Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

'ਆਪ' ਅਤੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਐਮਐਸਪੀ ਆਰਡੀਨੈਂਸ 'ਤੇ ਯੂ- ਟਰਨ ਲਿਆ, ਇਹ ਸਾਡੀ ਜਿੱਤ - ਭਗਵੰਤ ਮਾਨ

'ਆਪ' ਸੰਸਦ ਦੇ ਅੰਦਰ ਅਤੇ ਬਾਹਰ ਆਪਣਾ ਵਿਰੋਧ ਜਾਰੀ ਰੱਖੇਗੀ ਅਤੇ ਲੋਕਾਂ ਨੂੰ ਦੱਸੇਗੀ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਹਨ ਕਿਸਾਨ ਵਿਰੋਧੀ-ਜਰਨੈਲ ਸਿੰਘ

Web Admin

Web Admin

5 Dariya News

ਚੰਡੀਗੜ੍ਹ/ ਨਵੀਂ ਦਿੱਲੀ , 17 Sep 2020

Last updated on: Sep 17, 2020, 00:00 IST

ਆਮ ਆਦਮੀ ਪਾਰਟੀ  (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਗਿਰਗਟ ਵਾਂਗ ਰੰਗ ਬਦਲਣ ਵਾਲੇ ਮੌਕਾਪ੍ਰਸਤ ਦੱਸਦੇ ਹੋਏ ਕਿਹਾ ਕਿ 'ਆਪ' ਅਤੇ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਐਮਐਸਪੀ ਆਰਡੀਨੈਂਸ 'ਤੇ ਯੂ-ਟਰਨ ਲੈ ਲਿਆ ਹੈ, ਇਹ ਸਾਡੀ ਜਿੱਤ ਹੈ ।ਮਾਨ ਪਾਰਟੀ ਦਫ਼ਤਰ ਤੋਂ ਪੰਜਾਬ ਦੇ ਪ੍ਰਭਾਰੀ ਅਤੇ ਵਿਧਾਇਕ ਜਰਨੈਲ ਸਿੰਘ ਦੇ ਨਾਲ ਮੀਡੀਆ  ਦੇ ਰੂਬਰੂ ਸਨ। ਭਗਵੰਤ ਮਾਨ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਤੱਕ ਸ਼੍ਰੋਮਣੀ ਅਕਾਲੀ ਦਲ ਇਸ ਕਿਸਾਨ ਵਿਰੋਧੀ ਬਿੱਲਾਂ ਦਾ ਸਮਰਥਨ ਕਰ ਰਹੀ ਸੀ ਅਤੇ ਅੱਜ ਉਹ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੋਵਾਂ ਨੇ ਪਹਿਲਾਂ ਇਸ ਬਿੱਲ ਦਾ ਸਮਰਥਨ ਕੀਤਾ ਸੀ।  ਉਨ੍ਹਾਂ ਨੂੰ ਇਸ ਕਿਸਾਨ ਵਿਰੋਧੀ ਬਿੱਲ ਨੂੰ ਉਸ ਸਮੇਂ ਰੋਕਣਾ ਚਾਹੀਦਾ ਹੈ ਸੀ, ਜਦੋਂ ਇਹ ਸ਼ੁਰੂਆਤੀ ਪੜਾਅ ਵਿੱਚ ਸੀ ਅਤੇ ਉਸ ਸਮੇਂ ਇਸ ਬਿੱਲ ਨੂੰ ਸੰਸਦ ਤੱਕ ਪਹੁੰਚਣ ਹੀ ਨਹੀਂ ਦੇਣਾ ਚਾਹੀਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਉਸ ਦਿਨ ਅਸਤੀਫ਼ਾ ਦੇਣਾ ਚਾਹੀਦਾ ਸੀ,  ਜਦੋਂ ਕੇਂਦਰੀ ਕੈਬਿਨੇਟ ਵਿੱਚ ਇਹ ਬਿਲ ਆਇਆ ਸੀ ਅਤੇ ਉਹ ਮੌਜੂਦ ਸਨ, ਉਸ ਸਮੇਂ ਉਨ੍ਹਾਂ ਨੂੰ ਵਾਕਆਊਟ ਕਰਨਾ ਚਾਹੀਦਾ ਸੀ, ਪਰੰਤੂ ਉਸ ਸਮੇਂ ਉਨ੍ਹਾਂ ਨੇ ਸਹਿਮਤੀ ਦੇ ਦਿੱਤੀ। ਉੱਥੇ ਹੀ ਜਰਨੈਲ ਸਿੰਘ  ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਨਾਲ ਬਾਦਲ ਦਲ ਅਤੇ ਕਾਂਗਰਸ ਦਾ ਅਸਲੀ ਚਿਹਰਾ ਕਿਸਾਨਾਂ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ। ਅਸੀਂ ਸੰਸਦ ਦੇ ਅੰਦਰ ਅਤੇ ਬਾਹਰ ਆਪਣਾ ਵਿਰੋਧ ਜਾਰੀ ਰੱਖਾਂਗੇ ਅਤੇ ਲੋਕਾਂ ਨੂੰ ਦੱਸਾਂਗੇ ਕਿ ਬਾਦਲ ਅਤੇ ਕਾਂਗਰਸ ਦੋਵੇਂ ਕਿਸਾਨ ਵਿਰੋਧੀ ਹਨ। ਜਰਨੈਲ ਸਿੰਘ ਦੇ ਅਨੁਸਾਰ ਇਹ ਆਰਡੀਨੈਂਸ ਕਾਂਗਰਸ ਦਾ ਹੀ ਬੀਜਿਆ ਹੋਇਆ ਬੀਜ ਹੈ, ਜਿਸ ਦਾ ਖਾਮਿਆਜਾ ਪੂਰੇ ਦੇਸ਼ ਦੇ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ।'ਆਪ' ਆਗੂਆਂ ਨੇ ਕਿਹਾ ਕਿ ਸਾਰਿਆਂ ਨੇ ਵੇਖਿਆ ਹੈ ਕਿ ਬੇਸ਼ੱਕ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਹੋਣ ਜਾਂ ਪ੍ਰਕਾਸ਼ ਸਿੰਘ ਬਾਦਲ ਹੋਣ ਜਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹੋਣ, ਕਿਸ ਤਰਾਂ ਪਿਛਲੇ ਕਈ ਮਹੀਨਿਆਂ ਤੋਂ ਇਸ ਐਮਐਸਪੀ ਆਰਡੀਨੈਂਸ ਦੀ ਵਕਾਲਤ ਕਰਦੇ ਰਹੇ ਹਨ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹਿਤ ਵਿੱਚ ਹੈ ਅਤੇ ਜਦੋਂ ਕਿਸਾਨਾਂ ਦਾ ਦਬਾਅ ਇਨ੍ਹਾਂ 'ਤੇ ਪਿਆ, ਤਾਂ  ਕਿਸਾਨਾਂ ਨੇ ਇਸ ਗੱਲ ਦਾ ਐਲਾਨ ਕਰ ਦਿੱਤਾ ਕਿ ਜੋ ਇਸ ਆਰਡੀਨੈਂਸ ਦੇ ਹੱਕ ਵਿੱਚ ਹੈ, ਉਹ ਕਿਸਾਨਾਂ ਦੇ ਖ਼ਿਲਾਫ਼ ਹੈ, ਤਾਂ ਕਿਸ ਤਰਾਂ ਅਕਾਲੀ ਦਲ ਦੇ ਆਗੂਆਂ ਨੇ ਗਿਰਗਟ ਦੀ ਤਰਾਂ ਰੰਗ ਬਦਲਿਆ ਹੈ, ਇਹ ਸਾਫ਼ ਤੌਰ 'ਤੇ ਵੇਖਿਆ ਜਾ ਸਕਦਾ ਹੈ ।ਕਾਂਗਰਸ 'ਤੇ ਮੌਕਾਪ੍ਰਸਤੀ ਦਾ ਇਲਜ਼ਾਮ ਲਗਾਉਂਦੇ ਹੋਏ 'ਆਪ'  ਆਗੂਆਂ ਨੇ ਕਿਹਾ ਕਿ ਇਸ ਆਰਡੀਨੈਂਸ ਲਈ ਚਰਚਾ ਕਰਨ ਲਈ ਜੋ ਹਾਈ ਪਾਵਰ ਕਮੇਟੀ ਬਣਾਈ ਗਈ ਸੀ, ਉਸ ਹਾਈ ਪਾਵਰ ਕਮੇਟੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਖ਼ੁਦ ਸ਼ਾਮਲ ਸਨ ਅਤੇ ਇਸ ਆਰਡੀਨੈਂਸ 'ਤੇ ਆਪਣੀ ਸਹਿਮਤੀ ਦਿੱਤੀ ਸੀ, ਇਸ ਦੇ ਨਾਲ ਹੀ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਜੋ ਖ਼ੁਦ ਜਾ ਕੇ ਇਸ ਆਰਡੀਨੈਂਸ ਦੀ ਸਿਫ਼ਾਰਿਸ਼ ਕਰ ਕੇ ਆਏ ਸਨ। ਇਨ੍ਹਾਂ ਲੀਡਰਾਂ ਦੇ ਵੀ ਅਸਲੀ ਚਿਹਰੇ ਜਨਤਾ ਦੇ ਸਾਹਮਣੇ ਆ ਚੁੱਕੇ ਹਨ।

ਭਗਵੰਤ ਮਾਨ  ਨੇ ਦੱਸਿਆ ਕਿ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਲਗਾਤਾਰ ਬਾਦਲ ਪਰਿਵਾਰ ਪੰਜਾਬ ਦੇ ਕਿਸਾਨਾਂ ਨੂੰ ਇਸ ਆਰਡੀਨੈਂਸ ਉੱਤੇ ਸਹਿਮਤੀ ਜਤਾਉਣ ਲਈ ਤਰਾਂ-ਤਰਾਂ ਦੇ ਹੱਥਕੰਡੇ ਆਪਣਾ ਰਹੇ ਹਨ। ਕਦੇ ਨਰਿੰਦਰ ਸਿੰਘ ਤੋਮਰ ਨੂੰ ਚੰਡੀਗੜ੍ਹ ਬੁਲਾਇਆ ਜਾ ਰਿਹਾ ਹੈ, ਕਦੇ ਉਨ੍ਹਾਂ ਦੀ ਚਿੱਠੀ ਦਿਖਾਈ ਜਾ ਰਹੀ ਹੈ, ਕਦੇ ਪ੍ਰਕਾਸ਼ ਸਿੰਘ ਬਾਦਲ ਤੋਂ ਕਹਾਇਆ ਜਾ ਰਿਹਾ ਹੈ ਕਿ ਇਹ ਬਿੱਲ ਬਹੁਤ ਚੰਗਾ ਹੈ, ਕਿਸਾਨਾਂ ਦੀ ਭਲਾਈ ਲਈ ਹੈ, ਇਹ ਬਿੱਲ ਆਉਣਾ ਚਾਹੀਦਾ ਹੈ, ਕਦੇ ਹਰਸਿਮਰਤ ਕੌਰ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ, ਇਹ ਬਿੱਲ ਕਿਸਾਨਾਂ ਦੇ ਹਿਤ ਵਾਲਾ ਹੈ। ਜਦੋਂ ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਬਾਦਲ ਪਰਿਵਾਰ ਨੂੰ ਜ਼ਮੀਨੀ ਹਕੀਕਤ ਪਤਾ ਚੱਲੀ ਤਾਂ ਇਸ ਮੁੱਦੇ 'ਤੇ ਬਾਦਲ ਪਰਿਵਾਰ ਅਤੇ ਅਕਾਲੀ ਦਲ ਨੇ ਯੂ-ਟਰਨ ਲੈ ਲਿਆ। ਉਨ੍ਹਾਂ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਇਹ ਕਿਹਾ ਸੀ, ਕਿ ਸਾਡੇ ਤੋਂ ਤਾਂ ਇਸ ਬਿੱਲ ਦੇ ਬਾਰੇ ਪੁੱਛਿਆ ਹੀ ਨਹੀਂ ਗਿਆ, ਜਦੋਂ ਕਿ ਪਿਛਲੇ 3 ਮਹੀਨੇ ਤੋਂ ਪੂਰਾ ਅਕਾਲੀ ਦਲ ਅਤੇ ਬਾਦਲ ਪਰਿਵਾਰ ਕਿਸਾਨਾਂ ਨੂੰ ਤਰਾਂ-ਤਰਾਂ ਦੇ ਹੱਥਕੰਡੇ ਨਾਲ ਇਸ ਆਰਡੀਨੈਂਸ 'ਤੇ ਸਹਿਮਤ ਕਰਨ ਲਈ ਜੱਦੋ-ਜਹਿਦ ਕਰ ਰਿਹਾ ਸੀ।ਭਗਵੰਤ ਮਾਨ ਨੇ ਦੱਸਿਆ ਕਿ ਹੁਣੇ ਕੁੱਝ ਦਿਨ ਪਹਿਲਾਂ ਹੀ ਪ੍ਰਕਾਸ਼ ਸਿੰਘ ਬਾਦਲ ਕਹਿ ਰਹੇ ਸਨ,  ਕਿ ਇਸ ਆਰਡੀਨੈਂਸ ਨਾਲ ਐਮਐਸਪੀ ਨੂੰ ਕੋਈ ਖ਼ਤਰਾ ਨਹੀਂ ਹੈ ਅਤੇ ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਦੀ ਇਸ ਆਰਡੀਨੈਂਸ ਦੇ ਆਉਣ ਨਾਲ ਐਮਐਸਪੀ ਬਰਬਾਦ ਹੋ ਜਾਵੇਗਾ ਅਤੇ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੈਂ (ਮਾਨ) ਬਾਦਲ ਪਰਿਵਾਰ ਨੂੰ ਅਪੀਲ ਕਰਨਾ ਚਾਹੁੰਦਾ ਹਾਂ ਕਿ ਘੱਟੋ ਘੱਟ ਝੂਠ ਬੋਲਣ ਸਮੇਂ ਤਾਂ ਆਪਸ ਵਿੱਚ ਸਲਾਹ-ਮਸ਼ਵਰਾ ਕਰ ਲਿਆ ਕਰੋ ।ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਖ਼ਾਸ ਤੌਰ 'ਤੇ ਕੈਬਿਨੇਟ ਬੈਠਕ ਵਿਚ ਹਰਸਿਮਰਤ ਕੌਰ ਬਾਦਲ ਨੂੰ ਜਦੋਂ ਬਿਲ ਦਾ ਵਿਰੋਧ ਕਰਨਾ ਚਾਹੀਦਾ ਸੀ, ਉਸ ਸਮੇਂ ਅਕਾਲੀ ਦਲ ਨੇ ਆਰਡੀਨੈਂਸ ਦਾ ਸਮਰਥਨ ਕੀਤਾ ਅਤੇ ਹੁਣ ਕਿਸਾਨ ਸੜਕਾਂ 'ਤੇ ਉੱਤਰ ਆਏ, ਤਾਂ ਅਸਤੀਫ਼ਾ ਦੇਣ ਦਾ ਢੌਂਗ ਕਰ ਰਹੇ ਹਨ।ਮਾਨ ਨੇ ਕਿਹਾ ਕਿ ਕਾਂਗਰਸ ਦੋ ਕਿਸ਼ਤੀਆਂ ਵਿੱਚ ਸਵਾਰ ਸਦਨ ਵਿੱਚ ਆਰਡੀਨੈਂਸ ਦਾ ਸਮਰਥਨ ਕਰ ਰਹੀ ਹੈ ਅਤੇ ਜਨਤਾ ਦੇ ਸਾਹਮਣੇ ਵਿਰੋਧ ਦਾ ਝੂਠਾ ਡਰਾਮਾ ਕਰ ਰਹੀ ਹੈ।ਮਾਨ ਨੇ ਅਮਰਿੰਦਰ ਸਿੰਘ ਨੂੰ ਝੂਠਾ 'ਰਾਜਾ' ਦੱਸਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਨਾਂ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ, ਨਾ ਹੀ ਕਿਸੇ ਨੂੰ ਨੌਕਰੀ ਦਿੱਤੀ ਗਈ ਅਤੇ ਨਾ ਹੀ ਕਿਸਾਨਾਂ ਦੀਆਂ ਆਤਮ-ਹੱਤਿਆਵਾਂ ਰੁਕੀਆਂ  ਹਨ।ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ ਸਦਨ ਦੇ ਪਟਲ (ਫਲੌਰ) ਉੱਤੇ ਇਹ ਬਿੱਲ ਰੱਖਿਆ ਜਾਵੇਗਾ ਤਾਂ ਇੱਕ ਵਾਰ ਫਿਰ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਮਗਰਮੱਛ ਦੇ ਹੰਝੂ ਬਹਾਏ ਜਾਣਗੇ,  ਝੂਠਾ ਵਿਰੋਧ ਕਰਨ ਦਾ ਢੌਂਗ ਕੀਤਾ ਜਾਵੇਗਾ।ਆਮ ਆਦਮੀ ਪਾਰਟੀ ਪਹਿਲਾਂ ਵੀ ਕਿਸਾਨਾਂ ਦੇ ਨਾਲ ਖੜੀ ਸੀ ਅਤੇ ਅੱਜ ਵੀ ਸਦਨ ਦੇ ਅੰਦਰ ਅਤੇ ਬਾਹਰ ਸੜਕਾਂ ਉੱਤੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਅੱਗੇ ਵੀ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਰਹੇਗੀ।ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਦੀ ਆਪਸ ਵਿਚ ਮਿਲੀਭੁਗਤ ਹੈ, ਅੰਦਰ ਤੋਂ ਕੁੱਝ ਹੋਰ ਅਤੇ ਬਾਹਰ ਤੋਂ ਕੁੱਝ ਹੋਰ। ਉਨ੍ਹਾਂ ਨੇ ਕਿਹਾ ਕਿਉਂਕਿ ਕੇਂਦਰ ਸਰਕਾਰ ਕੋਲ ਲੋਕ ਸਭਾ ਵਿੱਚ ਬਹੁਮਤ ਹੈ, ਤਾਂ ਲੋਕ ਸਭਾ ਵਿੱਚ ਇਹ ਪ੍ਰਸਤਾਵ ਪਾਸ ਹੋਣਾ ਹੀ ਹ, ਪਰੰਤੂ ਜੇਕਰ ਠੀਕ ਮਾਅਨੇ ਵਿੱਚ ਅਕਾਲੀ ਦਲ ਅਤੇ ਕਾਂਗਰਸ ਕਿਸਾਨਾਂ ਦੇ ਹਿਤੈਸ਼ੀ ਹਨ ਤਾਂ ਮਿਲ ਕੇ ਰਾਜ ਸਭਾ ਵਿੱਚ ਇਸ ਬਿਲ ਦਾ ਵਿਰੋਧ ਕਰਨ, ਕਿਉਂਕਿ ਰਾਜ ਸਭਾ ਵਿੱਚ ਕੇਂਦਰ ਸਰਕਾਰ ਦੇ ਕੋਲ ਬਹੁਮਤ ਨਹੀਂ ਹੈ, ਤਾਂ ਰਾਜ ਸਭਾ ਵਿੱਚ ਇਸ ਬਿਲ ਨੂੰ ਰੋਕਿਆ ਜਾ ਸਕਦਾ ਹੈ ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Jarnail Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD