Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਕੇਂਦਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੇ ਕਰਜ਼ੇ ਹੇਠ ਦੱਬੇ ਕਿਸਾਨਾਂ ਦੀ ਸੰਘੀ ਨੱਪੀ - ਰਾਣਾ ਕੇ.ਪੀ. ਸਿੰਘ

ਪੰਜਾਬ ਐਗਰੀਕਲਚਰ ਯੁਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਕਿਸਾਨ ਮੇਲੇ ਵਿਚ ਜਿ਼ਲ੍ਹਾ ਰੂਪਨਗਰ ਦੇ ਕਿਸਾਨਾਂ ਨੇ ਵੀਡੀੳ ਕਾਨਫਰੰਸਿੰਗ ਰਾਹੀਂ ਕੀਤੀ ਸਿ਼ਰਕਤ

Web Admin

Web Admin

5 Dariya News

ਰੂਪਨਗਰ , 18 Sep 2020

ਪੰਜਾਬ ਐਗਰੀਕਲਚਰਲਜ ਯੂਨੀਵਰਸਿਟੀ ਵਲੋਂ ਕਰਵਾਏ ਜਾ ਰਹੇ ਦੋ ਦਿਨਾਂ ਕਿਸਾਨ ਮੇਲੇ ਦੀ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸਿੰਗ ਰਾਹੀ ਸ਼ੂਰੁਆਤ ਕਰ  ਦਿੱਤੀ ਗਈ। ਜਿ਼ਲ੍ਹਾ ਰੂਪਨਗਰ ਵਿਚ ਕਰਵਾਏ ਗਏ ਜਿ਼ਲ੍ਹਾ ਪੱਧਰੀ ਸਮਾਗਮ ਵਿਚ ਜਿ਼ਲ੍ਹੇ ਦੇ ਕਿਸਾਨਾਂ ਵੀ ਵੀਡੀਓ ਕਾਨਫਰੰਸ ਰਾਹੀ ਇਸ ਮੇਲੇ ਦੀ ਸ਼ੁਰੂਆਤ ਵਿਚ ਹਾਜਰੀ ਭਰੀ।ਇਸ ਸਮਾਗਮ ਦੇ ਮੁੱਖ ਮਹਿਮਾਨ ਰਾਣਾ ਕੇ.ਪੀ.ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਸਨ ਜਦਕਿ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸਨਰ ਰੂਪਨਗਰ ਵਿਸ਼ੇਸ ਮਹਿਮਾਨ ਦੇ ਤੌਰ ਤੇ ਹਾਜਰ ਸਨ।ਕਿਸਾਨ ਮੇਲੇ ਦੇ ਅਰੰਭ ਤੋਂ ਪਹਿਲਾ ਬੋਲਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਦਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦੀ ਰਹੀ ਹੈ ਭਾਵੇਂ ਇਸ ਦਾ ਕੋਈ ਵੀ ਮੁੱਲ ਉਤਾਰਨਾ ਪਿਆ ਹੋਵੇ। ਉਨ੍ਹਾਂ ਕਿਹਾ ਕਿ ਕੇੱਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਬਿਲਾਂ ਕਾਰਨ ਪੁਰੇ ਦੇਸ਼ ਵਿਚ ਉਬਾਲ ਆਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਸਥਿਤੀ ਹੈ ਕਿ ਜਦੋਂ ਦੇਸ਼ ਦਾ ਕਿਸਾਨ ਕਰਜੇ਼ ਹੇਠਾਂ ਦਬਿਆ ਹੋਣ ਕਾਰਨ ਖੁਦਕੁਸ਼ੀਆ ਦੇ ਰਾਹ ਪਿਆ ਹੋਇਆ ਤਾਂ ਕਿਸਾਨਾਂ ਨੂੰ ਗਲ ਲਾਉਣ ਤੀ ਬਜਾਇ ਕੇਂਦਰ ਦੀ ਸਰਕਾਰ ਨੇ ਇਹ ਨਵੇਂ ਬਿਲ ਪਾਸ ਕਰਕੇ ਕਿਸਾਨਾਂ ਦੀ ਸੰਘੀ ਨੱਪਣ ਦਾ ਕੰਮ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ ਕਿਸਾਨ ਵਿਰੋਧੀ ਫੈਸਲੇ ਦਾ ਪੁਰਜੋਰ ਵਿਰੋਧ ਕਰਦੀ ਹੈ ਅਤੇ ਕਿਸਾਨਾਂ ਨੂੰ ਜ਼ੋ ਕਿ ਕੇਂਦਰ ਸਰਕਾਰ ਦੇ ਫੈਸਲੇ ਵਿਰੁਧ ਸੜਕਾਂ ਤੇ ਉਤਰੇ ਹੋਏ ਹਨ,ਦਾ ਸਮਰਥਨ ਕਰਦੀ ਹੈ।ਉਨ੍ਹਾਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਇਹ ਅਪੀਲ ਕਰਦੇ ਹਾਂ ਕਿ ਉਹ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰੇ ਅਤੇ ਬਾਕੀ ਸੂਬਾ ਸਰਕਾਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਗਲਬਾਤ ਦਾ ਰਸਤਾ ਅਪਣਾ ਕੇ ਇਸ ਮੁਸ਼ਕਿਲ ਦਾ ਕੋਈ ਸਾਰਥਕ ਹੱਲ ਲੱਭੇ।ਰਾਣਾ ਕੇ.ਪੀ.ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸੱਤਾ ਵਿਚ ਆਉਣ ਸਾਰ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਕਾਰਵਾਈ ਆਰੰਭ ਦਿੱਤੀ ਸੀ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਕਰਜਿ਼ਆਂ ਨੂੰ ਮੁਆਫ ਕਰ ਦਿੱਤਾ ਗਿਆ ਹੈ। 

ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਨੁਕਤਾਚੀਨੀ ਦਾ ਜਿ਼ਕਰ ਕਰਦਿਆਂ ਉਨਾਂ ਕਿਹਾ ਕਿ ਜਿਨ੍ਹਾਂ ਦੀਆਂ ਸਰਕਾਰਾਂ ਨੇ ਕਦੇ ਕਿਸਾਨਾਂ ਦੇ ਪੰਜ ਪੈਸੇ ਵੀ ਮੁਆਫ ਨਹੀ ਕੀਤੇ ਉਨ੍ਹਾਂ ਨੂੰ ਸਰਕਾਰ ਦਾ ਵਿਰੋਧ ਕਰਨ ਕੋਈ ਹੱਕ ਨਹੀ।ਕਿਸਾਨ ਮੇਲਿਆਂ ਦੇ ਮਹੱਤਵ ਬਾਰੇ ਬੋਲਦਿਆਂ ਰਾਣਾ ਕੇ.ਪੀ.ਸਿੰਘ ਨੇ ਕਿਹਾ ਕਿ ਇਹ ਮੇਲੇ  ਕਿਸਾਨਾਂ ਲਈ ਬਹੁਤ ਲਾਹੇਵੰਦ ਹਨ ਕਿਉਕਿ ਜਿਥੇ ਕਿਸਾਨਾਂ ਨੂੰ ਖੇਤੀ ਸਬੰਧੀ ਜਾਣਕਾਰੀ ਮਿਲਦੀ ਹੈ ਉਥੇ ਕਿਸਾਨ ਇਨਾਂ ਮੇਲਿਆਂ ਰਾਹੀ ਨਵੀਆਂ ਤਕਨੀਕਾਂ, ਨਵੇਂ ਬੀਜ ਆਦਿ ਪ੍ਰਾਪਤ ਕਰਕੇ ਖੇਤੀ ਵਿੱਚ ਤਰੱਕੀ ਕਰਦੇ ਹਨ।ਡਾ. ਅਵਤਾਰ ਸਿੰਘ, ਚੀਫ ਐਗਰੀਕਲਚਰ ਅਫਸਰ,ਰੂਪਨਗਰ ਨੇ ਅਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ ਪਰੰਤੂ ਕੋਵਿਡ-19 ਦੀਆਂ ਹਦਾਇਤਾਂ ਕਾਰਨ ਕਿਸਾਨਾਂ ਦਾ ਇਸ ਵਿੱਚ ਭਾਗ ਲੈਣਾ ਮੁਸ਼ਕਿਲ ਹੈ ਇਸ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਕਿਸਾਨ ਮੇਲਾ ਦਿਖਾਉਣ ਦਾ ਪ੍ਰਬੰਧ ਕੀਤਾ ਹੈ।ਉਨ੍ਹਾਂ ਦਸਿਆ ਕਿ ਇਸ ਕਿਸਾਨ ਮੇਲੇ ਵਿੱਚ ਪ੍ਰਦਰਸ਼ਨੀਆਂ ਤੋ ਇਲਾਵਾ ਕ੍ਰਿਸ਼ੀ ਮਾਹਰ ਸਿੱਧੇ ਤੌਰ ਤੇ ਕਿਸਾਨਾਂ ਨਾਲ ਜੁੜਨਗੇ ਤੇ  ਕਿਸਾਨ ਘਰੋਂ ਹੀ ਨਵੀਆਂ ਖੇਤੀ ਤਕਨੀਕਾਂ ਦਾ ਫਾਇਦਾ ਉਠਾ ਸਕਣਗੇ।ਅੱਜ ਦੇ ਪ੍ਰੋਗਰਾਮ ਵਿਚ ਸ ਸੁਖਵਿੰਦਰ ਸਿੰਘ ਵਿਸਕੀ, ਚੇਅਰਮੈਨ ਇਪਰੁਵਮੈਂਟ ਟਰਸਟ ਰੂਪਨਗਰ ਅਤੇ ਸ੍ਰਮਤੀ ਕ੍ਰਿਸ਼ਨਾ ਬੈਂਸ ਚੇਅਰਮੈਨ ਜਿ਼ਲ੍ਹਾ ਪਰਿਸਦ ਰੂਪਨਗਰ ਵੀ ਹਾਜਰ ਸਨ।ਇਸੇ ਦੌਰਾਨ ਡਾ. ਗੁਰਪ੍ਰੀਤ ਸਿੰਘ ਮੱਕੜ, ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਇਸ ਕਿਸਾਨ ਮੇਲੇ ਦਾ ਮੋਟੋ ‘ਵੀਰਾ ਸਾੜ ਨਾ ਪਰਾਲੀ, ਮਿੱਟੀ ਪਾਣੀ ਵੀ ਸੰਭਾਲ, ਆਪਣੇ ਪੰਜਾਬ ਦਾ ਤੂੰ ਰੱਖ ਲੈ ਖਿਆਲ’ ਰੱਖਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਕਿਸਾਨ ਵੀਰ ਅਤੇ ਬੀਬੀਆਂ ਘਰ ਬੈਠ ਕੇ ਆਪਣੇ ਮੋਬਾਈਲ/ਕੰਪਿਊਟਰ/ਲੈਪਟੌਪ ਆਦਿ ਰਾਹੀਂ ਸ਼ਿਰਕਤ ਕਰ ਸਕਦੇ ਹਨ।ਇਸ ਮੇਲੇ ਵਿੱਚ ਵੱਖ ਵੱਖ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਤੋਂ ਇਲਾਵਾ ਯੂਨੀਵਰਸਿਟੀ ਮਾਹਿਰਾਂ ਤੋਂ ਖੇਤੀਬਾੜੀ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੇ ਸਵਾਲ ਵੀ ਪੁੱਛੇ ਜਾ ਸਕਦੇ ਹਨ।ਮੇਲੇ ‘ਚ ਸ਼ਿਰਕਤ ਕਰਨ ਲਈ ਲਿੰਕ www.kisanmela.pau.edu ਆਪਣੇ ਮੋਬਾਇਲ ਦੇ ਗੂਗਲ ਕ੍ਰੋਮ ‘ਤੇ ਸਰਚ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫੇਸ ਬੁੱਕ ਪੇਜ https://www.facebook/com/pauldhpunjabਅਤੇ ਯੂ-ਟਿਊਬ ਚੈਨਲ https://www.youtube.com/c/PunjabAgriculturalUniversityOfficialChannel ਦੇ ਲਿੰਕ ਉੱਪਰ ਵੀ ਮੇਲਾ ਦੇਖਿਆ ਜਾ ਸਕਦਾ ਹੈ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD