Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਸੁਰਿੰਦਰ ਡਾਬਰ ਵੱਲੋਂ 17 ਕਰੋੜ 85 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ

ਪ੍ਰੋਜੈਕਟ ਤਹਿਤ ਸਿੰਗਾਰ ਸਿਨੇਮਾ ਤੋਂ ਟ੍ਰਾਂਸਪੋਰਟ ਨਗਰ ਤੱਕ ਗੰਦੇ ਨਾਲੇ ਨੂੰ ਢੱਕਿਆ ਜਾਵੇਗਾ

Web Admin

Web Admin

5 Dariya News

ਲੁਧਿਆਣਾ , 18 Sep 2020

Last updated on: Sep 18, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗੁਵਾਈ ਵਿੱਚ ਹਲਕਾ ਸੈਂਟਰਲ ਤੋਂ ਵਿਧਾਇਕ ਸ੍ਰੀ ਸੁਰਿੰਦਰ ਡਾਬਰ ਵੱਲੋਂ ਇੱਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ 17 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਸ਼ਿੰਗਾਰ ਸਿਨੇਮਾ ਤੋਂ ਟ੍ਰਾਂਸਪੋਰਟ ਨਗਰ ਤੱਕ ਗੰਦੇ ਨਾਲੇ ਨੂੰ ਢੱਕਣ ਦਾ ਕੰਮ ਕੀਤਾ ਜਾਵੇਗਾ।ਸ੍ਰੀ ਡਾਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿੰਆਂ ਦੱਸਿਆ ਕਿ ਉਨ੍ਹਾ 2017 ਦੀਆਂ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨਾਲ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਦਖਲ ਨਾਲ ਬੂਰ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਸੁਪਨਾ ਸੀ ਜੋ ਪੂਰਾ ਹੋਇਆ ਹੈ ਖਾਸ ਤੌਰ 'ਤੇ ਹਲਕਾ ਸੈਂਟਰਲ ਅਧੀਨ ਸ਼ਿਵਾਜੀ ਨਗਰ ਦੇ ਵਸਨੀਕਾਂ ਲਈ ਇੱਕੇ ਤੋਹਫੇ ਵਜੋ ਇਸ ਪ੍ਰੋਜੈਕਟ ਦੀ ਸੁਰੂਆਤ ਹੋਣ ਜਾ ਰਹੀ ਹੈ।ਉਨ੍ਹਾ ਕਿਹਾ ਕਿ ਸ਼ਹਿਰ ਦੀ ਸੰਘਣੀ ਆਬਾਦੀ ਵਿੱਚੋਂ ਲੰਘਦੇ ਇਸ 1 ਕਿਲੋਮੀਟਰ ਦੇ ਕਰੀਬ ਨਾਲੇ ਕਾਰਨ ਲੋਕ ਨਰਕ ਭਰੀ ਜਿੰਦਗੀ ਜਿਉਣ ਲਈ ਮਜ਼ਬੂਰ ਸਨ। ਬਰਸਾਤੀ ਮੌਸਮ ਵਿੱਚ ਇਹ ਨਾਲਾ ਹੋਰ ਵੀ ਵਿਕਰਾਲ ਰੂਪ ਧਾਰਨ ਕਰ ਲੈਂਦਾ ਹੈ। ਇਸ ਖੁੱਲੇ ਨਾਲੇ ਕਾਰਨ ਚਮੜੀ ਦੇ ਰੋਗ, ਡੇਂਗੂ, ਮਲੇਰੀਆ ਅਤੇ ਚਿਕਨਗੁਣੀਆਂ ਆਦਿ ਬਿਮਾਰੀਆਂ ਫੈਲਣ ਦਾ ਖ਼ਦਸਾ ਬਣਿਆ ਰਹਿੰਦਾ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਸ਼ਹਿਰੀ ਇਲਾਕੇ ਤੋਂ ਟ੍ਰਾਂਸਪੋਰਟ ਨਗਰ ਲਈ ਹੋਜ਼ਰੀ ਦਾ ਮਾਲ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਲਈ ਸਪਲਾਈ ਕੀਤਾ ਜਾਂਦਾ ਹੈ, ਗੰਦੇ ਨਾਲੇ ਦੇ ਫੈਲਾਅ ਕਾਰਨ ਇਸਦੇ ਦੋਨੋਂ ਪਾਸੇ ਲੱਗਦੀ ਸੜ੍ਹਕ ਕਾਫੀ ਤੰਗ ਹੈ ਅਤੇ ਅਕਸਰ ਇਸ ਸੜ੍ਹਕ 'ਤੇ ਲੰਬਾ ਟ੍ਰੈਫਿਕ ਜ਼ਾਮ ਲੱਗਿਆ ਰਹਿੰਦਾ ਹੈ। ਇਸ ਪ੍ਰੋਜੈਕਟ ਦੇ ਮੁੰਕਮਲ ਹੋਣ ਨਾਲ ਜਿੱਥੇ ਬਿਮਾਰੀਆਂ ਤੋਂ ਬਚਾਅ ਹੋਵੇਗਾ ਨਾਲ ਹੀ ਟ੍ਰੈਫਿਕ ਜਾਮ ਤੋਂ ਵੀ ਛੁਟਕਾਰੀ ਮਿਲੇਗਾ।ਜ਼ਿਕਰਯੋਗ ਹੈ ਕਿ 2005 ਵਿੱਚ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੋਂ ਇੱਕ ਪ੍ਰੋਜੈਕਟ ਦੀ ਸੁਰੂਆਤ ਕੀਤੀ ਗਈ ਸੀ ਜਿਸ 'ਤੇ ਤਕਰੀਬਨ 26 ਕਰੋੜ ਰੁਪਏ ਦੀ ਲਾਗਤ ਆਈ ਸੀ। ਇਸ ਪ੍ਰੋਜੈਕਟ ਤਹਿਤ ਇਸਲਾਮ ਗੰਜ, ਈਸਾ ਨਗਰ ਦੀ ਪੂਲੀ ਤੋਂ ਸ਼ਗੁਨ ਪੈਲਸ ਤੱਕ ਸਾਰਾ ਗੰਦਾ ਨਾਲ ਢੱਕਿਆ ਗਿਆ ਸੀ।ਵਿਧਾਇਕ ਸ੍ਰੀ ਡਾਬਰ ਨੇ ਅੱਗੇ ਕਿਹਾ ਕਿ ਇਸ ਨਵੇਂ ਪ੍ਰੋਜੈਕਟ ਨੂੰ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇੱਥੋਂ ਦੇ ਵਸਨੀਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਅਸ਼ਵਨੀ ਸ਼ਰਮਾ ਹਾਜ਼ਰ ਸਨ।

 

Tags: Punjab Congress , Government of Punjab , Punjab Government , Punjab , Ludhiana , Punjab Pradesh Congress Committee , Surinder Kumar Dawar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD