Wednesday, 15 May 2024

 

 

ਖ਼ਾਸ ਖਬਰਾਂ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ

ਪੰਜਾਬ ਭਰ ਦੇ ਕਿਸਾਨ ਆਨਲਾਈਨ ਪੀਏਯੂ ਦਾ ਕਿਸਾਨ ਮੇਲਾ ਵੇਖ ਸਕਣਗੇ - ਵਿਧਾਇਕ ਲਾਡੀ

Web Admin

Web Admin

5 Dariya News

ਬਟਾਲਾ , 18 Sep 2020

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਦੋ ਦਿਨਾਂ ਛਿਮਾਹੀ ਕਿਸਾਨ ਮੇਲੇ ਦਾ ਉਦਘਾਟਨ ਆਨ ਲਾਈਨ ਕੀਤਾ। ਇਸ ਵਾਰ ਇਹ ਮੇਲਾ ਆਨ ਲਾਇਨ ਵਰਚੁਅਲ ਪਲੇਟਫਾਰਮ ਤੇ ਹੋ ਰਿਹਾ ਹੈ। ਰਾਜ ਭਰ ਦੇ ਕਿਸਾਨਾਂ ਨੇ ਇਸ ਨੂੰ ਆਨ ਲਾਈਨ ਵੇਖਿਆ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਸਮੇਤ ਪ੍ਰਗਤੀਸ਼ੀਲ ਕਿਸਾਨ ਇਸ ਮੇਲੇ ਨਾਲ ਆਨ ਲਾਈਨ ਜੁੜੇ।ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਸੰਬੋਧਨ ਦੌਰਾਨ ਪੰਜਾਬ ਵੱਲੋਂ ਦੇਸ਼ ਨੂੰ ਅਨਾਜ ਪੈਦਾਵਾਰ ਵਿਚ ਆਤਮ ਨਿਰਭਰ ਬਣਾਉੁਣ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੀ ਹਰੇ ਇਨਕਲਾਬ ਵਿਚ ਭੁਮਿਕਾ ਦੀ ਸਲਾਘਾ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਦਾ ਪੰਜਾਬ ਦੀ ਖੇਤੀਬਾੜੀ ਤੇ ਮਾੜਾ ਅਸਰ ਪਵੇਗਾ। ਉਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਯੁਨੀਵਰਸਿਟੀ ਦੀਆਂ ਸ਼ਿਫਾਰਸਾਂ ਅਨੁਸਾਰ ਖੇਤੀ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਹ ਇਕ ਚੰਗਾ ਸਾਧਨ ਹੈ ਜਿਸ ਨਾਲ ਕਿਸਾਨ ਆਨਲਾਈਨ ਮੇਲਾ ਵੇਖ ਕੇ ਆਪਣੇ ਗਿਆਨ ਵਿਚ ਵਾਧਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਅੰਨ ਜਾਂ ਪੋਸ਼ਣ ਸੁਰੱਖਿਆ ਤਾਂ ਹੀ ਸੰਭਵ ਹੈ ਜੇਕਰ ਕਿਸਾਨ ਦੀ ਆਰਥਿਕ ਸੁਰੱਖਿਆ ਹੋਵੇਗੀ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਲਈ ਕਿਸਾਨ ਅਤੇ ਖੇਤੀ ਸੈਕਟਰ ਪ੍ਰਮੁੱਖ ਤਰਜੀਹ ਹੈ। ਉਨਾਂ ਨੇ ਚਿੰਤਾ ਪ੍ਰਗਟ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਨਵੇਂ ਕਾਨੂੰਨ ਕਿਸਾਨਾਂ ਨੂੰ ਮੁੜ ਤੋਂ ਕੰਪਨੀਆਂ ਦੇ ਮੁਜਾਹਰੇ ਬਣਾ ਦੇਣਗੇ। ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਲਗਾਤਾਰ ਖੇਤੀਬਾੜੀ ਮਹਿਕਮੇ ਨਾਲ ਰਾਬਤਾ ਰੱਖਣ।ਇਸ ਮੌਕੇ ਲੁਧਿਆਣਾ ਤੋਂ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਵਾਇਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਅਤੇ ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੁਨੀਵਰਸਿਟੀ ਦੇ ਵਾਇਸਚਾਂਸਲਰ ਡਾ: ਇੰਦਰਜੀਤ ਨੇ ਕਿਸਾਨਾਂ ਨੂੰ ਯੁਨੀਵਰਸਿਟੀ ਦੀਆਂ ਖੋਜਾਂ, ਪਸਾਰ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਖੇਤੀ ਦਾ ਹੰਢਣਸਾਰ ਮਾਡਲ ਅਪਨਾਉਣ ਦੀ ਲੋੜ ਤੇ ਜੋਰ ਦਿੱਤਾ। ਉਨਾਂ ਨੇ ਦੱਸਿਆ ਕਿ ਕਿਸਾਨ ਫੋਨ ਨੰਬਰ 18001805100 ਤੇ ਮਿਸ ਕਾਲ ਕਰਕੇ ਪੰਜਾਬ ਖੇਤੀਬਾੜੀ ਯੁਨੀਵਰਿਸਟੀ ਨਾਲ ਜੁੜ ਸਕਦੇ ਹਨ। ਕਿਸਾਨ ਪੀਏਯੂ ਦੇ ਯੂਟਿਊਬ ਚੈਨਲ ਤੇ ਇਹ ਕਿਸਾਨ ਮੇਲਾ ਵੇਖ ਸਕਦੇ ਹਨ।ਇਸ ਮੌਕੇ ਖੇਤੀਬਾੜੀ ਅਫ਼ਸਰ ਹਰਮਿੰਦਰ ਪਾਲ ਸਿੰਘ, ਬਲਜਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਬਟਾਲਾ ਕੰਵਲਜੀਤ ਕੌਰ, ਅੰਮ੍ਰਿਤ ਰਿਆੜ, ਪਰਮਬੀਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Balwinder Singh Laddi , Punjab Pradesh Congress Committee , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD