Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸਨਅਤਕਾਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡਸਟਰੀ ਦੇ ਸਹਿਯੋਗ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ

Web Admin

Web Admin

5 Dariya News

ਲੁਧਿਆਣਾ , 18 Sep 2020

Last updated on: Sep 18, 2020, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਸ਼ਰਮਾ ਨੇ ਇੱਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਨਅਤੀ ਨੁਮਾਇੰਦਿਆਂ ਨਾਲ ਉਨ੍ਹਾਂ ਵੱਲੋਂ ਕੋਵਿਡ -19 ਦੇ ਚਲਦਿਆਂ ਇੰਡਸਟਰੀ ਨੂੰ ਚਲਾਉਣ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਅਤੇ ਕੋਵਿਡ -19 ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਮੀਟਿੰਗ ਕੀਤੀ। ਇਸ ਵੀਡੀਓ ਕਾਨਫਰੰਸ ਵਿੱਚ ਪੁਲਿਸ ਕਮਿਸ਼ਨਰ ਲੁਧਿਆਣਾ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ, ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਵੀ ਨਾਲ ਸ਼ਾਮਿਲ ਸਨ।ਡਿਪਟੀ ਕਮਿਸ਼ਨਰ ਨੇ ਸਨਅਤਕਾਰਾਂ ਨਾਲ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਇੰਡਸਟਰੀ 'ਤੇ ਨਿਰਭਰ ਕਰਦੀ ਹੈ ਜਿਸ ਕਰਕੇ ਇੰਡਸਟਰੀ ਨੂੰ ਚਾਲੂ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕੋਵਿਡ ਦੀ ਮਹਾਂਮਾਰੀ ਦੌਰਾਨ ਲੁਧਿਆਣਾ ਸ਼ਹਿਰ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਇੰਡਸਟਰੀ ਨੇ ਪੰਜਾਬ ਸਰਕਾਰ ਦਾ ਸਾਥ ਦਿੱਤਾ ਜਿੱਥੇ ਵੀ ਕਿਸੇ ਕਿਸਮ ਦੀ ਲੋੜ ਮਹਿਸੂਸ ਕੀਤੀ ਗਈ ਉਹ ਇੰਡਸਟਰੀ ਦੁਆਰਾ ਪੂਰੀ ਕੀਤੀ ਗਈ ਚਾਹੇ ਉਹ ਮਾਸਕ/ਸੈਨੀਟਾਈਜ਼ਰ/ਪੀ.ਪੀ.ਕਿੱਟਾਂ ਆਦਿ  ਬਣਾਉਣ ਦਾ ਕੰਮ ਹੋਵੇ ਜਾਂ ਫਿਰ ਲੋਕਾਂ ਤੱਕ ਵਸਤੂਆਂ ਪਹੁੰਚਾਉਣ ਦਾ ਪੂਰੇ ਉਤਸ਼ਾਹ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੋੜ ਹੈ ਕੋਵਿਡ-19 ਦੀ ਮਹਾਂਮਾਰੀ ਤੋਂ ਬਚਣ ਲਈ ਸਾਰਿਆਂ ਨੂੰ ਇਸ ਕਰੋਨਾ ਬਿਮਾਰੀ ਤੋਂ ਜਾਗਰੂਕ ਕੀਤਾ ਜਾਵੇ।ਇਸ ਮੌਕੇ ਉਨ੍ਹਾਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਬਿਮਾਰੀ ਕਾਰਨ ਪਾਜੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰ ਦੀ ਖਪਤ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡਸਟਰੀ ਦੇ ਸਹਿਯੋਗ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜਿਹੜੀ ਆਕਸੀਜਨ ਇੰਡਸਟਰੀ ਵਿੱਚ ਵਰਤੋਂ ਹੁੰਦੀ ਹੈ ਉਹ ਆਕਸੀਜਨ ਹਸਪਤਾਲ ਵਿੱਚ ਮਰੀਜ਼ਾਂ ਲਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਆਕਸੀਜਨ ਦੇਣ ਦੀ ਬਹੁਤ ਲੋੜ ਹੁੰਦੀ ਹੈ ਇਸ ਲਈ ਆਕਸੀਜਨ ਸਿਲੰਡਰ ਦੀ ਹਸਪਤਾਲ ਵਿੱਚ ਪਹੁੰਚਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਲੁਧਿਆਣਾ ਦੇ ਸਨਅਤਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੇ ਹਰ ਵੇਲੇ ਕੋਵਿਡ-19 ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ।ਪੁਲਿਸ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਨਅਤਕਾਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਭਰਪੂਰ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਸਨਅਤਕਾਰਾਂ ਨੂੰ ਇਹ ਵੀ ਅਪੀਲ ਕੀਤੀ ਕਿ  ਤੁਹਾਡੇ ਅਧੀਨ ਤੁਹਾਡੀ ਇੰਡਸਟਰੀ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਕੋਵਿਡ ਟੈਸਟ ਜ਼ਰੂਰ ਸਮੇਂ-ਸਮੇਂ 'ਤੇ ਕਰਵਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ। ਪੁਲਿਸ ਕਮਿਸ਼ਨਰ ਨੇ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਕਿ ਲੋਕਾਂ ਦਾ ਕੋਵਿਡ-19 ਦੇ ਟੈਸਟ ਕਰਵਾਉਣ ਸਬੰਧੀ  ਦ੍ਰਿਸ਼ਟੀਕੋਣ ਬਦਲਿਆ ਹੈ, ਹੁਣ ਪਹਿਲਾਂ ਨਾਲੋਂ ਵੱਧ ਲੋਕਾਂ ਵੱਲੋਂ ਕੋਵਿਡ-19 ਦੇ ਟੈਸਟ ਕਰਵਾਏ ਜਾ ਰਹੇ ਹਨ।ਇਸ ਮੀਟਿੰਗ ਦੌਰਾਨ ਸਨਅਤਕਾਰਾਂ ਵੱਲੋਂ ਵੀ ਕੋਵਿਡ-19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦਾ ਭਰਪੂਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ  ਤਾਂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ''ਮਿਸ਼ਨ ਫਤਿਹ'' ਨੂੰ ਕਾਮਯਾਬ ਕਰਕੇ ਕਰੋਨਾ ਦੀ ਮਹਾਂਮਾਰੀ 'ਤੇ ਫਤਿਹ ਹਾਸਿਲ ਕੀਤੀ ਜਾ ਸਕੇ।

 

Tags: DC Ludhiana , Mission Fateh , Varinder Sharma , Varinder Kumar Sharma , Ludhiana , Deputy Commissioner Ludhiana , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD