Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਨਵਾਂ ਗਰਾਉਂ ਵਿਖੇ 'ਕੋਰੋਨਾ ਪਾਜ਼ੇਟਿਵ' ਮਰੀਜ਼ਾਂ ਦਾ ਹਾਲ ਜਾਣਿਆ

14 ਕੇਸ ਸਾਹਮਣੇ ਆਉਣ ਕਾਰਨ ਬਣਾਏ ਗਏ ਦੋ ਮਾਈਕਰੋ ਕੰਟੇਨਮੈਂਟ ਜ਼ੋਨ

Web Admin

Web Admin

5 Dariya News

ਐਸ.ਏ.ਐਸ ਨਗਰ (ਨਵਾਂ ਗਰਾਉਂ) , 19 Sep 2020

Last updated on: Sep 19, 2020, 00:00 IST

ਸਥਾਨਕ ਨਵਾਂ ਗਰਾਉਂ ਵਿਚ ਕੋਰੋਨਾ ਵਾਇਰਸ ਲਾਗ ਦੇ 14 ਨਵੇਂ ਕੇਸ ਸਾਹਮਣੇ ਆਉਣ ਨਾਲ ਦਸਮੇਸ਼ ਨਗਰ ਅਤੇ ਗੋਬਿੰਦ ਨਗਰ ਦੇ ਖੇਤਰਾਂ ਨੂੰ 'ਮਾਈਕਰੋ ਕੰਟੇਨਮੈਂਟ ਜ਼ੋਨ'  ਬਣਾਇਆ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਅੱਜ ਨਵਾਂ ਗਰਾਉਂ ਵਿਚ ਸਥਿਤੀ ਦਾ ਜਾਇਜ਼ਾ ਲਿਆ ਅਤੇ 'ਕੋਰੋਨਾ ਪਾਜ਼ੇਟਿਵ' ਮਰੀਜ਼ਾਂ ਦਾ ਹਾਲ ਜਾਣਿਆ। ਉਨ੍ਹਾਂ ਦਸਿਆ ਕਿ ਸਥਾਨਕ ਦਸਮੇਸ਼ ਨਗਰ ਦੀ ਪੋਸਟ ਆਫ਼ਿਸ ਵਾਲੀ ਗਲੀ ਵਿਚਲੇ ਘਰਾਂ ਵਿਚ ਅੱਠ ਕੇਸ ਸਾਹਮਣੇ ਆਏ ਹਨ ਜਿਸ ਕਾਰਨ ਇਸ ਗਲੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ ਜਦਕਿ ਗੋਬਿੰਦ ਨਗਰ ਦੇ ਸੈਂਚਰੀ ਸਕੂਲ ਲਾਗਲੀ ਗਲੀ ਦੇ ਘਰਾਂ ਵਿਚ 6 ਕੇਸ ਸਾਹਮਣੇ ਆਏ ਹਨ ਜਿਸ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਵਿਚ ਬਦਲਿਆ ਗਿਆ ਹੈ। ਸਾਰੇ 14 ਮਰੀਜ਼ਾਂ ਦੀ ਹਾਲਤ ਦੇ ਸਨਮੁੱਖ ਉਨ੍ਹਾਂ ਨੂੰ ਘਰਾਂ ਵਿਚ ਹੀ ਅਲੱਗ-ਅਲੱਗ ਕਰ ਦਿਤਾ ਗਿਆ ਹੈ ਅਤੇ ਉਨ੍ਹਾਂ ਦੇ ਨੇੜਲੇ ਸੰਪਰਕਾਂ ਦੇ ਟੈਸਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਲਾਗਲੇ ਘਰਾਂ ਵਿਚ ਵੀ ਸਰਵੇ ਕੀਤਾ ਜਾ ਰਿਹਾ ਹੈ।ਡਾ. ਮਨਜੀਤ ਸਿੰਘ ਨੇ ਮਰੀਜ਼ਾਂ ਦੇ ਪਰਿਵਾਰਕ ਜੀਆਂ ਨੂੰ ਕਿਹਾ ਕਿ ਉਹ ਮਰੀਜ਼ਾਂ ਦਾ ਹੌਸਲਾ ਕਾਇਮ ਰੱਖਣ, ਚੰਗੀ ਤੇ ਪੌਸ਼ਟਿਕ ਖ਼ੁਰਾਕ ਦਾ ਸੇਵਨ ਕਰਨ ਅਤੇ ਹੋਰ ਤਮਾਮ ਜ਼ਰੂਰੀ ਹਦਾਇਤਾਂ ਦੀ ਪਾਲਣਾ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ 'ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਨਾਲ ਬਿਹਤਰ ਅਤੇ ਵਧੇਰੇ ਅਸਰਦਾਰ ਢੰਗ ਨਾਲ ਲੜਨ ਲਈ ਮਰੀਜ਼ਾਂ ਨੂੰ ਅਪਣਾ ਮਨੋਬਲ ਉੱਚਾ ਰੱਖਣਾ ਚਾਹੀਦਾ ਹੈ। ਸਿਵਲ ਸਰਜਨ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪ੍ਰਬੰਧਾਂ ਤੇ ਸਹੂਲਤਾਂ ਦੀ ਕੋਈ ਘਾਟ ਨਹੀਂ ਪਰ ਰੋਗੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਬੀਮਾਰੀ 'ਤੇ ਸੌਖਿਆਂ ਕਾਬੂ ਪਾਇਆ ਜਾ ਸਕਦਾ ਹੈ।

ਉਨ੍ਹਾਂ ਸਿਹਤਯਾਬ ਹੋ ਚੁੱਕੇ ਮਰੀਜ਼ਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਖ-ਵੱਖ ਸਾਧਨਾਂ ਜ਼ਰੀਏ ਮਰੀਜ਼ਾਂ ਨੂੰ ਸੁਨੇਹਾ ਦੇਣ ਕਿ ਇਸ ਬੀਮਾਰੀ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਸਗੋਂ ਤਗੜੇ ਹੋ ਕੇ ਇਸ ਦਾ ਮੁਕਾਬਲਾ ਕਰਨ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾੜਾ-ਮੋਟਾ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਤਾਕਿ ਇਸ ਬੀਮਾਰੀ ਦਾ ਸਹੀ ਸਮੇਂ ਪਤਾ ਲੱਗ ਸਕੇ ਅਤੇ ਅਸਰਦਾਰ ਢੰਗ ਨਾਲ ਇਲਾਜ ਹੋ ਸਕੇ। ਸਿਵਲ ਸਰਜਨ ਨੇ ਲੋਕਾਂ ਨੂੰ ਮੁੜ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਸਿਵਲ ਸਰਜਨ ਨੇ ਦੁਹਰਾਇਆ ਕਿ ਪਾਣੀ, ਸੀਵਰੇਜ ਅਤੇ ਬਿਜਲੀ ਦਾ ਬਿੱਲ ਭਰਨ, ਕਰਜ਼ੇ ਦੀ ਕਿਸ਼ਤ ਭਰਨ, ਵਾਹਨ ਦਾ ਬੀਮਾ ਕਰਵਾਉਣ, ਰਸੋਈ ਗੈਸ ਸਲੰਡਰ ਭਰਵਾਉਣ ਲਈ ਅਦਾਇਗੀ ਕਰਨ, ਮੋਬਾਈਲ ਫ਼ੋਨ ਰੀਚਾਰਜ ਕਰਵਾਉਣ ਜਾਂ ਅਜਿਹੇ ਹੋਰ ਕਈ ਕੰਮ ਘਰ ਵਿਚ ਹੀ ਮੋਬਾਈਲ ਜਾਂ ਕੰਪਿਊਟਰ 'ਤੇ ਆਨਲਾਈਨ ਕੀਤੇ ਜਾ ਸਕਦੇ ਹਨ ਜਿਨ੍ਹਾਂ ਵਾਸਤੇ ਬਾਹਰ ਬਾਜ਼ਾਰ ਵਿਚ ਜਾਣ ਦੀ ਕੋਈ ਲੋੜ ਨਹੀਂ। ਮਾੜੀ-ਮੋਟੀ ਤਕਲੀਫ਼ ਹੋਣ 'ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 'ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਇਸੇ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ, ਐਸ.ਐਮ.ਓ. ਘੜੂੰਆਂ ਡਾ. ਕੁਲਜੀਤ ਕੌਰ, ਡਾ. ਸੰਜੇ ਸ਼ਰਮਾ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਸਿਹਤ ਵਰਕਰ ਜਸਪਾਲ ਸਿੰਘ, ਏ.ਐਨ.ਐਮ. ਰੇਖਾ ਰਾਣੀ ਆਦਿ ਮੌਜੂਦ ਸਨ।

 

Tags: Civil Surgeon Mohali , Punjab Fights Corona , Coronavirus , COVID 19 , Novel Coronavirus , India Fights Corona , Fight Against Corona , Nayagaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD