Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੁੱਖ ਮੰਤਰੀ ਵੱਲੋਂ ਕਿਸਾਨਾਂ ਖਿਲਾਫ ਦਰਜ ਕੇਸ ਵਾਪਸ ਲੈਣ ਦਾ ਐਲਾਨ, ਧਾਰਾ 144 ਦੀ ਉਲੰਘਣਾ ਦਾ ਕੋਈ ਨਵਾਂ ਕੇਸ ਦਰਜ ਨਹੀਂ ਹੋਵੇਗਾ

ਕਿਸਾਨਾਂ ਨੂੰ ਟ੍ਰੈਫਿਕ ਜਾਮ ਨਾ ਕਰਨ ਦੀ ਅਪੀਲ, ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਲੀ ਤੱਕ ਲਿਜਾਣ ਦੀ ਵੀ ਅਪੀਲ ਕੀਤੀ

Web Admin

Web Admin

5 Dariya News

ਚੰਡੀਗੜ੍ਹ , 16 Sep 2020

Last updated on: Sep 16, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਟ੍ਰੈਫਿਕ ਜਾਮ ਨਾ ਕੀਤਾ ਜਾਵੇ ਅਤੇ ਨਾ ਹੀ ਧਾਰਾ 144 ਦੀ ਉਲੰਘਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਸ ਦੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਧਾਰਾ 144 ਦੀ ਉਲੰਘਣਾ ਦੇ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਜਾਵੇਗਾ ਕਿਉਂਕਿ ਉਹ ਆਪਣੀ ਜ਼ਿੰਦਗੀ ਅਤੇ ਰੋਜ਼ੀ ਰੋਟੀ ਲਈ ਸੰਘਰਸ਼ ਕਰ ਰਹੇ ਹਨ।ਪੰਜਾਬ ਕਾਂਗਰਸ ਵੱਲੋਂ ਖੇਤੀਬਾੜੀ ਵਿਰੋਧੀ ਬਿੱਲਾਂ ਖਿਲਾਫ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੰਨਾਂ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਧਾਰਾ 144 ਦੀ ਉਲੰਘਣਾ ਦੇ ਪਹਿਲਾ ਹੀ ਕੇਸ ਦਰਜ ਹੋ ਚੁੱਕੇ ਹਨ, ਉਹ ਵਾਪਸ ਲਏ ਜਾਣਗੇ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਿਸਾਨ ਇਸ ਲਈ ਕਾਨੂੰਨ ਦੀ ਉਲੰਘਣਾ ਕਰ ਰਹੇ ਹਨ ਕਿਉਂਕਿ ਇਹ ਆਰਡੀਨੈਂਸ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਰਬਾਦ ਕਰ ਦੇਣਗੇ।ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਸੂਬਾ ਕਾਂਗਰਸ ਅਤੇ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਨੂੰਨ ਪੰਜਾਬ ਅਤੇ ਖੇਤੀਬਾੜੀ ਨੂੰ ਤਬਾਹ ਕਰ ਦੇਣਗੇ ਜੋ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਘੱਟੋ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਰਾਹ ਪੱਧਰਾ ਕਰਨਗੇ ਜੋ ਪੰਜਾਬ ਅਤੇ ਸਮੁੱਚੇ ਦੇਸ਼ ਲਈ ਬਹੁਤ ਘਾਤਕ ਸਿੱਧ ਹੋਣਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰੋਸ ਪ੍ਰਦਰਸ਼ਨਾਂ ਨੂੰ ਦਿੱਲੀ ਕੇਂਦਰ ਸਰਕਾਰ ਦੀਆਂ ਬਰੂਹਾਂ 'ਤੇ ਲੈ ਕੇ ਜਾਣ ਅਤੇ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਇਸ ਸੰਘਰਸ਼ ਵਿੱਚ ਉਹ ਉਨ੍ਹਾਂ ਦੇ ਨਾਲ ਹਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , PPCC , Rana Gurjit Singh , Bharat Bhushan Ashu , Sunil Jakhar , Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD