Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੰਘ ਸਿੱਧੂ ਨੇ ਲਾਂਡਰਾਂ ਦੇ ਸਰਕਾਰੀ ਹਾਈ ਸਕੂਲ ਲਈ ਦਿਤੀ 15 ਲੱਖ ਰੁਪਏ ਦੀ ਗ੍ਰਾਂਟ

ਨਿਊ ਲਾਂਡਰਾਂ ਵਿਚ ਬਣੇਗਾ ਕਮਿਊਨਿਟੀ ਸੈਂਟਰ, 15 ਲੱਖ ਰੁਪਏ ਦੀ ਗ੍ਰਾਂਟ ਸੌਂਪੀ

5 Dariya News

ਐਸ.ਏ.ਐਸ.ਨਗਰ , 17 Sep 2020

Last updated on: Sep 17, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਲਾਂਡਰਾਂ ਦੇ ਸਰਕਾਰੀ ਹਾਈ ਸਕੂਲ ਵਿਚ ਵਿਕਾਸ ਕਾਰਜਾਂ ਲਈ ਪਿੰਡ ਦੀ ਪੰਚਾਇਤ ਨੂੰ 15 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਸਿਹਤ ਮੰਤਰੀ ਨੇ ਦਸਿਆ ਕਿ ਉਨ੍ਹਾਂ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਇਸ ਸਕੂਲ ਵਿਚ ਵਾਧੂ ਕਮਰਿਆਂ ਦੀ ਉਸਾਰੀ ਅਤੇ ਫ਼ਰਨੀਚਰ ਦੇ ਨਵੀਨੀਕਰਨ ਸਮੇਤ ਹੋਰ ਕੰਮਾਂ ਵਾਸਤੇ ਇਹ ਰਕਮ ਜਾਰੀ ਕੀਤੀ ਹੈ ਅਤੇ ਸਰਕਾਰੀ ਸਕੂਲਾਂ ਦੇ ਕਾਇਆਕਲਪ ਲਈ ਆਉਣ ਵਾਲੇ ਦਿਨਾਂ ਵਿਚ 80 ਲੱਖ ਰੁਪਏ ਦੀ ਇਕ ਹੋਰ ਗ੍ਰਾਂਟ ਜਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨਿਊ ਲਾਂਡਰਾਂ ਵਿਚ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ 15 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਸਿਹਤ ਮੰਤਰੀ ਨੇ ਦਸਿਆ ਕਿ ਨਿਊ ਲਾਂਡਰਾਂ ਵਿਚ ਕਮਿਊਨਿਟੀ ਸੈਂਟਰ ਬਣਾਉਣ ਦੀ ਮੰਗ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਬਣਨ ਨਾਲ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਸਿਹਤ ਮੰਤਰੀ ਨੇ ਪੇਂਡੂ ਵਿਕਾਸ ਫ਼ੰਡ ਵਜੋਂ ਲਾਂਡਰਾਂ ਲਈ 1 ਲੱਖ 60 ਹਜ਼ਾਰ ਰੁਪਏ ਜਦਕਿ ਨਿਊ ਲਾਂਡਰਾਂ ਲਈ 40 ਹਜ਼ਾਰ ਰੁਪਏ ਦੀ ਗ੍ਰਾਂਟ ਵੀ ਦਿਤੀ।ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਸੰਧੂ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਦਸਿਆ ਕਿ ਸਰਕਾਰੀ ਹਾਈ ਸਕੂਲ ਦਾ ਦਰਜਾ ਵਧਾ ਕੇ ਇਸ ਨੂੰ ਸੀਨੀਅਰ ਸੈਕੰਡਰੀ ਸਕੂਲ ਬਣਾਇਆ ਜਾਵੇ ਕਿਉਂਕਿ ਪਿੰਡ ਦੇ ਵਿਦਿਆਰਥੀਆਂ ਨੂੰ ਦਸਵੀਂ ਮਗਰੋਂ ਅਗਲੀ ਪੜ੍ਹਾਈ ਕਰਨ ਲਈ ਲਗਭਗ 12 ਕਿਲੋਮੀਟਰ ਦੂਰ ਪੈਂਦੇ ਸਕੂਲ ਵਿਚ ਜਾਣਾ ਪੈਂਦਾ ਹੈ।

ਉਨ੍ਹਾਂ ਦਸਿਆ ਕਿ  ਇਸ ਸਕੂਲ ਵਿਚ ਅਧਿਆਪਕ ਤੇ ਹੋਰ ਸਟਾਫ਼ ਦੀਆਂ 7 ਆਸਾਮੀਆਂ ਖ਼ਾਲੀ ਹਨ ਜਿਨ੍ਹਾਂ ਨੂੰ ਜਲਦੀ ਭਰਨ ਦੀ ਲੋੜ ਹੈ। ਇਸ 'ਤੇ ਸਿਹਤ ਮੰਤਰੀ ਨੇ ਭਰੋਸਾ ਦਿਤਾ ਕਿ ਉਹ ਇਸ ਸਬੰਧ ਵਿਚ ਲੋੜੀਂਦੀ ਕਾਰਵਾਈ ਲਈ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨਾਲ ਗੱਲ ਕਰਨਗੇ। ਉਨ੍ਹਾਂ ਭਰੋਸਾ ਦਿਤਾ ਕਿ ਇਨ੍ਹਾਂ ਮੰਗਾਂ 'ਤੇ ਗੰਭੀਰਤਾ ਨਾਲ ਗ਼ੌਰ ਕੀਤਾ ਜਾਵੇਗਾ।ਹਲਕਾ ਵਿਧਾਇਕ ਨੇ ਆਖਿਆ ਕਿ ਉਨ੍ਹਾਂ ਦਾ ਟੀਚਾ ਹਲਕਾ ਮੋਹਾਲੀ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਉਣਾ ਹੈ ਜਿਸ ਦੀ ਪ੍ਰਾਪਤੀ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁਕੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਵਿਚ ਮਿਆਰੀ ਤੇ ਮੁਫ਼ਤ ਸਿੱਖਿਆ ਦੇਣ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਜਿਥੇ ਅਧਿਆਪਕਾਂ ਦੀ ਭਰਤੀ ਦਾ ਕੰਮ ਵੱਡੇ ਪੱਧਰ 'ਤੇ ਜਾਰੀ ਹੈ, ਉਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਦੀ ਕਵਾਇਦ ਵੀ ਲਗਾਤਾਰ ਚੱਲ ਰਹੀ ਹੈ। ਇਸ ਦੌਰਾਨ ਦੋਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਕੂਲ ਦੇ ਸਟਾਫ਼ ਨੇ ਸਿਹਤ ਮੰਤਰੀ ਦਾ ਸਨਮਾਨ ਵੀ ਕੀਤਾ।ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਲਾਂਡਰਾਂ ਦੇ ਸਰਪੰਚ ਹਰਚਰਨ ਸਿੰਘ ਗਿੱਲ, ਸਕੂਲ ਦੀ ਮੁੱਖ ਅਧਿਆਪਕਾ ਮਨਪ੍ਰੀਤ ਕੌਰ ਸੰਧੂ, ਸਤਵੰਤ ਕੌਰ ਬਲਾਕ ਸੰਮਤੀ ਮੈਂਬਰ, ਦਿਲਬਾਗ਼ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਸੁਖਵੰਤ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਜਗਤਾਰ ਸਿੰਘ ਪੰਚ, ਨਛੱਤਰ ਕੌਰ ਪੰਚ, ਜਗਦੀਸ਼ ਸਿੰਘ, ਨਿਊ ਲਾਂਡਰਾਂ ਦੀ ਸਰਪੰਚ ਮਨਦੀਪ ਕੌਰ, ਕੁਲਦੀਪ ਕੌਰ ਪੰਚ, ਰਘੁਵੰਸ਼ ਸਿੰਘ ਪੰਚ, ਗੁਰਮੁਖ ਸਿੰਘ ਪੰਚ ਤੋਂ ਇਲਾਵਾ ਪਿੰਡ ਵਾਸੀ ਅਤੇ ਸਕੂਲ ਸਟਾਫ਼ ਮੌਜੂਦ ਸੀ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD