Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਵੇਰਕਾ ਦਾ ਹਲਦੀ ਵਾਲਾ ਦੁੱਧ ਛੋਟੀ ਉਮਰ ਦੇ ਬੱਚਿਆਂ ਤੇ ਬਜ਼ੁਰਗਾਂ ਲਈ ਹੋਵੇਗਾ ਲਾਹੇਵੰਦ : ਬੀ.ਸ੍ਰੀਨਿਵਾਸਨ

ਇਮਿਊਨਿਟੀ ਸਮਰੱਥਾਂ ਨੂੰ ਵਧਾਉਣ ਲਈ ਵੇਰਕਾ ਹਲਦੀ ਮਿਲਕ ਲਾਂਚ

Web Admin

Web Admin

5 Dariya News

ਬਠਿੰਡਾ , 21 Sep 2020

ਮਹਾਂਮਾਰੀ ਦੇ ਚੱਲਦਿਆਂ ਬਿਮਾਰੀਆਂ ਦੇ ਨਾਲ ਲੜਨ ਅਤੇ ਅੰਦਰੂਨੀ ਇਮਿਊਨਿਟੀ ਸਮਰੱਥਾਂ ਵਧਾਉਣ ਲਈ ਮਿਲਕਫੈਡ (ਵੇਰਕਾ) ਦੁਆਰਾ ਪੌਸ਼ਟਿਕ ਡਰਿੰਕ ਵੇਰਕਾ ਹਲਦੀ ਦੁੱਧ ਲਾਂਚ ਕੀਤਾ ਗਿਆ। ਇਹ ਦੁੱਧ ਛੋਟੀ ਉਮਰ ਦੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਬਹੁਤ ਲਾਭਕਾਰੀ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਦੀ ਦੇ ਔਸ਼ਦੀ ਗੁਣਾਂ ਨਾਲ ਭਰਪੂਰ ਪੌਸ਼ਟਿਕ ਦੁੱਧ ਖ਼ਪਤਕਾਰਾਂ ਵਿਚ ਜ਼ਿਆਦਾ ਪਸੰਦ ਕੀਤੇ ਜਾਣ ਵਾਲੇ ਪੇਅਜਲ ਵਜੋਂ ਉਭਰੇਗਾ ਜੋ ਹੁਣ ਕਰੋਨਾ ਵਾਇਰਸ ਖਿਲਾਫ਼ ਜੰਗ ਵਿਚ ਤੰਦਰੁਸਤ ਰਹਿਣ ਤੇ ਆਪਣੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਲਈ ਬਦਲਵੇਂ ਤਰੀਕੇ ਲੱਭ ਰਹੇ ਹਨ।ਇਸ ਮੌਕੇ ਵੇਰਕਾ ਦੇ ਮੈਨੇਜਰ ਸ਼੍ਰੀ ਆਰ. ਕੇ ਗੁਪਤਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵੇਰਕਾ ਹਲਦੀ ਦੁੱਧ ਇੱਕ ਵਿਲੱਖਣ ਹਲਦੀ ਫਾਰਮੂਲੇ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ। ਜਿਸ ਨੂੰ ਬਾਇੳ ਤਕਨਾਲੋਜੀ ਵਿਭਾਗ ਪੰਜਾਬ ਯੂਨੀਵਰਸਿਟੀ ਪਟਿਆਲਾ ਦੁਆਰਾ ਵਿਕਸਿਤ ਅਤੇ ਪੇਟੈਂਟ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਆਮ ਹਲਦੀ ਨਾਲੋਂ ਮਨੁੱਖੀ ਸਰੀਰ ਦੀ ਹਜ਼ਮ ਕਰਨ ਦੀ ਸ਼ਕਤੀ ਨੂੰ 10 ਗੁਣਾਂ ਜ਼ਿਆਦਾ ਕਰ ਦਿੰਦਾ ਹੈ ਅਤੇ ਦੁੱਧ ਵਿਚ ਪੂਰੀ ਤਰਾਂ ਘੁਲਣਸ਼ੀਲ ਹੋਣ ਕਾਰਨ ਇਸ ਫਾਰਮੂਲੇ ਨੇ ਉਤਪਾਦ ਨੂੰ ਇੱਕ ਸੁਚਾਰੂ ਬਣਤਰ ਦਿੱਤੀ ਹੈ।ਮੈਨੇਜਰ ਸ਼੍ਰੀ ਗੁਪਤਾ ਨੇ ਹੋਰ ਦੱਸਿਆ ਕਿ ਵੇਰਕਾ ਇਸ ਸੁਆਦੀ ਸਿਹਤਮੰਦ ਅਤੇ ਇਮਿਊਨਟੀ ਨੂੰ ਵਧਾਉਣ ਵਾਲੇ ਡਰਿੰਕ ਜਿਸ ਵਿਚ ਕਰਕੁਮਿਨਔਡਸ ਅਤੇ ਨਾਲ ਕਰਕੁਮਿਨੋਇਡਜ਼ ਜਿਵੇਂ ਟਰਮੇਰੋਨਜ਼ ਦੋਵਾਂ ਦੇ ਲਾਭ ਹਨ। ਜਿਸ ਨੂੰ ਤਿਆਰ ਕਰਨ ਲਈ 50 ਸਾਲਾਂ ਤੋਂ ਵੱਧ ਸਮੇਂ ਦੀ ਆਪਣੀ ਮੁਹਾਰਤ, ਗਿਆਨ ਅਤੇ ਤਜ਼ਰਬੇ ਦੀ ਵਰਤੋਂ ਕੀਤੀ ਹੈ।

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD