Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਮਾਰਟ ਇੰਡੀਆ ਹੈਕਾਥੌਨ-2020 'ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੀ ਟੀਮ ਦਾ ਪਹਿਲਾ ਸਥਾਨ

ਮਨਿਸਟਰੀ ਆਫ਼ ਗਰਾਊਂਡਵਾਟਰ, ਜਲ ਸ਼ਕਤੀ ਲਈ ਖੇਤੀਬਾੜੀ ਸਬੰਧੀ ਪ੍ਰਾਜੈਕਟ ਤਿਆਰ ਕਰਕੇ ਰਹੀ ਅੱਵਲ

Web Admin

Web Admin

5 Dariya News

ਘੜੂੰਆਂ , 20 Sep 2020

Last updated on: Sep 20, 2020, 00:00 IST

ਸਿੱਖਿਆ ਮੰਤਰਾਲਾ ਭਾਰਤ ਸਰਕਾਰ ਦੇ ਇਨੋਵੇਸ਼ਨ ਸੈੱਲ ਅਤੇ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ) ਵੱਲੋਂ ਕਰਵਾਏ ਗਏ ਸਮਾਰਟ ਇੰਡੀਆ ਹੈਕਾਥਨ-2020 ਮੁਕਾਬਲਿਆਂ 'ਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਵੱਲੋਂ ਡਾਟਾ ਸਾਇੰਸ ਖੇਤਰ ਸਬੰਧੀ ਤਿਆਰ ਕੀਤੇ ਪ੍ਰਾਜੈਕਟ ਨੂੰ ਪਹਿਲਾ ਸਥਾਨ ਮਿਲਣ ਦਾ ਮਾਣ ਹਾਸਲ ਹੋਇਆ ਹੈ। ਮਨਿਸਟਰੀ ਆਫ਼ ਗਰਾਊਂਡਵਾਟਰ, ਜਲ ਸ਼ਕਤੀ ਵੱਲੋਂ ਸਮੱਸਿਆ ਦੇ ਹੱਲ ਲਈ ਦਿੱਤੇ ਪ੍ਰਾਜੈਕਟ ਲਈ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ 5ਵੇਂ ਸਮਸੈਟਰ ਦੀ 6 ਮੈਂਬਰੀ ਟੀਮ ਨੇ ਇੱਕ ਲੱਖ ਦੇ ਇਨਾਮ 'ਤੇ ਕਬਜ਼ਾ ਕੀਤਾ ਹੈ। ਜ਼ਿਕਰਯੋਗ ਹੈ ਕਿ 'ਬੈਲੀਸਾਨਾ' ਨਾਮ ਅਧੀਨ ਟੀਮ ਦੀ ਅਗਵਾਈ ਸੀਯੂ ਦੇ ਵਿਦਿਆਰਥੀ ਅਭੀਆਂਸ਼ ਅਗਰਾਹਰੀ ਵੱਲੋਂ ਕੀਤੀ ਗਈ, ਜਿਸ ਦੌਰਾਨ ਟੀਮ ਵਿੱਚ ਸਹਿਯੋਗੀ ਮੈਂਬਰਾਂ ਵਜੋਂ ਖ਼ੁਸ਼ਆਗਰਾ ਖੰਨਾ, ਪ੍ਰਾਖਰ ਸ਼੍ਰੀਵਾਸਤਵਾ, ਹੀਤਿਕ ਸੈਣੀ, ਮੇਤਾ ਜਗਦੀਸ਼ ਅਤੇ ਮੁਸਕਾਨ ਕਸ਼ਅਪ ਨੇ ਸ਼ਮੂਲੀਅਤ ਕੀਤੀ।ਇਸ ਪ੍ਰਾਪਤੀ ਸਬੰਧੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਾਗ ਦੀਵਾਨ ਨੇ ਦੱਸਿਆ ਕਿ ਸਮਾਰਟ ਇੰਡੀਆ ਹੈਕਾਥਨ ਮੁਕਾਬਲਿਆਂ ਦੇ ਸਾਫ਼ਟਵੇਅਰ ਅਡੀਸ਼ਨ ਦੇ ਪਹਿਲੇ ਗੇੜ ਲਈ 5 ਲੱਖ ਦੇ ਕਰੀਬ ਭਾਗੀਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਜਿਨ੍ਹਾਂ ਵਿਚੋਂ ਸਿਰਫ਼ 220 ਟੀਮਾਂ ਨੂੰ ਫਾਈਨਲ ਮੁਕਾਬਲਿਆਂ ਲਈ ਚੁਣਿਆ ਗਿਆ। ਉਨ੍ਹਾਂ ਦੱਸਿਆ ਕਿ ਸਮਾਰਟ ਇੰਡੀਆ ਹੈਕਾਥਨ-2020 ਲਈ ਵਿਦਿਆਰਥੀਆਂ ਦੇ ਵਿਚਾਰਾਂ ਦੀ ਜਾਂਚ ਜਨਵਰੀ ਮਹੀਨੇ ਵਿੱਚ ਇੱਕ ਕਾਲਜ ਪੱਧਰੀ ਹੈਕਾਥਨ ਮੁਕਾਬਲੇ ਦੌਰਾਨ ਕੀਤੀ ਗਈ ਸੀ ਅਤੇ ਸਿਰਫ਼ ਕਾਲਜ ਪੱਧਰ 'ਤੇ ਜੇਤੂ ਟੀਮਾਂ ਨੂੰ ਸਮਾਰਟ ਇੰਡੀਆ ਹੈਕਾਥਨ ਰਾਸ਼ਟਰੀ ਮੁਕਾਬਲਿਆਂ ਲਈ ਯੋਗ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ 'ਵਰਸਿਟੀ ਦੀ ਬੇਲੀਸਾਮਾ ਟੀਮ ਨੇ ਲਗਾਤਾਰ 36 ਘੰਟੇ ਚਣੌਤੀਪੂਰਨ ਹੈਕਾਥਨ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੈਬਸਾਈਟ ਦੇ ਰੂਪ ਵਿੱਚ ਇੱਕ ਅਜਿਹਾ ਸਾਫ਼ਟਵੇਅਰ ਤਿਆਰ ਕੀਤਾ, ਜੋ ਭਾਰਤ ਦੇ ਕਿਸਾਨਾਂ ਅਤੇ ਖੇਤੀਬਾੜੀ ਸੰਸਥਾਵਾਂ ਲਈ ਇੱਕ ਵਿਆਪਕ ਪੈਕੇਜ਼ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟੀਮ ਲੀਡਰ ਅਭੀਆਂਸ਼ ਅਗਰਾਹਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦੋ ਵੱਖ-ਵੱਖ ਮੰਤਰਾਲਿਆਂ, ਖੇਤੀਬਾੜੀ ਮੰਤਰਾਲੇ ਅਤੇ ਜਲ ਸ਼ਕਤੀ ਮੰਤਰਾਲੇ ਵੱਲੋਂ ਲਗਾਤਾਰ ਕੀਤੀਆਂ ਦੋ ਜਨਗਣਨਾਵਾਂ (ਜਨਗਣਨਾ 2005-2006 ਅਤੇ 2010-2011) ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਗਿਆ ਅਤੇ ਭਾਰਤ ਦੇ ਖੇਤੀਬਾੜੀ ਸੈਕਟਰ ਲਈ ਇਸ ਨੂੰ ਲਾਭਦਾਇਕ ਬਣਾਉਣ ਲਈ ਦੋਵੇਂ ਅੰਕੜਿਆਂ ਨੂੰ ਜੋੜ ਕੇ ਕੰਮ ਕੀਤਾ।ਉਨ੍ਹਾਂ ਦੱਸਿਆ ਕਿ ਵੈਬਸਾਈਟ ਸੂਬਾ, ਜ਼ਿਲ੍ਹਾ ਅਤੇ ਬਲਾਕ/ਤਹਿਸੀਲ ਪੱਧਰ 'ਤੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੈਂਡ ਹੋਲਡਿੰਗ ਪੈਟਰਨ, ਫ਼ਸਲ ਦੇ ਪੈਟਰਨ, ਖੂਹਾਂ ਅਤੇ ਟਿਊਬਵੈਲਾਂ ਸਬੰਧੀ ਪੈਟਰਨ, ਨਿਰਮਾਣ ਅਤੇ ਰੱਖ ਰਖਾਵ ਦੇ ਪੈਟਰਨ ਦੀ ਵਿਆਪਕ ਜਾਣਕਾਰੀ ਮੁਹੱਈਆ ਕਰਵਾਉਂਦੀ ਹੈ।ਡਾ. ਦੀਵਾਨ ਨੇ ਦੱਸਿਆ ਕਿ ਮਨੁੱਖੀ ਸਰੋਤ ਮੰਤਰਾਲੇ ਦਾ ਇਨੋਵੇਸ਼ਨ ਸੈਲ ਅਤੇ ਆਲ ਇੰਡੀਆ ਕਾਊਂਸਲ ਫਾਰ ਟੈਕਨੀਕਲ ਐਜੂਕੇਸ਼ਨ ਅਤੇ ਕੁੱਝ ਨਿੱਜੀ ਸੰਸਥਾਵਾਂ ਦੇ ਸਹਿਯੋਗ ਨਾਲ ਸਮਾਰਟ ਇੰਡੀਆ ਹੈਕਾਥਨ ਦਾ ਆਯੋਜਨ ਕਰਵਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਦੇਸ਼ ਵਿਆਪੀ ਪਹਿਲ ਹੈ ਜੋ ਵਿਦਿਆਰਥੀਆਂ ਨੂੰ ਸਾਡੀ ਰੋਜ਼ਾਨਾ ਜ਼ਿੰਦਗੀ ਵਿੱਚ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਇੱਕ ਮੰਚ ਸਥਾਪਿਤ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2017 ਵਿੱਚ ਇਸ ਮੁਕਾਬਲਿਆਂ ਦੇ ਸ਼ੁਰੂਆਤ ਕੀਤੀ ਗਈ ਸੀ ਅਤੇ ਕੋਵਿਡ-19 ਦੇ ਹਾਲਾਤਾਂ ਕਾਰਨ ਇਸ ਦਾ ਚੌਥਾ ਸੰਸਕਰਣ ਇਸ ਵਰ੍ਹੇ ਵਰਚੁਅਲੀ ਆਯੋਜਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇਸ਼ਵਿਆਪੀ ਮੁਕਾਬਲਿਆਂ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਨੋਡਲ ਸੈਂਟਰ ਸਥਾਪਿਤ ਕੀਤੇ ਗਏ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਜਿਥੇ ਢੁਕਵਾਂ ਪਾਠਕ੍ਰਮ ਅਪਣਾਇਆ ਹੈ ਉਥੇ ਹੀ ਉਨ੍ਹਾਂ ਨੂੰ ਹੁਨਰ ਅਤੇ ਤਜ਼ਰਬੇ ਅਧਾਰਿਤ ਸਿੱਖਿਆ ਨਾਲ ਜੋੜਨ ਲਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਜਿਸ ਸਦਕਾ 'ਵਰਸਿਟੀ ਦੇ ਵਿਦਿਆਰਥੀ ਹਰ ਖੇਤਰ 'ਚ ਮੱਲਾਂ ਮਾਰ ਕੇ ਦੇਸ਼ ਦੇ ਵਿਕਾਸ 'ਚ ਯੋਗਦਾਨ ਪਾ ਰਹੇ ਹਨ।ਅੰਤ 'ਚ ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD