Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਮਿਸ਼ਨਰੇਟ ਪੁਲਿਸ ਵੱਲੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਅਤੇ ਅਸਲੇ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗੈਂਗ ਦੇ 7 ਮੈਂਬਰ ਗ੍ਰਿਫਤਾਰ

ਗੈਂਗ ਬਟਾਲਾ, ਅੰਮ੍ਰਿਤਸਰ, ਪਠਾਨਕੋਟ ਅਤੇ ਫਤਹਿਗੜ੍ਹ ਸਾਹਿਬ ਤੋਂ ਚਲਾ ਰਿਹਾ ਸੀ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ

Web Admin

Web Admin

5 Dariya News

ਜਲੰਧਰ , 20 Sep 2020

Last updated on: Sep 20, 2020, 00:00 IST

ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕਰਦਿਆਂ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ .32 ਬੋਰ ਦੀਆਂ 12 ਨਾਜਾਇਜ਼ ਪਿਸਤੌਲਾਂ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਸਾਰੇ ਮੈਂਬਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਕਾਰੋਬਾਰ ਚਲਾ ਰਹੇ ਸਨ।ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਨਿਊ ਰਾਜਨ ਨਗਰ ਦੇ 21 ਸਾਲਾ ਸੂਰਜ, ਆਦਮਪੁਰ ਦੇ 25 ਸਾਲਾ ਵਿਜੇ ਕੁਮਾਰ, ਅੰਮ੍ਰਿਤਸਰ ਦੇ ਅਰਜਨਮੰਗਾ ਪਿੰਡ ਦੇ 22 ਸਾਲਾ ਜੋਬਨਜੀਤ ਸਿੰਘ, ਪਠਾਨਕੋਟ ਦੇ ਪ੍ਰੇਮ ਨਗਰ ਦੇ 27 ਸਾਲਾ ਸਾਹਿਲ ਸੈਣੀ, ਬਟਾਲਾ ਦੇ ਭੋਮਾ ਤੋਂ 24 ਸਾਲਾ ਅੰਮ੍ਰਿਤਪਾਲ ਸਿੰਘ, ਹਕੀਮੀ ਗੇਟ ਅੰਮ੍ਰਿਤਸਰ ਤੋਂ 23 ਸਾਲਾ ਕੇਸ਼ਨ ਖੇੜਾ ਅਤੇ ਫਤਹਿਗੜ੍ਹ ਸਾਹਿਬ ਦੇ ਖੇੜੀ ਵੀਰ ਸਿੰਘ ਤੋਂ 24 ਸਾਲਾ ਹਰਮਨਦੀਪ ਸਿੰਘ ਵਜੋਂ ਹੋਈ ਹੈ।ਗੈਂਗ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 9 ਸਤੰਬਰ ਨੂੰ ਪੁਲਿਸ ਵਿਭਾਗ ਨੂੰ ਸਥਾਨਕ ਗਲੋਬਲ ਹਸਪਤਾਲ ਤੋਂ ਪੀਲੀਭੀਤ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਅਭਿਨਵ ਮਿਸ਼ਰਾ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ 'ਤੇ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਤੇ ਜਾਂਚ ਸ਼ੁਰੂ ਕੀਤੀ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਸੂਰਜ ਨੇ ਨਾਜਾਇਜ਼ ਹਥਿਆਰਾਂ ਦੀ ਵਰਤੋਂ ਕਰਦਿਆਂ ਅਭਿਨਵ 'ਤੇ ਗੋਲੀਆਂ ਚਲਾਈਆਂ ਸਨ ਕਿਉਂਕਿ ਉਸ ਨੂੰ ਸੂਰਜ 'ਤੇ ਪਰਿਵਾਰ ਦੀਆਂ ਔਰਤਾਂ 'ਤੇ ਮਾੜੀ ਨਜ਼ਰ ਰੱਖਣ ਦਾ ਸ਼ੱਕ ਸੀ।ਉਨ੍ਹਾਂ ਦੱਸਿਆ ਕਿ ਇਸ ਸੁਰਾਗ ਦਾ ਪਿੱਛਾ ਕਰਦਿਆਂ ਪੁਲਿਸ ਨੇ ਸੂਰਜ ਨੂੰ ਕਾਬੂ ਕੀਤਾ ਅਤੇ ਪੁੱਛਗਿੱਛ ਸ਼ੁਰੂ ਕੀਤੀ। 

ਇਸ ਤੋਂ ਬਾਅਦ ਉਸ ਤੋਂ ਨਾਜਾਇਜ਼ ਹਥਿਆਰਾਂ ਬਾਰੇ ਪੁੱਛ-ਪੜਤਾਲ ਕੀਤੀ, ਜਿਸ ਵਿੱਚ ਪਤਾ ਲੱਗਿਆ ਕਿ ਉਹ ਅਭਿਨਵ ਨਾਲ ਮਿਲ ਕੇ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਤੇ ਅਸਲੇ ਦੀ ਸਪਲਾਈ ਦਾ ਕੰਮ ਕਰਦਾ ਹੈ। ਇਹ ਹਥਿਆਰ ਉਹ ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਲੈ ਕੇ ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਸਪਲਾਈ ਕਰ ਰਿਹਾ ਸੀ। ਉਹ ਹੁਣ ਤੱਕ ਕਈ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾ ਚੁੱਕਾ ਹੈ।ਝੱਜਰ ਸਥਿਤ ਸੂਰਜ ਦੇ ਘਰ ਤੋਂ ਪੁਲਿਸ ਨੇ 4 ਪਿਸਤੌਲਾਂ, 9 ਜ਼ਿੰਦਾ ਕਾਰਤੂਸ, ਇਕ ਖਾਲੀ ਹੋਲ ਬਰਾਮਦ ਕੀਤਾ। ਇਤੇ ਤਰ੍ਹਾਂ 2 ਪਿਸਤੌਲਾਂ ਅਤੇ 2 ਜ਼ਿੰਦਾ ਕਾਰਤੂਸ ਜੋਬਨਜੀਤ ਅਤੇ ਅੰਮ੍ਰਿਤਪਾਲ ਤੋਂ ਬਰਾਮਦ ਹੋਏ, ਇਕ ਪਿਸਤੌਲ ਤੇ 2 ਕਾਰਤੂਸ ਸਾਹਿਲ ਤੋਂ  ਅਤੇ ਇਕ-ਇਕ ਪਿਸਤੌਲ ਕੇਸ਼ਵ, ਵਿਜੇ ਕੁਮਾਰ ਅਤੇ ਹਰਮਨਦੀਪ ਸਿੰਘ ਤੋਂ ਬਰਾਮਦ ਹੋਈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੂਰਜ, ਜੋਬਨਜੀਤ ਅਤੇ ਕੇਸ਼ਨ ਖੇੜਾ ਦੇ ਖਿਲਾਫ ਪਹਿਲਾਂ ਹੀ ਦੋ ਅਪਰਾਧਿਕ ਮਾਮਲੇ ਦਰਜ ਹਨ ਅਤੇ ਵਿਜੇ ਕੁਮਾਰ ਖਿਲਾਫ ਅੱਠ ਕੇਸ ਦਰਜ ਹਨ। ਵਿਜੇ ਕੁਮਾਰ ਨੂੰ ਪੁਲਿਸ ਕਪੂਰਥਲਾ ਜੇਲ ਅਤੇ ਜੋਬਨਜੀਤ ਨੂੰ ਗੁਰਦਾਸਪੁਰ ਜੇਲ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਈ ਸੀ। ਉਨ੍ਹਾਂ ਦੱਸਿਆ ਕਿ ਸਾਹਿਲ ਤੇ ਹਰਮਨਦੀਪ ਸਿੰਘ ਗ੍ਰੈਟੂਏਟ ਹਨ ਅਤੇ ਬਾਕੀ ਮੁਲਜ਼ਮ ਦਸਵੀਂ ਅਤੇ ਬਾਰ੍ਹਵੀਂ ਪਾਸ ਹਨ।ਉਨ੍ਹਾਂ ਦੱਸਿਆ ਕਿ ਸੂਰਜ ਹਿਰਾਸਤ ਵਿੱਚ ਹੈ ਜਲਦਿ ਅਭਿਨਵ ਦਾ ਇਲਾਜ ਚੱਲ ਰਿਹਾ ਹੈ ਹਾਲਾਂਕਿ ਬਾਕੀ ਮੁਲਜ਼ਮਾਂ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸੀਨੀਅਰ ਅਧਿਕਾਰੀਆਂ ਵੱਲੋਂ ਸੂਰਜ ਤੋਂ ਹੋਰ ਪੱਛਗਿੱਛ ਜਾਰੀ ਹੈ, ਜਿਸ ਵੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਭਿਨਵ ਦੀ ਹਾਲਤ ਸੁਧਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਪੁੱਛ-ਪੜਤਾਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਨ ਵਾਲੀ ਸੀਆਈਏ ਟੀਮ ਅਤੇ ਉਨ੍ਹਾਂ ਦੇ ਇੰਚਾਰਜ ਦੇ ਨਾਮ ਦੀ ਸਿਫਾਰਸ਼ ਡੀਜੀਪੀ ਸਪੈਸ਼ਲ ਡਿਸਕ ਲਈ ਲਈ ਕੀਤੀ ਜਾਵੇਗੀ। ਪੁਲਿਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 307, 188 ਅਤੇ 25-54-59 ਆਰਮਜ਼ ਐਕਟ, ਐਪੀਡੈਮਿਕ ਡਿਸੀਜ਼ ਐਕਟ ਦੀ ਧਾਰਾ 3 ਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦੀ ਧਾਰਾ 51 ਤਹਿਤ ਕੇਸ ਦਰਜ ਲਿਆ ਹੈ।

 

Tags: Crime News Punjab , Punjab Police , Police , Crime News , Jalandhar Commissionerate Police , Jalandhar , Jalandhar Police , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD