Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿੰਨੀ ਪੀ.ਐਚ.ਸੀ ਪਿੰਡ ਜਖੇਪਲ ਵਿਖੇ ਕੋਵਿਡ-19 ਜਾਂਚ ਲਈ ਸੈਂਪਲ ਭੇਜੇ

ਮਿਸ਼ਨ ਫਤਿਹ ਤਹਿਤ ਨੀਲੋਵਾਲ ਦੇ ਸਰਪੰਚ ਸਤਨਾਮ ਸਿੰਘ ਅਤੇ ਪੰਚਾਇਤ ਵੱਲੋਂ ਆਪਣੇ ਸੈਂਪਲ ਦੇ ਕੇ ਲੋਕਾਂ ਸੈਂਪਲ ਦੇਣ ਲਈ ਕੀਤਾ ਪ੍ਰੇਰਿਤ

Web Admin

Web Admin

5 Dariya News

ਸੰਗਰੂਰ/ਜਖੇਪਲ , 18 Sep 2020

Last updated on: Sep 18, 2020, 00:00 IST

ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਅਤੇ ਸਿਵਲ ਸਰਜਨ ਡਾ. ਰਾਜ ਕੁਮਾਰ ਦੀਆਂ ਹਦਾਇਤਾਂ ਅਤੇ ਡਾ. ਤੇਜਿੰਦਰ ਸਿੰਘ  ਸੀਨੀਅਰ ਮੈਡੀਕਲ ਅਫਸਰ ਕੌਹਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਭਰ ਵਿੱਚ ਸੈਂਪਲਿੰਗ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਲੋਕਾਂ ਦੀ ਕੋਰੋਨਾ ਜਾਂਚ ਲਈ ਸੈੰਪਲਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਇਜਰ ਸਰਦਾਰਾ ਸਿੰਘ ਨੇ ਦੱਸਿਆ ਕਿ ਇਸ ਵਾਇਰਸ ਦੀ ਚੇਨ ਨੂੰ ਤੋੜਨ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਜ਼ਰੂਰਤ ਹੈ, ਜਿਸ ਨਾਲ ਕੋਰੋਨਾ ਪਾਜ਼ਿਟਿਵ ਵਿਅਕਤੀ ਦਾ ਜਲਦ ਪਤਾ ਲੱਗ ਜਾਂਦਾ ਹੈ ਅਤੇ ਉਸ ਨੂੰ ਦੂਜੇ ਵਿਅਕਤੀਆਂ ਦੇ ਸੰਪਰਕ ਵਿੱਚ ਆਉਣ ਤੋਂ ਰੋਕਿਆ ਜਾ ਸਕਦਾ ਹੈ। ਇਸੇ ਲੜੀ ਤਹਿਤ ਅੱਜ ਜਖੇਪਲ ਵਿਖੇ ਸੈਂਪਲ ਲੈਣ ਲਈ ਵਿਸ਼ੇਸ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਨੀਲੋਵਾਲ ਦੇ ਸਰਪੰਚ ਸਤਨਾਮ ਸਿੰਘ ਅਤੇ ਪੰਚਾਇਤ ਵੱਲੋਂ ਆਪਣੇ ਸੈਂਪਲ ਦੇ ਕੇ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸਾਥ ਦੇਣ ਲਈ ਪ੍ਰੇਰਿਤ ਕੀਤਾ । ਉਨਾਂ ਦੱਸਿਆ ਕਿ ਇਸ ਮੌਕੇ ਇਨਾਂ ਵਿਅਕਤੀਆਂ ਨੂੰ ਮਾਸਕ ਨਾਲ ਮੂੰਹ ਤੇ ਨੱਕ ਢੱਕ ਕੇ ਰੱਖਣ, ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਨ ਨਾਲ ਸਾਫ਼ ਕਰਨ ਸਬੰਧੀ ਅਪੀਲ ਕੀਤੀ ਗਈ।ਉਨਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਕੋਵਿਡ-19 ਦੇ ਪਸਾਰ ਨੂੰ ਰੋਕਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਬੁਖ਼ਾਰ, ਗਲਾ ਖਰਾਬ ਜਾਂ ਮੂੰਹ ਦਾ ਸਵਾਦ ਬਦਲਣ ਸਬੰਧੀ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁੰਰਤ ਨੇੜੇ ਦੀ ਸਿਹਤ ਸੰਸਥਾ ਜਾਂ ਟੋਲ ਫਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਕਨਿਕਾ ਬੱਗਾ, ਖੁਸ਼ਬੂ ਰਾਣੀ, ਪ੍ਰੀਤਮ ਕੌਰ ਮ ਪ ਸ, ਨਰੇਸ਼ ਕੁਮਾਰ, ਅੰਜਨਾ ਸ਼ਰਮਾ, ਕੁਲਵਿੰਦਰ ਸਿੰਘ, ਯੋਗੇਸ਼ ਕੁਮਾਰ ਆਦਿ ਮੌਜੂਦ ਸਨ।

 

Tags: Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Coronavirus Epidemic , Coronavirus Pandemic , Corona virus threat , Corona Outbreak , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD