Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਤਿੰਨ ਖੇਤੀ ਆਰਡੀਨੈਂਸ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਤਬਾਹ ਕਰ ਦੇਣਗੇ : ਸੁਖਜਿੰਦਰ ਸਿੰਘ ਰੰਧਾਵਾ

ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ- ਖੇਤੀ ਆਰਡੀਨੈਂਸ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪਹੁੰਚਾ ਸਕਦੇ ਹਨ ਨੁਕਸਾਨ

Web Admin

Web Admin

5 Dariya News

ਜਲੰਧਰ , 18 Sep 2020

Last updated on: Sep 18, 2020, 00:00 IST

ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਵਿੱਚ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਪੰਜਾਬ ਦੇ ਕਿਸਾਨਾਂ ਲਈ ‘ਕਾਲੇ ਕਾਨੂੰਨ’ ਕਰਾਰ ਦਿੰਦਿਆਂ ਕਿਹਾ ਕਿ ਇਹ ਕਾਨੂੰਨ ਪੰਜਾਬ ਨੂੰ ਤਬਾਹ ਕਰ ਦੇਣਗੇ,  ਜੋ ਕਿ ਦੇਸ਼ ਦਾ ਅਨਾਜ ਭੰਡਾਰ ਹੈ ਅਤੇ ਪਿਛਲੇ ਕਈ ਦਹਾਕਿਆਂ ਤੋਂ ਪੂਰੇ ਭਾਰਤ ਨੂੰ ਢਿੱਡ ਭਰ ਰਿਹਾ ਹੈ।ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਆਨਲਾਈਨ ਕਿਸਾਨ ਮੇਲੇ ਦੇ ਉਦਘਾਟਨ ਸਮਾਰੋਹ ਵਿਚ ਜਲੰਧਰ ਤੋਂ ਹਿੱਸਾ ਲੈਂਦਿਆਂ ਕਿਹਾ ਕਿ ਇਸ ਆਰਡੀਨੈਂਸ ਰਾਹੀਂ ਖੇਤੀਬਾੜੀ ਮੰਡੀਕਰਨ ਦੇ ਖੇਤਰ ਵਿਚ ਨਿੱਜੀ ਕਾਰਪੋਰੇਟ ਘਰਾਣਿਆਂ ਦੇ ਦਾਖਲੇ ਨਾਲ ਅਨਾਜ ਉਤਪਾਦਕਾਂ ਦਾ ਬਹੁਤ ਸ਼ੋਸ਼ਣ ਹੋਵੇਗਾ।ਉਨ੍ਹਾਂ ਕਿਹਾ ਕਿ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਪ੍ਰਣਾਲੀ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ ਜਾਵੇਗਾ ਅਤੇ ਨਿੱਜੀ ਵਪਾਰੀ ਆਪਣੇ ਵੱਲੋਂ ਨਿਰਧਾਰਤ ਰੇਟਾਂ 'ਤੇ ਫਸਲਾਂ ਦੀ ਖਰੀਦ ਕਰਨਗੇ ਕਿਉਂਕਿ ਸਰਕਾਰ ਦਾ ਉਨ੍ਹਾਂ 'ਤੇ ਕੋਈ ਕੰਟਰੋਲ ਨਹੀਂ ਹੋਵੇਗਾ।ਜੇਲ੍ਹਾਂ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਹ ਆਰਡੀਨੈਂਸ ਕਾਰਪੋਰੇਟ ਘਰਾਣਿਆਂ ਨੂੰ ਵਧੇਰੇ ਸ਼ਕਤੀ ਦੇਵੇਗਾ ਅਤੇ ਕਿਸਾਨ ਉਨ੍ਹਾਂ ਦੀ ਇੱਛਾ ਅਨੁਸਾਰ ਕੰਮ ਕਰਨ ਲਈ ਮਜਬੂਰ ਹੋਣਗੇ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਭੁੱਲ ਗਈ ਹੈ ਜਿਹੜੇ ਦੇਸ਼ ਦੇ ਅੰਨ ਉਤਪਾਦਨ ਅਤੇ ਆਰਥਿਕਤਾ ਵਿੱਚ ਅਹਿਮ ਰੋਲ ਅਦਾ ਕਰਦੇ ਹਨ।

ਰੰਧਾਵਾ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਰਹੱਦੀ ਸੂਬਾ ਹੋਣ ਕਰਕੇ ਇਹ ਆਰਡੀਨੈਂਸ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਨੁਕਸਾਨ ਪਹੁੰਚਾ ਸਕਦੇ ਹਨ, ਜੋ ਦੇਸ਼ ਨੂੰ ਸੰਕਟ ਵਿੱਚ ਪਾ ਸਕਦੀ ਹੈ।  ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਰਡੀਨੈਂਸ ਵਾਪਸ ਲੈਣ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਖੇਤੀ ਨਹੀਂ ਹੋਵੇਗੀ ਅਤੇ ਭੋਜਨ ਦੀ ਉਪਲਬਧਤਾ ਦੇ ਮਾਮਲੇ ਵਿਚ ਦੇਸ਼ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਮੰਤਰੀ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਵੀ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਗੰਭੀਰ ਮੁੱਦੇ ‘ਤੇ ਚਾਲ ਚੱਲ ਰਹੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਸਮੁੱਚੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਇਨ੍ਹਾਂ ਆਰਡੀਨੈਂਸਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨੀ ਹਿੱਤਾਂ ਲਈ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਮੁਕਾਬਲਾ ਕਰਨ ਵਾਸਤੇ ਹਰ ਕਦਮ ਚੁੱਕਾਂਗੇ।ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮੁੱਖ ਖੇਤੀਬਾੜੀ ਅਫਸਰ ਸੁਰਿੰਦਰ ਸਿੰਘ, ਜੀ.ਐਮ., ਵੇਰਕਾ ਅਸਿਤ ਸ਼ਰਮਾ, ਡੀਐਮ, ਮਾਰਕਫੈੱਡ ਸਚਿਨ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਬਲਦੇਵ ਸਿੰਘ ਦੇਵ, ਅੰਗਦ ਵੀ ਮੌਜੂਦ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Jalandhar , Virtual Kisan Mela , Sushil Kumar Rinku , Rajinder Beri , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD