬੰਧੀ ਆਈਆਂ ਸ਼ਿਕਾਇਤਾਂ ਸਬੰਧੀ ਸਿਹਤ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਬਕਾਇਆ ਪਏ ਵਿਕਾਸ ਕੰਮਾਂ ਨੂੰ ਤੇਜੀ ਨਾਲ ਮੁੰਕਮਲ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਚੋਖੋ ਅਬੋਹਰ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ।ਬੈਠਕ ਦੌਰਾਨ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਵਿਚ ਇਸ ਸਾਲ 881 ਕਿਲੋਮੀਟਰ ਸੰਪਰਕ ਸੜਕਾਂ ਦੀ ਮੁਰਮੰਤ ਕਰਕੇ ਪ੍ਰੀਮਿਕਸ ਪਾਈ ਗਈ ਹੈ। ਸਿਹਤ ਮੰਤਰੀ ਨੇ ਮੀਂਹ ਪ੍ਰਭਾਵਿਤ ਪਿੰਡਾਂ ਵਿਚ ਪਾਣੀ ਦੀ ਨਿਕਾਸੀ ਤੇਜੀ ਨਾਲ ਕਰਨ ਦੇ ਨਾਲ ਵਿਭਾਗਾਂ ਨੂੰ ਪਿੰਡਾਂ ਵਿਚ ਮੌਸਮੀ ਬਿਮਾਰੀ ਦੇ ਪਸਾਰ ਨੂੰ ਰੋਕਣ ਲਈ ਵੀ ਢੁੱਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਸਬੰਧਤ ਵਿਭਾਗਾਂ ਨੂੰ ਦਿੱਤੇ। ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਸਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਖੁੱਲੇ ਵਿਚ ਟੈਂਟ ਲਗਾ ਕੇ ਕੀਤੀ ਗਈ।ਬੈਠਕ ਵਿਚ ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ, ਜਲਾਲਾਬਾਦ ਦੇ ਵਿਧਾਇਕ ਸ: ਰਮਿੰਦਰ ਆਵਲਾਂ, ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ. ਸ: ਹਰਜੀਤ ਸਿੰਘ, ਸ੍ਰੀ ਸੰਦੀਪ ਜਾਖੜ, ਕਾਰਜਕਾਰੀ ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਸ੍ਰੀ ਦੀਪਕ ਕੁਮਾਰ, ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸ਼ਨ, ਚੇਅਰਮੈਨ ਸ: ਸੁਖਵੰਤ ਸਿੰਘ ਬਰਾੜ, ਯੂਥ ਕਾਂਗਰਸ ਪ੍ਰਧਾਨ ਸ੍ਰੀ ਰੂਬੀ ਗਿੱਲ, ਸ੍ਰੀ ਬੀਡੀ ਕਾਲੜਾ, ਏ.ਡੀ.ਸੀ. ਵਿਕਾਸ ਸ੍ਰੀ ਨਵਲ ਕੁਮਾਰ, ਐਸ.ਡੀ.ਐਮ. ਸ: ਸੂਬਾ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਬਲਾਕ ਕਾਂਗਰਸ ਜਨਰਲ ਸੈਕਟਰੀ ਪਰਮਦੀਪ ਸ਼ਾਹ, ਯੂਥ ਕਾਂਗਰਸ ਵਾਈਸ ਪ੍ਰਧਾਨ ਫਾਜਿਲਕਾ ਅੰਮਿ੍ਰਤ ਪਾਲ ਆਦਿ ਵੀ ਹਾਜਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Punjab Congress , Punjab Government , Government of Punjab , Fazilka , Sarbat Sehat Bima Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD