Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਠਿੰਡਾ ਵਿਖੇ ਵਿਸ਼ਾਲ ਡਰੱਗ ਪਾਰਕ ਸਥਾਪਤ ਕਰਨ ਨਾਲ ਮਾਲਵੇ ਦੀ ਆਰਥਿਕਤਾ ਨੂੰ ਮਿਲੇਗਾ ਵੱਡਾ ਹੁਲਾਰਾ-ਮਨਪ੍ਰੀਤ ਸਿੰਘ ਬਾਦਲ

ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਮੌਕੇ ਜ਼ਿਲਾ ਬਠਿੰਡਾ ਦੇ ਅਗਾਂਹਵਧੂ ਕਿਸਾਨ ਆਨ-ਲਾਈਨ ਸੈਸ਼ਨ ਵਿੱਚ ਹੋਏ ਸ਼ਾਮਿਲ

Web Admin

Web Admin

5 Dariya News

ਬਠਿੰਡਾ , 18 Sep 2020

Last updated on: Sep 18, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੋ ਦਿਨਾਂ ਵਰਚੁਅਲ ਕਿਸਾਨ ਮੇਲੇ ਦਾ ਆਨ-ਲਾਇਨ ਉਦਘਾਟਨ ਕੀਤਾ ਪਹਿਲੀ ਵਾਰ ਹੋ ਰਹੇ ਇਸ ਵਰਚੁਅਲ ਕਿਸਾਨ ਮੇਲੇ ਦੇ ਜ਼ਿਲਾ ਪੱਧਰ 'ਤੇ ਹੋਏ ਆਨ-ਲਾਇਨ ਸੈਸ਼ਨ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸੈਸ਼ਨ ਦੌਰਾਨ ਜ਼ਿਲੇ ਦੇ ਅਗਾਂਹ ਵਧੂ ਕਿਸਾਨਾਂ ਵਲੋਂ ਵੀ ਹਿੱਸਾ ਲਿਆ ਗਿਆ।ਵਰਚੁਅਲ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨ-ਲਾਈਨ ਸੰਬੋਧਨ ਦੌਰਾਨ ਪੰਜਾਬ ਵੱਲੋਂ ਦੇਸ਼ ਨੂੰ ਅਨਾਜ ਪੈਦਾਵਾਰ ਵਿਚ ਆਤਮ ਨਿਰਭਰ ਬਣਾਉੁਣ ਲਈ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਹਰੇ ਇਨਕਲਾਬ ਵਿਚ ਭੂਮਿਕਾ ਦੀ ਸਲਾਘਾ ਕੀਤੀ ਇਸ ਮੌਕੇ ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਦਾ ਪੰਜਾਬ ਦੀ ਖੇਤੀਬਾੜੀ 'ਤੇ ਮਾੜਾ ਅਸਰ ਪਵੇਗਾ ਉਨਾਂ ਨੇ ਇਸ ਮੌਕੇ ਕਿਸਾਨਾਂ ਨੂੰ ਯੂਨੀਵਰਸਿਟੀ ਦੀਆਂ ਸ਼ਿਫਾਰਸਾਂ ਅਨੁਸਾਰ ਖੇਤੀ ਕਰਨ ਦੀ ਅਪੀਲ ਵੀ ਕੀਤੀਸੈਸ਼ਨ ਉਪਰੰਤ ਵਿੱਤ ਮੰਤਰੀ ਸ. ਬਾਦਲ ਨੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਆਰਡੀਨੈਸਾਂ ਦਾ ਪੰਜਾਬ ਸਰਕਾਰ ਤੇ ਸੂਬੇ ਦੇ ਕਿਸਾਨ ਸਖ਼ਤ ਵਿਰੋਧ ਕਰਦੇ ਹਨ। ਉਨਾਂ ਕਿਹਾ ਕਿ ਇਹ ਆਰਡੀਨੈਸ ਜਿੱਥੇ ਕਿਸਾਨਾਂ ਲਈ ਬਹੁਤ ਘਾਤਕ ਸਿੱਧ ਹੋਣਗੇ ਉਥੇ ਇਸ ਨਾਲ ਸੂਬਾ ਸਰਕਾਰ ਨੂੰ ਅਨਾਜ ਮੰਡੀਆਂ ਤੇ ਮਾਰਕਿਟ ਕਮੇਟੀ ਤੋਂ ਸਲਾਨਾ ਹੋਣ ਵਾਲੀ 40 ਹਜ਼ਾਰ ਕਰੋੜ ਰੁਪਏ ਦੀ ਆਮਦਨ ਦਾ ਵੀ ਨੁਕਸਾਨ ਹੋਵੇਗਾ।

ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕੇਂਦਰ ਵਲੋਂ ਪਾਸ ਕੀਤੇ ਜਾ ਰਹੇ ਆਰਡੀਨੈਸਾਂ ਸਬੰਧੀ ਖ਼ਦਸਾ ਜਾਹਿਰ ਕਰਦਿਆਂ ਕਿਹਾ ਕਿ ਇਸ ਕਾਰਨ ਐਮ.ਐਸ.ਪੀ. ਅਨੁਸਾਰ ਫ਼ਸਲਾਂ ਦੇ ਤਹਿ ਕੀਤੇ ਗਏ ਭਾਅ ਦੇਣ ਤੋਂ ਵੀ ਕੇਂਦਰ ਸਰਕਾਰ ਮੁਨਕਰ ਹੋ ਜਾਵੇਗੀ ਜਿਵੇਂ ਕਿ ਇਸ ਵਾਰ ਕਿਸਾਨਾਂ ਨੂੰ ਐਮ.ਐਸ.ਪੀ. ਅਨੁਸਾਰ ਮੱਕੀ ਦਾ ਤਹਿ ਕੀਤਾ ਰੇਟ ਨਹੀਂ ਮਿਲ ਰਿਹਾ। ਵਿੱਤ ਮੰਤਰੀ ਨੇ ਖ਼ਦਸਾ ਜਾਹਿਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਈ ਫ਼ਸਲਾਂ ਦੇ ਐਮ.ਐਸ.ਪੀ. ਦੇ ਅਨੁਸਾਰ ਰੇਟ ਤਹਿ ਕੀਤੇ ਗਏ ਹਨ ਤਾਂ ਆਰਡੀਨੈਸ ਆਉਣ ਉਪਰੰਤ ਕੇਂਦਰ ਸਰਕਾਰ ਐਮ.ਐਸ.ਪੀ. ਦੇ ਅਨੁਸਾਰ ਤਹਿ ਰੇਟ ਦੇਣ ਤੋਂ ਮੁਨਕਰ ਹੋ ਜਾਵੇਗੀ ਜਿਵੇਂ ਕਿ ਇਸ ਵਾਰ ਐਮ.ਐਸ.ਪੀ. ਦੇ ਅਨੁਸਾਰ ਮੱਕੀ ਦਾ ਰੇਟ ਤਹਿ ਕੀਤਾ ਗਿਆ ਹੈ ਉਹ ਇਸ ਵਾਰ ਕਿਸਾਨਾਂ ਨੂੰ ਰੇਟ ਨਹੀਂ ਮਿਲ ਰਿਹਾ।ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਤਿੰਨ ਵਿਸ਼ਾਲ ਡਰੱਗ ਪਾਰਕਾਂ ਸਥਾਪਤ ਕਰਨ ਤਹਿਤ ਇਨਾਂ ਵਿਚੋਂ ਇੱਕ ਬਠਿੰਡਾ ਵਿਖੇ ਬਣਾਉਣ ਨਾਲ ਮਾਲਵੇ ਦੀ ਆਰਥਿਕਤਾ ਨੂੰ ਬਹੁਤ ਵੱਡਾ ਹੁਲਾਰਾ ਮਿਲੇਗਾ।ਇਸ ਵਰਚੁਅਲ ਕਿਸਾਨ ਮੇਲੇ ਦੇ ਬਠਿੰਡਾ ਤੋਂ ਇਲਾਵਾ ਤਲਵੰਡੀ ਸਾਬੋ ਤੇ ਰਾਮੁਪਰਾ ਫ਼ੂਲ ਵਿਖੇ ਆਨ ਲਾਇਨ ਸੈਸ਼ਨ ਦੌਰਾਨ ਅਗਾਂਹ ਵਧੂ ਕਿਸਾਨਾਂ ਵਲੋਂ ਸਮੂਲੀਅਤ ਕੀਤੀ ਗਈ।ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਜਗਰੂਪ ਸਿੰਘ ਗਿੱਲ, ਸ਼੍ਰੀ ਅਰੁਣ ਵਧਾਵਨ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਬਹਾਦਰ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਆਏ ਅਗਾਂਹ ਵਧੂ ਕਿਸਾਨ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD