Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਮੰਤਰੀ ਮੰਡਲ ਵੱਲੋਂ ਪੀ.ਏ.ਸੀ.ਐਲ. ਦੀ ਰਣਨੀਤਕ ਅੱਪਨਿਵੇਸ਼ ਲਈ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਵਾਸਤੇ ਅਧਿਕਾਰਤ ਸਬ ਕਮੇਟੀ ਦੇ ਗਠਨ ਨੂੰ ਮਨਜ਼ੂਰੀ

ਪ੍ਰਕਿਰਿਆ ਵਿਸਥਾਰ ਵਿੱਚ ਉਲੀਕਣ ਲਈ ਮੁੱਖ ਸਕੱਤਰ ਦੀ ਅਗਵਾਈ ਹੇਠ ਅਫਸਰਾਂ ਦਾ ਕੋਰ ਗਰੁੱਪ ਬਣਾਇਆ

Web Admin

Web Admin

5 Dariya News

ਚੰਡੀਗੜ੍ਹ , 17 Sep 2020

Last updated on: Sep 17, 2020, 00:00 IST

ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀ.ਐਸ.ਆਈ.ਡੀ.ਸੀ.) ਰਾਹੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਐਲਕਲੀਜ਼ ਤੇ ਕੈਮੀਕਲ ਲਿਮਟਿਡ (ਪੀ.ਏ.ਸੀ.ਐਲ.) ਵਿੱਚ ਰੱਖੀ ਗਈ 33.49 ਫੀਸਦੀ ਬਰਾਬਰ ਹਿੱਸੇਦਾਰੀ ਦੇ ਰਣਨੀਤਕ ਅੱਪਨਿਵੇਸ਼ ਦੀ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਲਈ ਅਧਿਕਾਰਤ ਕੈਬਨਿਟ ਸਬ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ।ਇਸ ਦੇ ਨਾਲ ਹੀ ਅੱਪਨਿਵੇਸ਼ ਪ੍ਰਕਿਰਿਆ ਨੂੰ ਵਿਸਥਾਰ ਵਿੱਚ ਉਲੀਕਣ ਲਈ ‘ਅੱਪਨਿਵੇਸ਼ ਬਾਰੇ ਅਫਸਰਾਂ ਦੇ ਕੋਰ ਗਰੁੱਪ’ ਦੇ ਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਜੋ ਇਸ ਵਿਸਥਾਰਤ ਪ੍ਰਕਿਰਿਆ ਨੂੰ ਅਧਿਕਾਰਤ ਸਬ ਕਮੇਟੀ ਅੱਗੇ ਰੱਖਣਗੇ। ਇਸ ਕਮੇਟੀ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ ਤੇ ਸੁੰਦਰ ਸ਼ਾਮ ਅਰੋੜਾ ਸ਼ਾਮਲ ਹਨ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਮੁਤਾਬਕ ਇਹ ਫੈਸਲਾ ਬਿਮਾਰ ਉਦਯੋਗਿਕ ਯੂਨਿਟ-ਪੀ.ਏ.ਸੀ.ਐਲ. ਦੇ ਅੱਪਨਿਵੇਸ਼ ਦੇ ਪ੍ਰਸਤਾਵ ਦੇ ਸੰਦਰਭ ਵਿੱਚ ਲਿਆ ਗਿਆ ਜੋ ਵਿੱਤ ਵਿਭਾਗ ਰਾਹੀਂ ਅੱਪਨਿਵੇਸ਼ ਤੇ ਜਨਤਕ ਅਦਾਰੇ ਦੇ ਡਾਇਰੈਕਟੋਰੇਟ ਵੱਲੋਂ ਪੇਸ਼ ਕੀਤਾ ਗਿਆ ਤਾਂ ਕਿ ਪੀ.ਐਸ.ਆਈ.ਡੀ.ਸੀ. ਦੇ ਨਗਦੀ ਦੇ ਵਹਾਅ ਵਿੱਚ ਸੁਧਾਰ ਲਿਆਂਦਾ ਜਾ ਸਕੇ।ਅੱਪਨਿਵੇਸ਼ ਬਾਰੇ ਮੁੱਖ ਸਕੱਤਰ ਦੀ ਅਗਵਾਈ ਵਾਲੀ ਅਫਸਰਾਂ ਦੇ ਕੋਰ ਗਰੁੱਪ ਦੀ ਕਮੇਟੀ ਨੂੰ ਇਸ ਸਬੰਧ ਵਿੱਚ ਅੰਤਿਮ ਫੈਸਲਾ ਲੈਣ ਲਈ ਮੰਤਰੀ ਮੰਡਲ ਨੂੰ ਆਪਣੀਆਂ ਸਿਫਾਰਸ਼ਾਂ ਅਤੇ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਹੋਰ ਮੈਂਬਰਾਂ ਵਿੱਚ ਪ੍ਰਮੁੱਖ ਸਕੱਤਰ ਵਿੱਤ, ਪ੍ਰਮੁੱਖ ਸਕੱਤਰ ਉਦਯੋਗ, ਮੈਨੇਜਿੰਗ ਡਾਇਰੈਕਟਰ ਪੀ.ਐਸ.ਆਈ.ਡੀ.ਸੀ., ਮੈਨੇਜਿੰਗ ਡਾਇਰੈਕਟਰ ਪੀ.ਏ.ਸੀ.ਐਲ. ਤੋਂ ਇਲਾਵਾ ਡਾਇਰੈਕਟਰ ਅੱਪਨਵੇਸ਼ ਤੇ ਜਨਤਕ ਅਦਾਰੇ ਇਸ ਦੇ ਕਨਵੀਨਰ ਹੋਣਗੇ।ਦੱਸਣਯੋਗ ਹੈ ਕਿ ਮੰਤਰੀ ਮੰਡਲ ਦੇ ਫੈਸਲੇ ਦੀ ਪਾਲਣਾ ਵਿੱਚ ਤਿੰਨ ਸਰਕਾਰੀ ਜਨਤਕ ਅਦਾਰਿਆਂ ਪੰਜਾਬ ਕਮਿਊਨੀਕੇਸ਼ਨ ਲਿਮਟਡ (ਪਨਕੌਮ), ਪੰਜਾਬ ਵਿੱਤ ਨਿਗਮ (ਪੀ.ਐਫ.ਸੀ.) ਅਤੇ ਪੀ.ਐਸ.ਆਈ.ਡੀ.ਸੀ. ਦੇ ਅੱਪਨਿਵੇਸ਼ ਲਈ 13 ਅਗਸਤ 2018 ਨੂੰ ਵੀ ਅੱਪਨਿਵੇਸ਼ ਬਾਰੇ ਅਫਸਰਾਂ ਦੇ ਕੋਰ ਗਰੁੱਪ ਦਾ ਗਠਨ ਕੀਤਾ ਗਿਆ ਸੀ ਅਤੇ ਮੁੱਖ ਸਕੱਤਰ ਨੂੰ ਇਸ ਦਾ ਚੇਅਰਮੈਨ ਅਤੇ ਪ੍ਰਮੁੱਖ ਸਕੱਤਰ ਵਿੱਤੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ, ਸਬੰਧਤ ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰ, ਸਬੰਧਤ ਜਨਤਕ ਅਦਾਰਿਆਂ ਦੇ ਐਮ.ਡੀ. ਇਸ ਦੇ ਮੈਂਬਰਾਂ ਤੋਂ ਇਲਾਵਾ ਡਾਇਰੈਕਟਰ ਪਬਲਿਕ ਇੰਟਰਪ੍ਰਾਈਜ਼ ਤੇ ਡਿਸਇਨਵੈਸਟਮੈਂਟ ਇਸ ਦੇ ਕਨਵੀਨਰ ਬਣਾਏ ਗਏ ਸਨ।

 

Tags: Cabinet Decision Punjab , Captain Amarinder Singh , Amarinder Singh , Congress , Punjab Congress , Chandigarh , Chief Minister of Punjab , Punjab Government , Government of Punjab , Punjab , Punjab Alkalies & Chemicals Limited , PACL , Punjab State Industrial Development Corporation , PSIDC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD