Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਈਨ ਲੈਂਗਵੇਜ ਪ੍ਰਾਜੈਕਟ ਤੋਂ ਦੇਸ਼ ਭਰ ਦੇ ਹਜ਼ਾਰਾਂ ਲੋਕ ਲੈ ਰਹੇ ਹਨ ਲਾਹਾ - ਸੁਨੀਲ ਦੇਵਧਰ

ਅਰੁਣ ਸੂਦ ਦੀ ਅਗਵਾਈ ਹੇਠ ਬੀਜੇਪੀ ਚੰਡੀਗੜ੍ਹ ਵੱਲੋਂ ਲੋੜਵੰਦ ਵਿਕਲਾਂਗਾਂ ਨੂੰ ਵੰਡੇ ਗਏ ਉਪਕਰਨ

Web Admin

Web Admin

5 Dariya News

ਚੰਡੀਗੜ੍ਹ/ ਮੋਹਾਲੀ , 20 Sep 2020

Last updated on: Sep 20, 2020, 00:00 IST

ਇੱਕ ਪ੍ਰਾਂਤ ਦੇ ਲੋਕ ਦੂਸਰੇ ਪ੍ਰਾਂਤ ਦੇ ਲੋਕਾਂ ਦੇ ਵਿਚਾਰ ਭਾਸ਼ਾ ਅਤੇ ਸੱਭਿਆਚਾਰ ਨੂੰ ਉਹ ਮਾਇਨਿਆਂ ਵਿੱਚ ਸਮਝ ਸਕਣ ।   ਇਸਦੇ ਲਈ ਕੇਂਦਰ ਸਰਕਾਰ ਵੱਲੋਂ ਸਾਈਨ ਲੈਂਗਵੇਜ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਪ੍ਰੋਜੈਕਟ ਤੋਂ ਦੇਸ਼ ਭਰ ਦੇ ਹਜ਼ਾਰਾਂ ਲੋਕ ਲਾਹਾ ਲੈ ਰਹੇ ਹਨ ਅਤੇ ਇੱਕ ਦੂਸਰੇ ਦੇ ਵਿਚਾਰਾਂ ਨੂੰ ਸਮਝ ਸਕੇ ਹਨ ।  ਇਹ ਗੱਲ ਅੱਜ ਆਂਧਰਾ ਪ੍ਰਦੇਸ਼ ਅਤੇ ਤ੍ਰਿਪੁਰਾ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਅਤੇ ਭਾਜਪਾ ਦੇ ਕੌਮੀ ਸਕੱਤਰ ਸੁਨੀਲ ਦੇਵਧਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ ਅਤੇ ਦੱਸਿਆ ਕਿ ਇਸ ਦੇ ਲਈ ਬਕਾਇਦਾ ਰਿਸਰਚ ਐਂਡ ਡਿਵੈਲਪਮੈਂਟ ਸੈਂਟਰ ਵੀ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਅੰਗਹੀਣਾਂ ਦੀ ਸਹੂਲਤ ਲਈ ਦੇਸ਼ ਦੇ 700 ਰੇਲਵੇ ਸਟੇਸ਼ਨ ਅਤੇ ਅਤੇ ਬੱਸ ਸਟੈਂਡ ਉੱਪਰ ਵੀਲ ਚੇਅਰ ਅਤੇ ਲਿਫਟ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਅੰਗਹੀਣ ਭਰਾ, ਭੈਣਾਂ ਅਤੇ ਬੱਚਿਆਂ ਨੂੰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਉਪਰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।  ਸੁਨੀਲ ਦੇਵਧਰ ਨੇ ਕਿਹਾ ਕਿ ਦੇਸ਼ ਭਰ ਵਿੱਚ ਅੰਗਹੀਣਾਂ ਦੀ ਸਹੂਲੀਅਤ ਅਤੇ ਉਨ੍ਹਾਂ ਨੂੰ ਲੋੜੀਂਦੇ ਉਪਕਰਨ ਮੁਹੱਈਆ ਕਰਵਾਉਣ ਦੇ ਲਈ 9 ਹਜ਼ਾਰ ਕੈਂਪ ਲਗਾ ਕੇ 9 ਸੌ ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਇਸ ਤੋਂ ਇਲਾਵਾ ਸਾਲ 2016  ਵਿੱਚ ਕਾਨੂੰਨ ਪਾਸ ਕਰਕੇ ਨੌਕਰੀਆਂ ਵਿੱਚ ਰਾਖਵਾਂਕਰਨ 3 ਪ੍ਰਤੀਸ਼ਤ ਤੋਂ ਵਧਾ ਕੇ 5 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ । ਕਿਉਂਕਿ ਭਾਰਤੀ ਜਨਤਾ ਪਾਰਟੀ ਦਾ ਸਿਰਫ਼ ਤੇ ਸਿਰਫ਼ ਇੱਕੋ ਹੀ ਮਨੋਰਥ ਹੈ ਲੋਕਾਂ ਦੀ ਸੇਵਾ ਅਤੇ ਸੇਵਾ ਹੀ ਸੰਗਠਨ ਹੈ । ਇਸ ਮੌਕੇ ਤੇ ਭਾਜਪਾ ਦੇ ਚੰਡੀਗੜ੍ਹ ਸਟੇਟ ਪ੍ਰਧਾਨ ਅਰੁਣ ਸੂਦ ਨੇ ਚੰਡੀਗੜ੍ਹ ਪਹੁੰਚਣ ਤੇ ਸੁਨੀਲ ਦੇਵਧਰ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਜਨਮ ਦਿਨ ਚੰਡੀਗੜ੍ਹ ਬੀਜੇਪੀ ਪਾਰਟੀ ਵੱਲੋਂ ਪੂਰੇ ਜੋਸ਼ ਦੇ ਨਾਲ ਮਨਾਇਆ ਗਿਆ ਹੈ ਅਤੇ ਪੂਰਾ ਹਫਤਾ ਉਨ੍ਹਾਂ ਦੇ ਵੱਲੋਂ ਸਮਾਜ ਸੇਵੀ ਕਾਰਜ ਆਰੰਭੇ ਗਏ ਸਨ । 

ਜਿਸਦੇ ਇੰਚਾਰਜ ਪਾਰਟੀ ਦੇ ਸਟੇਟ ਜਨਰਲ ਸਕੱਤਰ ਰਾਮਵੀਰ ਭੱਟੀ ਸਨ । ਇਸ ਮੌਕੇ ਬੀਜੇਪੀ ਚੰਡੀਗੜ੍ਹ ਸਟੇਟ ਦੇ ਪ੍ਰਧਾਨ ਅਰੁਣ ਸੂਦ ਨੇ ਸਕੱਤਰ ਤੇਜਿੰਦਰ ਸਿੰਘ ਸਰਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਤੇਜਿੰਦਰ ਸਿੰਘ ਸਰਾਂ ਉਨ੍ਹਾਂ ਦੀ ਪਾਰਟੀ ਦੇ ਬਹੁਤ ਹੀ ਸੂਝਵਾਨ ਨੌਜਵਾਨ ਆਗੂ ਹਨ । ਜਿਨ੍ਹਾਂ ਦੀ ਅਗਵਾਈ ਦੇ ਹੇਠ ਅੱਜ ਦਾ ਇਹ ਵਿਕਲਾਂਗ ਉਪਕਰਨ ਵੰਡ ਸਮਾਗਮ ਉਲੀਕਿਆ ਗਿਆ  ਅਤੇ ਇਸ ਦੀ ਸਫਲਤਾ ਦਾ ਸਿਹਰਾ ਸਭ ਤੋਂ ਪਹਿਲਾਂ ਤੇਜਿੰਦਰ ਸਿੰਘ ਸਰਾਂ ਅਤੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਜਾਂਦਾ ਹੈ ।ਚੰਡੀਗੜ੍ਹ ਦੇ ਸੈਕਟਰ 22 ਦੇ ਵਿੱਚ ਸਥਿਤ ਸੱਤਿਆ ਨਾਰਾਇਣ ਮੰਦਿਰ ਵਿਖੇ ਹੋਏ ਇਸ ਪ੍ਰੋਗਰਾਮ ਦੇ ਦੌਰਾਨ ਭਾਜਪਾ ਚੰਡੀਗੜ੍ਹ ਸਟੇਟ ਵੱਲੋਂ 33 ਵੀਲ ਚੇਅਰ ਸਾਈਕਲ,  25 ਈਅਰ ਹਿਅਰਿੰਗ ਮਸ਼ੀਨ , 4 ਵਾਕਰ , 3 ਵੈਸਾਖੀਆਂ , 10 ਲੋੜਵੰਦ ਅੰਗਹੀਣਾਂ ਨੂੰ ਸਾਨੂੰ ਸਟਿਕਸ ਵੰਡੀਆਂ ਗਈਆਂ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਦਰ ਸ਼ੇਖਰ ਜਨਰਲ ਸੈਕਟਰੀ ਬੀਜੇਪੀ ਚੰਡੀਗੜ੍ਹ , ਜਤਿੰਦਰ ਮਲਹੋਤਰਾ ਡਿਸਟਿਕ ਵਨ ਪ੍ਰੈਜ਼ੀਡੈਂਟ ਚੰਡੀਗੜ੍ਹ ,ਅਨੂੰ ਮੱਕੜ ਸਟੇਟ ਸੈਕਟਰੀ ਜਸਵਿੰਦਰ ਕੌਰ ਸਟੇਟ ਸੈਕਟਰੀ ਕ੍ਰਿਸ਼ਨ ਕੁਮਾਰ ਪ੍ਰੈਜੀਡੈਂਟ ਐਸਸੀ ਮੋਰਚਾ ਚੰਡੀਗੜ੍ਹ ਵਿਜੇ ਰਾਣਾ ਪ੍ਰੈਜ਼ੀਡੈਂਟ ਯੁਵਾ ਮੋਰਚਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।ਦੱਸਣਾ ਬਣਦਾ ਹੈ ਕਿ ਭਾਜਪਾ ਚੰਡੀਗੜ੍ਹ ਸਟੇਟ ਵੱਲੋਂ ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਦੇ 70ਵੇਂ ਜਨਮ ਦਿਨ ਦੇ ਸੰਬੰਧ ਵਿੱਚ ਪੂਰੇ ਚੰਡੀਗੜ੍ਹ ਭਰ ਵਿੱਚ ਸਮਾਜ ਸੇਵੀ ਕਾਰਜ  ਆਰੰਭੇ ਗਏ ਸਨ ਅਤੇ ਇਹ ਸਾਰੇ ਪ੍ਰੋਗਰਾਮ ਚੰਡੀਗੜ੍ਹ ਸਟੇਟ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਵਿੱਚ  ਹੋਏ ।

 

Tags: BJP Chandigarh , Sunil Devdhar , BJP Chandigarh State President , Arun Sood

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD