Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲ ਕੇਵਲ ਕਿਰਸਾਨੀ ਨੂੰ ਨਹੀਂ, ਬਲਕਿ ਦੇਸ਼ ਨੂੰ ਬਰਬਾਦ ਕਰ ਦੇਣਗੇ : ਸੁਖਬਿੰਦਰ ਸਿੰਘ ਸਰਕਾਰੀਆ

ਕਿਸਾਨ ਦੇ ਨਾਲ-ਨਾਲ ਆਮ ਲੋਕ ਵੀ ਹੋਣਗੇ ਇੰਨਾਂ ਕਾਲੇ ਕਾਨੂੰਨਾਂ ਦਾ ਸ਼ਿਕਾਰ

Web Admin

Web Admin

5 Dariya News

ਅੰਮ੍ਰਿਤਸਰ , 18 Sep 2020

ਕੋਰੋਨਾ ਕਾਰਨ ਪਹਿਲੀ ਵਾਰ ਡਿਜ਼ੀਟਲ ਤੌਰ ਉਤੇ ਕਰਵਾਏ ਗਏ ਕਿਸਾਨ ਮੇਲੇ ਮੌਕੇ ਕਿਸਾਨਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਨਵੇਂ ਬਣਾਏ ਜਾ ਰਹੇ ਖੇਤੀ ਕਾਨੂੰਨ ਕੇਵਲ ਪੰਜਾਬ ਦੀ ਹੀ ਨਹੀਂ, ਬਲਿਕ ਭਾਰਤ ਦੀ ਕਿਰਸਾਨੀ ਨੂੰ ਬਰਬਾਦ ਕਰਕੇ ਰੱਖ ਦੇਣਗੇ। ਇਸ ਦੇ ਨਾਲ-ਨਾਲ ਆਮ ਲੋਕਾਂ ਨੂੰ ਮਹਿੰਗਾਈ ਦੀ ਵੱਡੀ ਮਾਰ ਦਾ ਸਾਹਮਣਾ ਵੀ ਇਸ ਨਵੇਂ ਕਾਨੂੰਨ ਕਾਰਨ ਕਰਨਾ ਪਵੇਗਾ, ਕਿਉਂਕਿ ਕਿਸਾਨ ਵੱਲੋਂ ਪੈਦਾ ਕੀਤੇ ਅੰਨ, ਸਬਜੀਆਂ ਅਤੇ ਤੇਲ ਬੀਜ ਤਾਂ ਹਰ ਘਰ ਦੀ ਲੋੜ ਹਨ। ਉਨਾਂ ਕਿਹਾ ਕਿ ਇਸ ਨਾਲ ਸਰਕਾਰਾਂ ਦਾ ਕੰਟਰੋਲ ਫਸਲਾਂ ਦੀ ਖਰੀਦ ਤੋਂ ਹਟ ਜਾਵੇਗਾ ਅਤੇ ਵੱਡੀਆਂ ਸਰਮਾਏਦਾਰ ਕੰਪਨੀਆਂ ਦੇ ਹੱਥ ਆ ਜਾਵੇਗਾ। ਉਹ ਜਿੰਨਾ ਚਾਹੁਣ ਇਹ ਅਨਾਜ ਭੰਡਾਰ ਕਰ ਸਕਣਗੀਆਂ। ਇਸ ਨਾਲ ਇਕ ਤਾਂ ਪਹਿਲੇ ਇਕ-ਦੋ ਸਾਲ ਕਿਸਾਨ ਨੂੰ ਸਰਕਾਰ ਵੱਲੋਂ ਤੈਅ ਕੀਤਾ ਸਰਕਾਰੀ ਰੇਟ ਮਿਲੇਗਾ ਅਤੇ ਹੋ ਸਕਦਾ ਹੈ ਕਿ ਵਪਾਰੀ ਉਸ ਨਾਲੋਂ ਵੀ ਵੱਧ ਕਿਸਾਨ ਨੂੰ ਝਾਂਸੇ ਵਿਚ ਲੈਣ ਲਈ ਦੇ ਦੇਵੇ, ਪਰ ਉਸ ਤੋਂ ਮਗਰੋਂ ਜਦੋਂ ਸਰਕਾਰ ਦਾ ਮੰਡੀ ਸਿਸਟਮ ਪੂਰੀ ਤਰਾਂ ਫੇਲ ਹੋ ਗਿਆ, ਤਾਂ ਸਰਕਾਰ ਨੇ ਘੱਟੋ-ਘਟ ਸਮਰਥਨ ਮੁੱਲ ਦਾ ਐਲਾਨ ਨਹੀਂ ਕਰਨਾ ਅਤੇ ਨਾ ਹੀ ਖਰੀਦ ਕੀਤੀ, ਤਾਂ ਵਪਾਰੀ ਆਪਣੇ ਮੁੱਲ ਉਤੇ ਕਿਸਾਨ ਕੋਲੋਂ ਫਸਲਾਂ ਉਸਦੀ ਮਜ਼ਬੂਰੀ ਦਾ ਫਾਇਦਾ ਲੈਂਦਾ ਹੋਇਆ ਖੋਵੇਗਾ। ਇਥੇ ਹੀ ਬਸ ਨਹੀਂ ਇਹ ਵਪਾਰੀ ਫਸਲਾਂ ਭੰਡਾਰ ਕਰਕੇ ਲੋੜ ਵੇਲੇ ਆਪਣੇ ਮੁੱਲ ਉਤੇ ਵੇਚਣਗੇ ਅਤੇ ਲੋਕਾਂ ਨੂੰ ਪਾਪੀ ਪੇਟ ਦੀ ਭੁੱਖ ਬੁਝਾਉਣ ਲਈ ਮੂੰਹ ਮੰਗੇ ਮੁੱਲ ਉਤੇ ਇਹ ਅਨਾਜ ਖਰੀਦਣਾ ਵੀ ਪਵੇਗਾ। ਉਨਾਂ ਕਿਹਾ ਕਿ ਇਸ ਤਰਾਂ ਇਹ ਕਾਨੂੰਨ ਕੇਵਲ ਕਿਸਾਨ ਵਿਰੋਧੀ ਹੀ ਨਹੀਂ, ਬਲਕਿ ਸਮੁੱਚੇ ਭਾਰਤੀਆਂ ਵਿਰੁੱਧ ਹੈ। ਇਕ ਤਾਂ ਕਿਸਾਨ ਕੋਲ ਪੈਸਾ ਘੱਟ ਆਉਣ ਨਾਲ ਉਸਦੀ ਖਰੀਦ ਸ਼ਕਤੀ ਸਿਮਟ ਕੇ ਰਹਿ ਜਾਵੇਗੀ, ਜਿਸ ਨਾਲ ਭਾਰਤ ਦਾ ਬਾਜ਼ਾਰ ਬੰਦ ਹੋਣ ਕਿਨਾਰੇ ਪਹੁੰਚ ਜਾਵੇਗਾ, ਦੂਸਰਾ ਅਨਾਜ ਅਤੇ ਹੋਰ ਵਸਤਾਂ ਦੇ ਭਾਅ ਅਸਮਾਨੀ ਪੁੱਜ ਜਾਣ ਕਾਰਨ ਆਮ ਲੋਕਾਂ ਨੂੰ ਰੋਟੀ ਦੇ ਲਾਲੇ ਪੈ ਜਾਣਗੇ। 

ਸ. ਸਰਕਾਰੀਆ ਨੇ ਕਿਹਾ ਕਿ ਇਸ ਲਈ ਅਜਿਹੇ ਕਾਲੇ ਕਾਨੂੰਨਾਂ ਦਾ ਵਿਰੋਧ ਸਾਨੂੰ ਸਾਰਿਆਂ ਨੂੰ ਕਰਨਾ ਚਾਹੀਦਾ ਹੈ, ਨਾ ਕਿ ਕੇਵਲ ਕਿਸਾਨ ਨੂੰ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰ ਦੀ ਇਸ ਗੱਲ ਵਿਚ ਕੋਈ ਦਲੀਲ ਜਾਂ ਅਪੀਲ ਨਹੀਂ ਸੁਣੀ, ਬਲਕਿ ਇਕ ਪਾਸੜ ਇਹ ਕਾਨੂੰਨ ਥੋਪ ਕੇ ਰਾਜਾਂ ਦੇ ਅਧਿਕਾਰਾਂ ਉਤੇ ਵੀ ਡਾਕਾ ਮਾਰਿਆ ਹੈ। ਉਨਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇੰਨਾਂ ਕਾਲੇ ਕਾਨੂੰਨਾਂ ਦਾ ਸਾਂਤ ਮਈ ਤਰੀਕੇ ਨਾਲ ਵਿਰੋਧ ਕਰਕੇ ਕੇਂਦਰ ਸਰਕਾਰ ਨੂੰ ਅਜਿਹੇ ਮਾਰੂ ਫੈਸਲੇ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ,  ਚੇਅਰਮੈਨ ਸ. ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਡਿਪਟੀ ਮੇਅਰ ਸ੍ਰੀ ਰਮਨ ਬਖਸ਼ੀ, ਚੇਅਰਮੈਨ ਸ. ਦਿਲਰਾਜ ਸਿੰਘ ਸਰਕਾਰੀਆ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਦਿਹਾਤੀ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਐਸ ਡੀ ਐਮ ਸ੍ਰੀ ਸ਼ਿਵਰਾਜ ਸਿੰਘ ਬੱਲ ਅਤੇ ਹੋਰ ਸੀਨੀਅਰ ਅਧਿਕਾਰੀ ਤੇ ਨੇਤਾ ਹਾਜ਼ਰ ਸਨ। ਜਿਲਾ ਖੇਤੀ ਅਧਿਕਾਰੀ ਸ. ਗੁਰਦਿਆਲ ਸਿੰਘ ਬੱਲ ਨੇ ਜਿੱਥੇ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਉਥੇ ਵਿਭਾਗ ਦੀਆਂ ਕੋਰੋਨਾ ਸੰਕਟ ਦੇ ਬਾਵਜੂਦ ਪ੍ਰਾਪਤੀਆਂ ਵੀ ਸਾਂਝੀਆਂ ਕੀਤੀ।  ਬਾਗਬਾਨੀ ਦੇ ਡਿਪਟੀ ਡਾਇਰੈਕਟਰ ਸ. ਗੁਰਿੰਦਰ ਸਿੰਘ ਧੰਜਲ ਨੇ ਇਸ ਮੌਕੇ ਸ. ਸਰਕਾਰੀਆ ਕੋਲੋਂ ਘਰੇਲੂ ਬਗੀਚੀ ਜਿਸ ਵਿਚ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਘਰਾਂ ਵਿਚ ਹਰੀਆਂ ਸਬਜੀਆਂ ਬੀਜਣ ਲਈ ਉਤਸ਼ਾਹਿਤ ਕਰਨ ਵਾਸਤੇ ਬੀਜ ਕਿਟ ਵੀ ਜਾਰੀ ਕਰਵਾਈ, ਜੋ ਕਿ ਵਿਭਾਗ ਕੋਲੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD