Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਘਰ-ਘਰ ਰੋਜਗਾਰ ਸਕੀਮ : ਜਲੰਧਰ ਤੇ ਹੁਸ਼ਿਆਰਪੁਰ ਦੇ ਹਸਪਤਾਲਾਂ ’ਚ 193 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਚੁਣੇ ਗਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ ਸਿਹਤ ਸੇਵਾਵਾਂ ਦੇ ਖੇਤਰ ਲਈ ਲੱਗੇਗਾ ਇਕ ਹੋਰ ਵਿਸ਼ੇਸ਼ ਰੋਜ਼ਗਾਰ ਮੇਲਾ

Web Admin

Web Admin

5 Dariya News

ਹੁਸ਼ਿਆਰਪੁਰ , 17 Sep 2020

Last updated on: Sep 17, 2020, 00:00 IST

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਵੱਖ-ਵੱਖ ਨਾਮੀ ਹਸਪਤਾਲਾਂ ਵਿੱਚ 193 ਨੌਜਵਾਨਾਂ ਨੂੰ ਮੈਡੀਕਲ ਅਤੇ ਪੈਰਾ ਮੈਡੀਕਲ ਦੇ ਖੇਤਰ ਵਿੱਚ ਨੌਕਰੀ ਦਿਵਾਈ ਜਿਨ੍ਹਾਂ ਵਿੱਚ ਡਾਕਟਰ, ਸਟਾਫ਼ ਨਰਸਾਂ, ਲੈਬ ਟੈਕਨੀਸ਼ਨ, ਵਾਰਡ ਅਟੈਂਡੈਂਟ ਆਦਿ ਸ਼ਾਮਲ ਹਨ।ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ’ਚ ਲੱਗੇ ਇਸ ਤਰ੍ਹਾਂ ਦੇ ਤੀਸਰੇ ਰੋਜ਼ਗਾਰ ਮੇਲੇ ਵਿੱਚ 300 ਤੋਂ ਵੱਧ ਉਮੀਦਵਾਰਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚ 3 ਡਾਕਟਰ, 150 ਸਟਾਫ਼ ਨਰਸਾਂ, 40 ਲੈਬ ਟੈਕਨੀਸ਼ਨ, ਵਾਰਡ ਅਟੈਂਡੈਂਟ, ਐਂਬੂਲੈਂਸ ਡਰਾਈਵਰ, ਕੰਪਿਊਟਰ ਓਪਰੇਟਰ ਆਦਿ ਨੂੰ ਵਧੀਆ ਤਨਖਾਹ ਪੈਕੇਜ ਸਮੇਤ ਮੌਕੇ ’ਤੇ ਹੀ ਨਿਯੁਕਤੀ ਪੱਤਰ ਦੇ ਦਿੱਤੇ ਗਏ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮੌਕੇ ’ਤੇ ਜਾ ਕੇ ਚੁਣੇ ਗਏ ਕੁਝ ਉਮੀਦਵਾਰਾਂ ਨੂੰ ਨਿੱਜੀ ਤੌਰ ’ਤੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਸਬੰਧਤ ਬੇਰੋਜ਼ਗਾਰਾਂ ਲਈ ਜਲਦ ਹੀ ਇਕ ਹੋਰ ਵਿਸ਼ੇਸ਼ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ ਜਿਸ ਦਾ ਸਬੰਧਤ ਨੌਜਵਾਨਾਂ ਨੂੰ ਭਰਪੂਰ ਲਾਹਾ ਲੈਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਚੁਣੇ ਗਏ ਉਮੀਦਵਾਰਾਂ ਨੇ ਆਪਣੀ ਖੁਸ਼ੀ ਦੇ ਪ੍ਰਗਟਾਵੇ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉਪਰਾਲੇ ਲਈ ਉਹ ਅਤਿ ਧੰਨਵਾਦੀ ਹਨ ਜਿਸ ਸਦਕਾ ਉਨ੍ਹਾਂ ਨੂੰ ਇਕੋ ਥਾਂ ’ਤੇ ਵੱਖ-ਵੱਖ ਹਸਪਤਾਲਾਂ ਵਲੋਂ ਲੋੜ ਅਨੁਸਾਰ ਚੁਣ ਲਿਆ ਗਿਆ ਹੈ।

ਅਪਨੀਤ ਰਿਆਤ ਨੇ ਰੋਜ਼ਗਾਰ ਮੇਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੋਵਾਂ ਜ਼ਿਲਿ੍ਹਆਂ ਦੇ 19 ਹਸਪਤਾਲਾਂ ਵਲੋਂ ਨੌਜਵਾਨਾਂ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਘਰ-ਘਰ ਰੋਜ਼ਗਾਰ ਸਕੀਮ ਤਹਿਤ ਇਹ ਮੇਲਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ ਜਿਸ ਦੀ ਕਾਮਯਾਬੀ ਲਈ ਆਈ.ਐਮ.ਏ. ਦੇ ਪ੍ਰਧਾਨ ਡਾ. ਹਰੀਸ਼ ਬਸੀ ਦਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੌਰਾਨ ਹਸਪਤਾਲਾਂ ਵਲੋਂ ਉਮੀਦਵਾਰਾਂ ਦੀ ਇੰਟਰਵਿਊ ਉਪਰੰਤ ਮੌਕੇ ’ਤੇ ਹੀ ਚੋਣ ਕਰ ਲਈ ਗਈ ਅਤੇ ਚੁਣੀਆਂ ਗਈਆਂ ਸਟਾਫ਼ ਨਰਸਾਂ ਵਿੱਚ ਜੀ.ਐਨ.ਐਮ., ਬੀ.ਐਸ.ਸੀ. ਅਤੇ ਐਮ.ਐਸ.ਸੀ. ਨਰਸਿੰਗ ਦੀ ਡਿਗਰੀ ਪ੍ਰਾਪਤ ਨਰਸਾਂ ਵੀ ਸ਼ਾਮਲ ਹਨ।ਮੈਡੀਕਲ ਅਤੇ ਪੈਰਾ ਮੈਡੀਕਲ ਨਾਲ ਸਬੰਧਤ ਬੇਰੋਜ਼ਗਾਰ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨੌਜਵਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲਦ ਹੀ ਕਰਵਾਏ ਜਾ ਰਹੇ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਕੇ ਵੱਖ-ਵੱਖ ਨਾਮੀ ਹਸਪਤਾਲਾਂ ਵਿੱਚ ਆਪਣੀ ਪਸੰਦ ਦੀਆਂ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਕਰਮ ਚੰਦ, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿਤਿਆ ਰਾਣਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਇਸ ਕਾਮਯਾਬ ਮੇਲੇ ਲਈ ਡਿਪਟੀ ਕਮਿਸ਼ਨਰ ਨੇ ਵਧਾਈ ਦਿੰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਬਿਊਰੋ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦਿਵਾਉਣ ਲਈ ਦਿਨ-ਰਾਤ ਸਖਤ ਮਿਹਨਤ ਕਰ ਰਿਹਾ ਹੈ ਜੋ ਕਿ ਕਾਬਿਲੇ ਤਾਰੀਫ਼ ਹੈ।

ਅੱਜ ਦੇ ਮੇਲੇ ਦੌਰਾਨ ਸ਼ਾਮਲ ਹਸਪਤਾਲਾਂ ਵਿੱਚ ਆਈ.ਵੀ.ਵਾਈ, ਸ਼ਿਵਮ, ਆਰ.ਆਰ.ਐਮ. ਸੈਂਟਰ, ਅਮਨ ਹਸਪਤਾਲ, ਯੂਨੀਵਰਸਲ ਹਸਪਤਾਲ, ਜੇ ਜੇ ਬੱਚਿਆਂ ਦਾ ਹਸਪਤਾਲ, ਰਵਿੰਦਰਾ ਨਰਸਿੰਗ ਹੋਮ, ਨਾਰਦ ਹਸਪਤਾਲ, ਗੁਲਾਟੀ ਹਸਪਤਾਲ ਅਤੇ ਜਲੰਧਰ ਦੇ ਹਸਪਤਾਲਾਂ ਵਿੱਚ ਕੈਪੀਟੋਲ, ਪਟੇਲ, ਸਰਵੋਦਿਆ, ਐਨ.ਐਚ.ਐਸ., ਜੌਹਲ, ਟੈਗੋਰ, ਆਕਸਫਾਰਡ, ਵਾਸਲ ਅਤੇ ਐਲਟਿਸ ਸ਼ਾਮਲ ਸਨ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਝ ਦਿਨ ਪਹਿਲਾਂ ਹਸਪਤਾਲਾਂ ਦੀ ਲੋੜ ਮੁਤਾਬਕ 52 ਸਟਾਫ਼ ਨਰਸਾਂ ਨੂੰ ਨੌਕਰੀ ਦਿਵਾਈ ਗਈ ਸੀ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Ghar Ghar Rozgar Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD