Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ 928 ਡਾਕਟਰਾਂ ਦੀ ਭਰਤੀ ਪ੍ਰਿਆ ਪ੍ਰਗਤੀ ਅਧੀਨ : ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਨੇ ਫਾਜ਼ਿਲਕਾ ਤੇ ਜਲਾਲਾਬਾਦ ਦੇ ਸਿਵਲ ਹਸਪਤਾਲਾਂ ਦਾ ਦੌਰਾ ਕਰਕੇ ਮਰੀਜਾਂ ਦਾ ਹਾਲ ਚਾਲ ਜਾਣਿਆ

Web Admin

Web Admin

5 Dariya News

ਫਾਜ਼ਿਲਕਾ , 15 Sep 2020

Last updated on: Sep 15, 2020, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲਾ ਹਸਪਤਾਲ ਫਾਜ਼ਿਲਕਾ ਅਤੇ ਜਲਾਲਬਾਦ ਦੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਮਰੀਜਾਂ ਦਾ ਹਾਲ ਚਾਲ ਜਾਣਿਆ ਅਤੇ ਜ਼ਿਲੇ ਵਿਚ ਕੋਵਿਡ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ।ਇਸ ਮੌਕੇ ਉਨਾਂ ਨੇ ਦੱਸਿਆ ਕਿ ਸੂਬਾ ਸਰਕਾਰ ਰਾਜ ਵਿਚ 928 ਡਾਕਟਰਾਂ ਦੀ ਭਰਤੀ ਕਰ ਰਹੀ ਹੈ ਜਿੰਨਾਂ ਵਿਚੋਂ 146 ਦੀ ਨਿਯੁਕਤੀ ਹੋ ਗਈ ਹੈ ਜਦ ਕਿ 500 ਹੋਰ ਦੀ ਨਿਯੁਕਤੀ ਵੀ ਜਲਦ ਹੋ ਜਾਵੇਗੀ। ਜਦ ਕਿ 428 ਡਾਕਟਰਾਂ ਦੀ ਭਰਤੀ ਲਈ ਵਾਕ ਇਨ ਇੰਟਰਵਿਊ ਚੱਲ ਰਹੀ ਹੈ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਲਈ ਇਸ ਸਮੇਂ ਸਿਹਤ ਸੈਕਟਰ ਪ੍ਰਮੁੱਖ ਤਰਜੀਹ ਹੈ ਅਤੇ ਡਾਕਟਰੀ ਅਮਲੇ ਦੀ ਘਾਟ ਨੂੰ ਦੂਰ ਕਰਨ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ।ਸਿਹਤ ਮੰਤਰੀ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਰਾਜ ਵਿਚ ਮੋਹਾਲੀ ਵਿਖੇ ਮੈਡੀਕਲ ਕਾਲਜ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਜਦ ਕਿ ਇਸ ਤੋਂ ਬਾਅਦ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਇਰਾਦਾ ਰੱਖਦੀ ਹੈ ਕਿ ਰਾਜ ਵਿਚ ਮੈਡੀਕਲ ਕਾਲਜਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇ। ਬਲਬੀਰ ਸਿੰਘ ਸਿੱਧੂ ਨੇ ਕੋਵਿਡ ਦਾ ਜਿਕਰ ਕਰਦਿਆਂ ਕਿਹਾ ਕਿ ਬੇਸ਼ਕ ਇਸ ਸਮੇਂ ਕੋਵਿਡ ਕੇਸ ਜਿਆਦਾ ਗਿਣਤੀ ਵਿਚ ਆ ਰਹੇ ਹਨ ਪਰ ਰਾਜ ਵਿਚ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਉਸੇ ਅਨੁਪਾਤ ਵਿਚ ਵੱਧ ਹੈ। ਉਨਾਂ ਨੇ ਕਿਹਾ ਕਿ ਜਿਆਦਾਤਰ ਮੌਤਾਂ ਉਨਾਂ ਕੇਸਾਂ ਵਿਚ ਹੁੰਦੀਆਂ ਹਨ ਜਿੱਥੇ ਮਰੀਜ ਹਸਪਤਾਲ ਦੇਰੀ ਨਾਲ ਪੁੱਜਦੇ ਹਨ ਅਤੇ ਸਮੇਂ ਸਿਰ ਟੈਸਟ ਨਹੀਂ ਕਰਵਾਉਂਦੇ ਜਾਂ ਜਿੰਨਾਂ ਨੂੰ ਹੋਰ ਬਿਮਾਰੀਆਂ ਵੀ ਹੁੰਦੀਆਂ ਹਨ। ਉਨਾਂ ਨੇ ਇਸ ਲਈ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੱਛਣ ਵਿਖਾਈ ਦੇਣ ਤੇ ਜਾਂ ਕਿਸੇ ਪਾਜਿਟਿਵ ਮਰੀਜ ਦੇ ਸੰਪਰਕ ਵਿਚ ਆਏ ਹੋਣ ਤੇ ਤੁਰੰਤ ਆਪਣਾ ਕੋਵਿਡ ਟੈਸਟ ਕਰਵਾਉਣ। ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਬਿਲਕੁਲ ਮੁਫ਼ਤ ਹੈ।

ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਹੁਣ ਸਾਫ ਕਰ ਦਿੱਤਾ ਹੈ ਕਿ ਜੇਕਰ ਪਾਜਿਟਿਵ ਆਏ ਵਿਅਕਤੀ ਨੂੰ ਕੋਈ ਗੰਭੀਰ ਲੱਛਣ ਨਹੀਂ ਹਨ ਅਤੇ ਉਸਨੂੰ ਕੋਈ ਹੋਰ ਗੰਭੀਰ ਬਿਮਾਰੀ ਵੀ ਨਹੀਂ ਹੈ ਤਾਂ ਅਜਿਹਾ ਵਿਅਕਤੀ ਆਪਣੇ ਘਰ ਵਿਚ ਵੀ ਰਹਿ ਕੇ ਆਪਣਾ ਇਲਾਜ ਪੂਰਾ ਕਰ ਸਕਦਾ ਹੈ।ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱੂਧ ਨੇ ਇਸ ਮੌਕੇ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਅਫਵਾਹਾਂ ਦਾ ਝੂਠ ਹੁਣ ਲੋਕ ਸਮਝ ਚੁੱਕੇ ਹਨ ਅਤੇ ਪੰਚਾਇਤਾਂ ਸਮੇਤ ਸਮਾਜ ਦੇ ਸਾਰੇ ਵਰਗ ਟੈਸਟਿੰਗ ਕਰਵਾਉਣ ਵਿਚ ਸਹਿਯੋਗ ਕਰ ਰਹੇ ਹਨ।ਓਟ ਕਲੀਨਿਕਾਂ ਵਿਚ ਮਰੀਜਾਂ ਦੀ ਵੱਧ ਰਹੀ ਗਿਣਤੀ ਨੂੰ ਹਾਂਪੱਖੀ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਵਰਤਾਰਾਂ ਪ੍ਰਮਾਣਿਤ ਕਰਦਾ ਹੈ ਕਿ ਲੋਕ ਨਸ਼ੇ ਦੀ ਬਿਮਾਰੀ ਨੂੰ ਛੱਡਣਾ ਚਾਹੁੰਦੇ ਹਨ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਦੇ ਰੋਗੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਓਟ ਕਲੀਨਿਕਾਂ ਵਿਚ ਆਉਣ ਵਾਲਿਆਂ ਨੂੰ ਸਹੀ ਮਨੋਵਿਗਿਆਨਿਕ ਸਲਾਹ ਦੇ ਕੇ ਅਤੇ ਸਹੀ ਇਲਾਜ ਕਰਕੇ ਉਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾਵੇ।ਇਸ ਮੌਕੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜਾਂ ਨਾਲ ਗੱਲਬਾਤ ਕਰਕੇ ਉਨਾਂ ਤੋਂ ਇੱਥੇ ਦਿੱਤੀਆਂ ਜਾ ਰਹੀਆਂ ਸਹੁਲਤਾਂ ਸਬੰਧੀ ਫੀਡਬੈਕ ਵੀ ਪ੍ਰਾਪਤ ਕੀਤਾ। ਇਸ ਮੌਕੇ ਉਨਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ, ਜਲਾਲਾਬਾਦ ਦੇ ਵਿਧਾਇਕ ਸ: ਰਮਿੰਦਰ ਆਵਲਾਂ, ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ, ਸ੍ਰੀ ਸੰਦੀਪ ਜਾਖੜ, ਕਾਰਜਕਾਰੀ ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਯੂਥ ਕਾਂਗਰਸ ਪ੍ਰਧਾਨ ਸ੍ਰੀ ਰੂਬੀ ਗਿੱਲ, ਐਸ.ਡੀ.ਐਮ. ਸ: ਸੂਬਾ ਸਿੰਘ, ਸਿਵਲ ਸਰਜਨ ਡਾ: ਭੁਪਿੰਦਰ ਕੌਰ, ਐਸਐਮਓ ਡਾ: ਸੁਧੀਰ ਪਾਠਕ ਆਦਿ ਵੀ ਹਾਜਰ ਸਨ। ਬਾਅਦ ਵਿਚ ਉਨਾਂ ਨੇ ਜਲਾਲਾਬਾਦ ਦੇ ਸਿਵਲ ਹਸਪਤਾਲ ਦਾ ਵੀ ਦੌਰਾ ਕੀਤਾ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Punjab Congress , Punjab Government , Government of Punjab , Fazilka , Sarbat Sehat Bima Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD