Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਤਿਹਾਸਕ ਤੇ ਧਾਰਮਿਕ ਸ਼ਹਿਰਾਂ ਵਿੱਚ ਵਧੇਰੇ ਮਿਲਣ ਸਫਾਈ ਕਰਮਚਾਰੀਆਂ ਦੀਆਂ ਅਸਾਮੀਆਂ-ਚੇਅਰਮੈਨ ਸਫਾਈ ਕਮਿਸ਼ਨ

ਸਫਾਈ ਕਰਮਚਾਰੀਆਂ ਦੀ ਹਰ ਮਹੀਨੇ 10 ਤਰੀਕ ਤੱਕ ਤਨਖਾਹ ਦੇਣੀ ਬਣਾਈ ਜਾਵੇ ਲਾਜਮੀ

Web Admin

Web Admin

5 Dariya News

ਅੰਮ੍ਰਿਤਸਰ , 17 Sep 2020

Last updated on: Sep 17, 2020, 00:00 IST

ਇਤਿਹਾਸਕ ਤੇ ਧਾਰਮਿਕ ਸਹਿਰਾਂ ਵਿਖੇ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸਾਫ ਸਫਾਈ ਦੀ ਬਹੁਤ ਵੱਡੀ ਜਰੂਰਤ ਹੈ ਅਤੇ ਇਸ ਸਬੰਧ ਵਿੱਚ ਪੰਜਾਬ ਰਾਜ ਸਫਾਈ ਕਮਿਸ਼ਨ ਆਯੋਗ ਨੇ ਆਪਣੀ ਰਿਪੋਰਟ ਵਿੱਚ ਇਨਾਂ ਸ਼ਹਿਰਾਂ ਲਈ ਸਫਾਈ ਕਰਮਚਾਰੀਆਂ ਦੀਆਂ ਵਧੇਰੇ ਅਸਾਮੀਆਂ ਭਰਨ ਦੀ ਲੋੜ ਤੇ ਜੋਰ ਦਿੱਤਾ।ਇਸ ਸਬੰਧੀ ਅੱਜ ਨਗਰ ਨਿਗਮ ਵਿਖੇ ਹੋਈ ਮੀਟਿੰਗ ਵਿੱਚ ਬੋਲਦਿਆਂ ਸ੍ਰੀ ਗੇਜਾ ਰਾਮ ਚੇਅਰਮੈਨ ਪੰਜਾਬ ਰਾਜ ਸਫਾਈ ਕਮਿਸ਼ਨ ਆਯੋਗ ਨੇ ਕਿਹਾ ਕਿ ਰਾਜ ਅੰਦਰ ਧਾਰਮਿਕ ਅਤੇ ਇਤਿਹਾਸਕ ਸ਼ਹਿਰਾਂ ਵਿੱਚ ਸਪੈਸ਼ਲ ਸਫਾਈ ਸੇਵਕ ਸੈਲ ਬਣਾਇਆ ਜਾਵੇਗਾ ਤਾਂ ਜੋ ਇਨਾਂ ਦੇ ਆਲੇ ਦੁਆਲੇ ਲਗਾਤਾਰ ਸਫਾਈ ਰੱਖੀ ਜਾ ਸਕੇ ਅਤੇ ਇਤਿਹਾਸਕ ਸ਼ਹਿਰਾਂ ਨੂੰ ਖੂਬਸੂਰਤ ਬਣਾਇਆ ਜਾਵੇ। ਸ੍ਰੀ ਗੇਜਾ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧੀ ਕਮਿਸ਼ਨ ਵੱਲੋਂ ਆਪਣੀ ਰਿਪੋਰਟ ਦਿੱਤੀ ਗਈ ਹੈ। ਉਨਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਵੀ ਤੁਰੰਤ ਭਰਿਆ ਜਾਵੇਗਾ। ਉਨਾਂ ਕਿਹਾ ਕਿ ਠੇਕੇਦਾਰੀ ਪ੍ਰਥਾ ਨੂੰ ਖਤਮ ਕੀਤਾ ਜਾਵੇਗਾ ਅਤੇ ਜਿੰਨਾਂ ਠੇਕੇਦਾਰਾਂ ਵੱਲੋਂ ਸਫਾਈ ਕਰਮਚਾਰੀਆਂ ਦੇ ਈ:ਪੀ:ਐਫ ਖਾਤਿਆਂ ਵਿੱਚ ਬਣਦੀ ਰਾਸ਼ੀ ਜਮਾਂ ਨਹੀਂ ਕਰਵਾਈ ਗਈ ਉਨਾਂ ਤੋਂ ਬਣਦੀ ਰਿਕਵਰੀ ਦੇ ਨਾਲ ਨਾਲ ਕਾਨੂੰਨੀ ਕਾਰਵਾਈ ਅਤੇ ਉਨਾਂ ਨੂੰ ਬਲੈਕ ਲਿਸਟ ਵੀ ਕੀਤਾ ਜਾਵੇਗਾ। ਇਸ  ਮੌਕੇ ਚੇਅਰਮੈਨ ਵੱਲੋਂ ਵੱਖ ਵੱਖ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੇ ਹਰੇਕ ਵਿਭਾਗ ਵਿੱਚ ਜਿਥੇ ਸਫਾਈ ਕਰਮਚਾਰੀਆਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਨੂੰ ਭਰਿਆ ਜਾਵੇਗਾ। ਉਨਾਂ ਦੱਸਿਆ ਕਿ ਕਮਿਸ਼ਨ ਇਸ ਗੱਲ ਤੇ ਵਿਚਾਰ ਕਰ ਰਿਹਾ ਹੈ ਕਿ ਜਿਹੜੇ ਸਫਾਈ ਕਰਮਚਾਰੀ ਕੱਚੇ ਹੋਣ ਤੇ ਕੰਮ ਕਰ ਰਹੇ ਹਨ ਉਨਾਂ ਦੇ ਬੱਚਿਆਂ ਦੀ ਪੜਾਈ ਲਈ 500 ਰੁਪਏ ਤੋਂ ਲੈ ਕੇ 1500 ਰੁਪਏ ਤੱਕ 'ਦਿੱਤੇ ਜਾਣਗੇ। 

ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨਾਂ ਵੱਲੋਂ ਮੰਗ ਕੀਤੀ ਗਈ ਕਿ ਉਨਾਂ ਨੂੰ ਤਨਖਾਹ ਹਰ ਮਹੀਨੇ ਬਹੁਤ ਦੇਰ ਨਾਲ ਮਿਲਦੀ ਹੈ ਜਿਸ ਤੇ ਚੇਅਰਮੈਨ ਨੇ ਕਰਵਾਈ ਕਰਦਿਆਂ ਕਮਿਸ਼ਨਰ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਸਫਾਈ ਕਰਮਚਾਰੀਆਂ ਨੂੰ ਹਰ ਮਹੀਨੇ 10 ਤਰੀਕ ਤੱਕ ਤਨਖਾਹ ਦੇਣੀ ਲਾਜਮੀ ਬਣਾਈ ਜਾਵੇ। ਉਨਾਂ ਕਿਹਾ ਕਿ ਮ੍ਰਿਤਕ ਸਫਾਈ ਕਰਮਚਾਰੀਆਂ ਦੇ ਵਾਰਸਾਂ ਨੂੰ ਯੋਗਤਾ ਦੇ ਅਨੁਸਾਰ ਨੌਕਰੀ ਦੇਣੀ ਯਕੀਨੀ ਬਣਾਈ ਜਾਵੇ। ਉਨਾਂ ਨੇ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਹਰੇਕ ਸਫਾਈ ਕਰਮਚਾਰੀ ਨੂੰ ਈ:ਪੀ:ਐਫ ਦੀ ਕਾਪੀ ਦਿੱਤੀ ਜਾਵੇ ਅਤੇ ਹਰ ਮਹੀਨੇ  ਉਸ ਦੀ ਬਣਦੀ ਰਾਸ਼ੀ ਦਾ ਇੰਦਰਾਜ ਕੀਤਾ ਜਾਵੇ। ਸਫਾਈ ਕਰਮਚਾਰੀਆਂ ਦੇ ਪ੍ਰਤੀਨਿਧੀਆਂ ਵੱਲੋਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕੋਵਿਡ-19 ਦੌਰਾਨ ਕੱਚੇ ਰੱਖੇ ਗਏ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ ਜਿਸ ਤੇ ਸ੍ਰੀ ਗੇਜਾ ਰਾਮ ਨੇ ਕਿਹਾ ਕਿ ਸਰਕਾਰ ਵੱਲੋਂ ਅਸਾਮੀਆਂ ਭਰਨ ਤੇ ਇਨਾਂ ਕਰਮਚਾਰੀਆਂ ਦੇ ਹਿੱਤਾਂ ਦਾ ਧਿਆਨ ਜਰੂਰ ਰੱਖਿਆ ਜਾਵੇਗਾ ਕਿਉਂਕਿ ਇਨਾਂ ਵੱਲੋਂ ਮਹਾਂਮਾਰੀ ਦੌਰਾਨ ਵੀ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸੇਵਾਵਾਂ ਦਿੱਤੀਆਂ ਹਨ।ਇਸ ਮੌਕੇ ਚੇਅਰਮੈਨ ਸ੍ਰੀ ਗੇਜਾ ਰਾਮ ਨੂੰ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ ਨੇ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਭੇਂਟ ਕਰਕੇ ਸਨਮਾਨਤ ਕੀਤਾ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਨਗਰ ਨਿਗਮ ਵਿੱਚ 1694 ਪੱਕੇ ਸਫਾਈ ਕਰਮਚਾਰੀ ਹਨ ਅਤੇ 800 ਅਸਾਮੀਆਂ ਖਾਲੀ ਪਈਆਂ ਹੋਈਆਂ ਹਨ ਜਿੰਨਾਂ ਨੂੰ ਜਲਦੀ ਹੀ ਪੁਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸ਼ਹਿਰ ਦੀ ਵਿਵਸਥਾ ਦਰੁਸਤ ਰੱਖਣ ਲਈ ਸਰਵਿਸ ਪ੍ਰੋਵਾਈਡਰਾਂ ਰਾਹੀਂ ਵੀ ਸ਼ਹਿਰ ਦੀ ਸਫਾਈ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਮ੍ਰਿਤਕ ਸਫਾਈ ਕਰਮਚਾਰੀਆਂ ਦੇ 59 ਵਾਰਸਾਂ ਨੂੰ ਯੋਗਤਾ ਦੇ ਅਧਾਰ ਤੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਇਸ ਮੌਕੇ ਕਮਿਸ਼ਨ ਦੇ ਮੈਂਬਰ ਸ੍ਰ ਇੰਦਰਜੀਤ ਸਿੰਘ, ਸ੍ਰੀ ਸੰਦੀਪ ਰਿਸ਼ੀ ਵਧੀਕ ਕਮਿਸਨਰ ਨਗਰ ਨਿਗਮ, ਡਾ: ਅਜੈ ਕੰਵਰ, ਜਿਲਾ ਭਲਾਈ ਅਫਸਰ ਸ੍ਰ ਸੁਖਵਿੰਦਰ ਸਿੰਘ ਘੁੰਮਣ, ਸ੍ਰ ਲੱਖਾ ਸਿੰਘ, ਐਡਵੋਕੇਟ ਰਾਹੁਲ ਆਦਿ, ਸਫਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਸ੍ਰੀ ਵਿਨੋਦਾ ਬਿੱਟਾ, ਸ੍ਰੀ ਅਨਿਲ ਭੱਟੀ, ਪਵਨ ਦਰਾਵਿਡ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD