Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਬਲਬੀਰ ਸਿੰਘ ਸਿੱਧੂ ਨੇ ਰੱਖੇ 1 ਕਰੋੜ 15 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਪਹਿਲਾਂ ਕਿਸੇ ਨੇ ਵੀ ਰਿਹਾਇਸ਼ੀ ਸੁਸਾਇਟੀਆਂ ਦੀ ਸਾਰ ਨਹੀਂ ਲਈ : ਸਿਹਤ ਮੰਤਰੀ

Web Admin

Web Admin

5 Dariya News

ਐਸ.ਏ.ਐਸ ਨਗਰ , 19 Sep 2020

Last updated on: Sep 19, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹਿਰ ਵਿਚ ਜੰਗੀ ਪੱਧਰ 'ਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਸੂਚੀ ਵਿਚ ਹੋਰ ਵਾਧਾ ਕਰਦਿਆਂ ਅੱਜ ਸ਼ਹਿਰ ਦੀਆਂ ਚਾਰ ਰਿਹਾਇਸ਼ੀ ਸੁਸਾਇਟੀਆਂ ਵਿਚ 1 ਕਰੋੜ 15 ਲੱਖ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਸ਼ਾਨਦਾਰ ਅਗਵਾਈ ਹੇਠ ਮੋਹਾਲੀ ਸ਼ਹਿਰ ਦੀ ਨੁਹਾਰ ਬਦਲਣ ਦਾ ਕੰਮ ਵੱਡੇ ਪੱਧਰ 'ਤੇ ਜਾਰੀ ਹੈ ਜਿਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਸ. ਸਿੱਧੂ ਨੇ ਫ਼ੇਜ਼ 2 ਵਿਖੇ ਆਰਮੀ ਫ਼ਲੈਟਸ ਸੁਸਾਇਟੀ ਵਿਚ ਪਾਰਕਾਂ ਦੇ ਵਿਕਾਸ ਅਤੇ ਐਲਈਡੀ ਸਟਰੀਟ ਲਾਈਟਾਂ ਅਤੇ ਜੋਗਿੰਦਰ ਵਿਹਾਰ ਫ਼ੇਜ਼ 2 ਵਿਚ ਪੇਵਰ ਬਲਾਕ ਅਤੇ ਐਸਡੀਬੀਸੀ ਪਾਉਣ ਲਈ 22 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਗੁਰੂ ਤੇਗ ਬਹਾਦਰ ਸਹਿਕਾਰੀ ਸੁਸਾਇਟੀ ਸੈਕਟਰ 70 ਵਿਚ 12 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਜਿਸ ਵਿਚ ਪਾਰਕ ਦਾ ਵਿਕਾਸ, ਐਲਈਡੀ ਲਾਈਟਾਂ ਅਤੇ ਪੇਵਰ ਬਲਾਕ ਪਾਉਣਾ ਸ਼ਾਮਲ ਹੈ। ਸਿਹਤ ਮੰਤਰੀ ਵਲੋਂ ਫ਼ੇਜ਼ 10 ਵਿਖੇ ਹਾਊਸਫ਼ੈਡ ਸੁਸਾਇਟੀ ਵਿਚ 60 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਵਿਚ ਪਾਰਕ ਦਾ ਵਿਕਾਸ, ਵੱਖ ਵੱਖ ਗਲੀਆਂ ਵਿਚ ਪੇਵਰ ਬਲਾਕ ਪਾਉਣਾ, ਐਲਈਡੀ ਸਟਰੀਟ ਲਾਈਟਾਂ ਲਾਉਣਾ ਸ਼ਾਮਲ ਹੈ। 

ਇਸੇ ਤਰ੍ਹਾਂ ਫ਼ੇਜ਼ 10 ਵਿਚ ਪੈਂਦੀ ਐਸਬੀਆਈ ਕਾਲੋਨੀ ਵਿਚ ਵੱਖ ਵੱਖ ਗਲੀਆਂ ਵਿਚ ਪੇਵਰ ਬਲਾਕ ਲਾਉਣ, ਐਸਡੀਬੀਸੀ ਪਾਉਣ ਸਮੇਤ ਹੋਰ ਸਬੰਧਤ ਕੰਮਾਂ ਦਾ ਨੀਂਹ ਪੱਥਰ ਰੱਖਿਆ ਜਿਨ੍ਹਾਂ 'ਤੇ ਲਗਭਗ 22 ਲੱਖ ਰੁਪਏ ਦਾ ਖ਼ਰਚਾ ਆਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸ਼ਹਿਰ ਦੀਆਂ ਸੁਸਾਇਟੀਆਂ ਦਾ ਮੂੰਹ-ਮੁਹਾਂਦਰਾ ਬਦਲਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਕੰਮਾਂ ਲਈ ਵਰਤੀ ਜਾਣ ਵਾਲੀ ਸਮੁੱਚੀ ਸਮੱਗਰੀ ਉੱਚ ਮਿਆਰੀ ਹੋਵੇ ਅਤੇ ਇਹ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ। ਸਿਹਤ ਮੰਤਰੀ ਨੇ ਆਖਿਆ, 'ਮਾਰਕੀਟਾਂ ਦਾ ਮੂੰਹ-ਮੁਹਾਂਦਰਾ ਬਦਲਣ ਦਾ ਸਿਲਸਿਲਾ ਪਹਿਲਾਂ ਹੀ ਤੇਜ਼ੀ ਨਾਲ ਚੱਲ ਰਿਹਾ ਹੈ। ਸਾਡਾ ਟੀਚਾ ਹੈ ਕਿ ਸਮਾਂਬੱਧ ਅਤੇ ਸੁਚੱਜੇ ਢੰਗ ਨਾਲ ਸਮੁੱਚੇ ਸ਼ਹਿਰ ਦੀ ਦਸ਼ਾ ਅਤੇ ਦਿਸ਼ਾ ਬਦਲ ਦਿਤੀ ਜਾਵੇ ਤੇ ਇਸ ਟੀਚੇ ਦੀ ਪ੍ਰਾਪਤੀ ਲਈ ਉਹ ਦਿਨ-ਰਾਤ ਯਤਨਸ਼ੀਲ ਹਨ।'ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਿਊਂਸਪਲ ਕਮਿਸ਼ਨਰ ਕਮਲ ਗਰਗ, ਐਸ.ਈ. ਮੁਕੇਸ਼ ਗਰਗ, ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ, ਰਾਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਜੀਤੀ ਸਿੱਧੂ- ਚੇਅਰਮੈਨ ਸਹਿਕਾਰੀ ਬੈਂਕ ਐਸ.ਏ.ਐਸ. ਨਗਰ, ਰਾਜਾ ਕੰਵਰਜੋਤ ਸਿੰਘ, ਅਮਰੀਕ ਸਿੰਘ ਸੋਮਲ, ਸੁਰਜੀਤ ਕੌਰ ਸੋਢੀ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਨਿਰਮਲ ਸਿੰਘ ਕੰਡਾ, ਡਿੰਪਲ ਸੱਭਰਵਾਲ, ਜਸਵਿੰਦਰ ਸ਼ਰਮਾ ਤੋਂ ਇਲਾਵਾ ਹੋਰ ਆਗੂ ਅਤੇ ਪਤਵੰਤੇ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD