ਕਿਸਾਨ ਮੇਲੇ ਦੌਰਾਨ ਡਿਪਟੀ ਸਪੀਕਰ ਨੇ ਕੀਤਾ ਕਿਸਾਨਾਂ ਦਾ ਧੰਨਵਾਦ
ਵਿਰਚੁਅਲ ਕਿਸਾਨ ਮੇਲੇ ਦੌਰਾਨ ਸ. ਭੱਟੀ ਨੇ ਆਨਲਾਇਨ ਕਿਸਾਨ ਮੇਲੇ ਵਿੱਚ ਕੀਤੀ ਸ਼ਿਰਕਤ
Web Admin
5 Dariya News
ਸ੍ਰੀ ਮੁਕਤਸਰ ਸਾਹਿਬ , 18 Sep 2020
Last updated on: Sep 18, 2020, 00:00 IST
ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਆਨਲਾਇਨ ਮਾਧਿਅਮ ਦੇ ਜ਼ਰੀਏ ਮਨਾਏ ਗਏ ਕਿਸਾਨ ਮੇਲੇ ਵਿੱਚ ਪੰਜਾਬ ਦੇ ਕਿਸਾਨਾਂ ਦਾ ਸਾਰੇ ਭਾਰਤ ਨੂੰ ਅੰਨ ਮੁਹੱਇਆ ਕਰਵਾਉਣ ਲਈ ਧੰਨਵਾਦ ਕੀਤਾ । ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਐਮ ਕੇ ਅਰਾਵਿੰਦ ਕੁਮਾਰ ਤੋ ਇਲਾਵਾ ਅਗਾਂਹਵਧੂ ਕਿਸਾਨ ਅਤੇ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਹਾਜ਼ਰ ਸਨ ।ਸ. ਭੱਟੀ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੇ ਚਲਦਿਆਂ ਪੰਜਾਬ ਖੇਤੀਬਾੜੀ ਯੁਨੀਵਰਸਿਟੀ, ਲੁਧਿਆਣਾ ਵੱਲਂੋ ਇਸ ਵਾਰ ਆਨਲਾਇਨ ਪ੍ਰਣਾਲੀ ਰਾਹੀਂ ਵਿਰਚੁਅਲ ਕਿਸਾਨ ਮੇਲੇ ਦਾ ਆਯੋਜਨ ਕੀਤਾ । ਉਨਾਂ ਦੱਸਿਆ ਕਿ ਤਕਰੀਬਨ 100 ਵੱਖ ਵੱਖ ਥਾਵਾਂ ਤੇ ਕਿਸਾਨ, ਐਮ ਐਲ ਏ, ਮੰਤਰੀ ਸਹਿਬਾਨ ਅਤੇ ਚੰਡੀਗੜ ਵਿਖੇ ਪੰਜਾਬ ਦੇ ਮੁੱਖ ਮੰਤਰੀ ਵੱਲੋ ਅੱਜ ਦੇ ਇਸ ਮੇਲੇ ਵਿੱਚ ਸ਼ਿਰਕਤ ਕੀਤੀ ਗਈ ।ਸ. ਭੱਟੀ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਾਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਆਖਿਆ ਕਿ ਸਰਕਾਰ ਕਿਸਾਨਾਂ ਨੂੰ ਸਮੁੱਚੇ ਭਾਰਤ ਦੇ ਢਿੱਡ ਭਰਨ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ ।ਇਸ ਮੌਕੇ ਬੋਲਦਿਆਂ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋ ਕਿਸਾਨਾਂ ਨੂੰ ਆਧੁਨਿਕ ਬੀਜਾਂ, ਸੰਦਾਂ ਅਤੇ ਮਸ਼ੀਨਰੀ ਦੀ ਸਾਰੀ ਜਾਣਕਾਰੀ ਆਨਲਾਇਨ ਤਰੀਕੇ ਨਾਲ ਉਪਲਬਧ ਕਰਵਾਈ ਜਾ ਰਹੀ ਹੈ ।ਉਨਾਂ ਦੱਸਿਆ ਕਿ ਬੀਜਾਂ ਦੀ ਗੁਣਵੱਤਾ, ਮੌਸਮ ਬਾਰੇ ਜਾਣਕਾਰੀ, ਫਸਲਾਂ ਸਬੰਧੀ ਜਾਣਕਾਰੀ ਅਤੇ ਬੀਜਾਂ ਨੂੰ ਬੀਜਣ ਸਬੰਧੀ ਜਾਣਕਾਰੀ ਸਬੰਧੀ ਕਿਸਾਨਾਂ ਨੂੰ ਖੇਤੀਬਾੜੀ ਮਹਿਕਮੇ ਵੱਲੋਂ ਵੱਧ ਤੋ ਵੱਧ ਆਨਲਾਈਨ ਜੋੜਿਆ ਜਾ ਰਿਹਾ ਹੈ ।ਹਾੜੀ ਵਿੱਚ ਬੀਜੀਆਂ ਜਾਣ ਵਾਲੀਆਂ ਫਸਲਾਂ ਬਾਰੇ ਵੀ ਕਿਸਾਨਾਂ ਨੂੰ ਵੱਟਸਐਪ, ਫੇਸਬੁੱਕ, ਯੂ ਟਿਯੂਬ ਅਤੇ ਹੋਰ ਸ਼ੋਸ਼ਲ ਮੀਡੀਆ ਰਾਹੀਂ ਤਕਨੀਕੀ ਸ਼ੈਸ਼ਨਾਂ ਵਿੱਚ ਜੋੜ ਕੇ ਉਨਾਂ ਦੀ ਜਾਣਕਾਰੀ ਵਿੱਚ ਇਜਾਫਾ ਕੀਤਾ ਜਾ ਰਿਹਾ ਹੈ ।