Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਗੋਲੀਕਾਂਡ ਚ ਜਖਮੀ ਹੋਏ ਅਰੁਣ ਸ਼ਰਮਾ ਦੀ ਮੌਤ, ਵਾਰਸਾਂ ਨੇ ਕੌਮੀ ਮਾਰਗ ਤੇ ਲਾਸ਼ ਰੱਖ ਲਗਾਇਆ ਜਾਮ

Web Admin

Web Admin

5 Dariya News

ਖਰੜ , 19 Sep 2020

Last updated on: Sep 19, 2020, 00:00 IST

ਬੀਤੇ ਦਿਨੀ ਜਨਤਾ ਚੌਂਕ ਨੇੜੇ ਇਕ ਘਰ ਵਿੱਚ ਸਵੇਰੇ 3 ਵਜੇ ਦੇ ਕਰੀਬ ਪੁਰਾਣੀ ਰੰਜਿਸ਼ ਨੂੰ ਲੈ ਕੇ ਦਾਖਲ ਹੋਏ ਕੁੱਝ ਹਮਲਾਵਰਾਂ ਵਲੋਂ ਚਲਾਈ ਗੋਲੀ ਅਤੇ ਕੁੱਟਮਾਰ ਦੌਰਾਨ ਗੰਭੀਰ ਜਖਮੀ ਹੋਏ ਅਰੁਣ ਸ਼ਰਮਾ ਦੀ ਅੱਜ ਜੇਰੇ ਇਲਾਜ ਮੌਤ ਹੋ ਗਈ। ਰੋਸ਼ ਚ ਆਏ ਵਾਰਸਾਂ ਅਤੇ ਹੋਰਨਾਂ ਨੇ ਲਾਸ਼ ਨੂੰ ਕੌਮੀ ਮਾਰਗ ਤੇ ਝੂੰਗੀਆਂ ਮੋੜ ਉਤੇ ਰੱਖਕੇ ਧਰਨਾ ਲਗਾ ਦਿੱਤਾ ਅਤੇ ਪੁਲਿਸ ਖਿਲਾਫ ਨਾਅਰੇਬਾਜੀ ਕੀਤੀ। ਧਰਨਾਕਾਰੀ ਪੁਲਿਸ ਤੇ ਅਮਨ ਭਾਗੋਮਾਜਾਰਾ ਨੂੰ ਬਚਾਉਣ ਦਾ ਦੋਸ਼ ਲਗਾ ਰਹੇ ਸਨ। ਉਨਾਂ ਮੰਗ ਕੀਤੀ ਕਿ ਉਕਤ ਵਿਅਕਤੀ ਦਾ ਨਾਮ ਸ਼ਾਮਲ ਨਾ ਹੋਣ ਤੱਕ ਉਹ ਸੜਕ ਤੇ ਬੈਠੇ ਰਹਿਣਗੇ। ਜ਼ਿਕਰਯੋਗ ਹੈ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ 17 ਸਤੰਬਰ ਨੂੰ ਤੜਕੇ 3 ਵਜੇ ਹਮਲਾਵਰਾਂ ਨੇ ਅਰੁਣ ਸ਼ਰਮਾ ਦੇ ਘਰ ਹਮਲਾ ਕਰਕੇ ਉਸਦੀ ਕੁੱਟਮਾਰ ਕੀਤੀ ਅਤੇ ਗੋਲੀਆਂ ਚਲਾਈਆਂ। ਇਸ ਦੌਰਾਨ ਮ੍ਰਿਤਕ ਅਰੁਣ ਸ਼ਰਮਾਂ ਦਾ ਲੜਕਾ ਦੇਵਨ ਸ਼ਰਮਾਂ ਭੱਜਣ ਚ ਕਾਮਯਾਬ ਹੋ ਗਿਆ ਕਿਊਕਿ ਹਮਲਾਵਰ ਲੜਕੇ ਨੂੰ ਸਬਕ ਸਿਖਾਉਣ ਦੇ ਮਕਸਦ ਨਾਲ ਹੀ ਆਏ ਸਨ।ਅਰੁਣ ਸ਼ਰਮਾ ਨੂੰ ਗੰਭੀਰ ਹਾਲਤ ਚ ਨਿਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਉਸਦੀ ਅੱਜ ਸਵੇਰੇ ਮੌਤ ਹੋ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਭਗਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਰੁਣ ਸ਼ਰਮਾ ਦਾ ਅੱਜ ਸਿਵਲ ਹਸਪਤਾਲ ਖਰੜ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਸੀ।ਬਾਅਦ ਵਿੱਚ ਧਰਨਾ ਲਗਾਇਆ ਗਿਆ ਹੈ।ਇਸ ਮਾਮਲੇ ਵਿੱਚ ਪੁਲਿਸ ਨੇ ਅਕਾਸ਼ਦੀਪ ਸਿੰਘ ਉਰਫ ਪੰਨੂ, ਹਰਿੰਦਰ ਸਿੰਘ, ਭਵਜੀਤ ਗਿੱਲ, ਬਲਜੀਤ ਚੌਧਰੀ ਅਤੇ  2-3 ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 307, 450, 148, 149, 506 ਆਈ.ਪੀ.ਸੀ. ਆਰਮਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਸੀ ਹੁਣ ਇਸ ਚ ਵਾਧਾ ਕਰਕੇ ਧਾਰਾ 302, 449 ਲਗਾਈ ਗਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਜਸਜੀਤ ਸਿੰਘ ਵਾਸੀ ਮੋਰਿੰਡਾ, ਅਕਾਸ਼ਦੀਪ ਉਰਫ ਪੰਨੂ ਨਿਆਂ ਸ਼ਹਿਰ ਬਡਾਲਾ, ਹਰਿੰਦਰ ਸਿੰਘ ਸਹੋਤਾ ਵਾਸੀ ਪਿੰਡ ਸਲੋਰਾ ਜ਼ਿਲ੍ਹਾ ਰੋਪੜ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਥੋਂ ਉਹ  5 ਦਿਨਾਂ ਲਈ ਪੁਲੀਸ ਰਿਮਾਂਡ ਵਿੱਚ ਭੇਜ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਅਮਨਦੀਪ ਸਿੰਘ ਭਾਗੋਮਾਜਰਾ ਦਾ ਨਾਮ ਸ਼ਾਮਲ ਕਰਨ ਦਾ ਭਰੋਸਾ ਮਿਲਣ ਮਗਰੋਂ ਧਰਨਾ ਚੁੱਕਿਆ ਗਿਆ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਭਾਲ ਚ ਛਾਪੇਮਾਰੀ ਕੀਤੀ ਜਾ ਰਹੀ ਹੈ।

 

Tags: Protest , Agitation , Demonstration , Kharar , Crime News Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD