Monday, 06 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ 'ਆਪ' ਨੂੰ ਭਾਜਪਾ ਤੋਂ ਝਟਕਾ, ਆਮ ਆਦਮੀ ਪਾਰਟੀ ਦੇ 70 ਸਮਰਥਕ ਭਾਜਪਾ 'ਚ ਹੋਏ ਸ਼ਾਮਲ: ਤਾਹਿਲ ਸ਼ਰਮਾ ਦੀਪਕ ਚਨਾਰਥਲ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ’ਚ ਸ਼ੁਮਾਰ ਸੀ ਜੀ ਸੀ ਝੰਜੇੜੀ ਕੈਂਪਸ ਵਿਚ ਸੂਝਵਾਨ ਜ਼ਿੰਦਗੀ ਅਤੇ ਸਫਲਤਾ ਦੀਆਂ ਰਣਨੀਤੀਆਂ ਬਾਰੇ ਪ੍ਰੇਰਨਾਦਾਇਕ ਸੈਸ਼ਨ ਦਾ ਆਯੋਜਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਐਲੂਮਨੀ ਮੀਟ ਵਿੱਚ ਸਾਬਕਾ ਵਿਦਿਆਰਥੀਆਂ ਨੇ ਕੀਤੀ ਭਰਵੀਂ ਸ਼ਮੂਲੀਅਤ ਬੇਲਾ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਸੁਨਹਿਰੀ ਮੰਦਰ ਦੀ ਯਾਤਰਾ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ

 

ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨ ਨੂੰ ਲੁੱਟਣ ਦੀ ਅਜਾਦੀ ਦਿੱਤੀ : ਸੁਨੀਲ ਜਾਖੜ

ਪੰਜਾਬ ਕਾਂਗਰਸ ਵੱਲੋਂ ਸੂਬੇ ਵਿਚ ਥਾਂ ਥਾਂ ਰੋਸ ਧਰਨਿਆਂ ਰਾਹੀਂ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਕਾਨੂੰਨਾਂ ਦਾ ਵਿਰੋਧ

Web Admin

Web Admin

5 Dariya News

ਬੱਸੀ ਪਠਾਣਾ (ਫਤਿਹਗੜ ਸਾਹਿਬ) , 21 Sep 2020

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਨੂੰ ਕਿਸਾਨਾਂ ਨੂੰ ਲੁੱਟਣ ਦੀ ਅਜਾਦੀ ਦੇ ਦਿੱਤੀ ਹੈ। ਉਹ ਅੱਜ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ਵਿਚ ਮੋਦੀ ਸਰਕਾਰ ਦੁਆਰਾ ਲਿਆਂਦੇ ਕਾਲੇ ਕਾਨੂੰਨਾਂ ਖਿਲਾਫ ਉਲੀਕੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਬੱਸੀ ਪਠਾਣਾ ਵਿਖੇ ਲਗਾਏ ਧਰਨੇ ਮੌਕੇ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ।ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨ ਕਿਤੇ ਵੀ ਆਪਣੀ ਫਸਲ ਵੇਚ ਸਕਦੇ ਹਨ। ਉਨਾਂ ਨੇ ਸਪੱਸਟ ਕੀਤਾ ਕਿ ਕਿਸਾਨ ਨੂੰ ਇਹ ਅਜਾਦੀ ਤਾਂ ਪਹਿਲਾਂ ਵੀ ਸੀ ਅਤੇ ਕਿਸਾਨ ਤੇ ਦੇਸ਼ ਵਿਚ ਕਿਤੇ ਵੀ ਜਾ ਕੇ ਫਸਲ ਵੇਚਣ ਤੇ ਕੋਈ ਰੋਕ ਨਹੀਂ ਸੀ। ਉਨਾਂ ਨੇ ਕਿਹਾ ਕਿ ਮੋਦੀ ਸਰਕਾਰ ਇਸ ਕਾਨੂੰਨ ਦੀ ਸਭ ਤੋਂ ਵੱਡੀ ਵਿਆਖਿਆ ਹੀ ਇਹੀ ਕਰ ਰਹੀ ਹੈ ਅਤੇ ਉਸਦਾ ਇਹੀ ਮੁੱਢਲਾ ਤੱਥ ਹੀ ਗਲਤ ਹੈ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਨੇ ਵੱਡੀਆਂ ਕੰਪਨੀਆਂ ਤੇ ਧਨਾਢ ਵਪਾਰੀਆਂ ਨੂੰ ਅਜਾਦੀ ਦਿੱਤੀ ਹੈ ਕਿ ਉਹ ਹੁਣ ਬਿਨਾਂ ਸਰਕਾਰੀ ਨਿਯੰਤਰਣ ਦੇ ਦੇਸ਼ ਦੇ ਗਰੀਬ ਕਿਸਾਨ ਨੂੰ ਲੁੱਟ ਸਕਨ। ਉਨਾਂ ਨੇ ਕਿਹਾ ਕਿ ਹੁਣ ਤੱਕ ਵਪਾਰੀ ਨੂੰ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਮੰਡੀ ਵਿਚੋਂ ਫਸਲ ਖਰੀਦਣੀ ਪੈਂਦੀ ਸੀ। ਇਸ ਤਰਾਂ ਉਹ ਕਿਸਾਨ ਦੀ ਫਸਲ ਖਰੀਦ ਕੇ ਕਿਧਰੇ ਭੱਜ ਨਹੀਂ ਸੀ ਸਕਦਾ। ਜਦ ਕਿ ਨਵੀਂ ਵਿਵਸਥਾ ਵਿਚ ਵਪਾਰੀ ਕੌਣ ਹੈ ਇਹ ਤਾਂ ਸਰਕਾਰ ਨੂੰ ਵੀ ਪਤਾ ਨਹੀਂ ਹੋਵੇਗਾ ਤਾਂ ਉਹ ਫਸਲ ਲੈ ਕੇ ਰਕਮ ਦੇਣ ਤੋਂ ਭੱਜ ਗਿਆ ਤਾਂ ਕਿਸਾਨ ਉਸਨੂੰ ਕਿੱਥੇ ਲੱਭੇਗਾ।

ਸ੍ਰੀ ਜਾਖੜ ਨੇ ਕਿਹਾ ਕਿ ਅਸਲ ਵਿਚ ਮੋਦੀ ਸਰਕਾਰ ਨੇ ਇਕ ਸਾਜਿਸ ਤਹਿਤ ਇਹ ਕਾਲੇ ਕਾਨੂੰਨ ਲਿਆਉਣ ਲਈ ਇਹ ਸਮਾਂ ਚੁਣਿਆ ਸੀ ਤਾਂ ਕਿ ਕਰੋਨਾ ਦੇ ਡਰ ਵਿਚ ਲੋਕ ਇਸਦਾ ਵਿਰੋਧ ਨਾ ਕਰਨ। ਉਨਾਂ ਨੇ ਕਿਹਾ ਕਿ ਸਾਰਾ ਪੰਜਾਬ ਇੰਨਾਂ ਕਾਨੂੰਨਾਂ ਦੇ ਖਿਲਾਫ ਹੈ।ਸ੍ਰੀ ਜਾਖੜ ਨੇ ਕਿਹਾ ਕਿ ਇਸ ਮੁੱਦੇ ਤੇ ਅਸਤੀਫੇ ਦਾ ਡਰਾਮਾ ਕਰਨ ਵਾਲਾ ਅਕਾਲੀ ਦਲ ਅਸਲ ਵਿਚ ਦੋਹਰੀ ਖੇਡ ਖੇਡ ਰਿਹਾ ਹੈ ਪਰ ਉਸਦਾ ਦੋਹਰਾ ਕਿਰਦਾਰ ਹੁਣ ਨੰਗਾ ਹੋ ਚੁੱਕਾ ਹੈ। ਉਨਾਂ ਨੇ ਕਿਹਾ ਕਿ ਜੇ ਅਕਾਲੀ ਦਲ ਦਾ ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਵਿਰੋਧ ਹੈ ਤਾਂ ਫਿਰ ਕੇਂਦਰ ਸਰਕਾਰ ਨੂੰ ਸਮੱਰਥਨ ਜਾਰੀ ਰੱਖਣ ਦਾ ਕੀ ਅਰਥ। ਉਨਾਂ ਨੇ ਕਿਹਾ ਕਿ ਅਸਲ ਵਿਚ ਅਕਾਲੀ ਦਲ ਨੇ ਅਸਤੀਫਾ ਦੇ ਕੇ ਚੀਚੀ ਨੂੰ ਖੂਨ ਲਗਾ ਕੇ ਸ਼ਹੀਦ ਬਣਨ ਦੀ ਕੋਸ਼ਿਸ ਕੀਤੀ ਹੈ ਜਦ ਕਿ ਹਕੀਕਤ ਵਿਚ ਇਹ ਭਾਜਪਾ ਦੇ ਏਂਜਟ ਦੇ ਤੌਰ ਤੇ ਪੰਜਾਬ ਦੇ ਕਿਸਾਨਾਂ ਦੀ ਏਕਤਾ ਨੂੰ ਭੰਗ ਕਰਨ ਦੀ ਨੀਅਤ ਨਾਲ ਪੰਜਾਬ ਮੁੜੇ ਹਨ। ਉਨਾਂ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਹਾਲੇ ਵੀ ਆਖ ਰਹੇ ਹਨ ਕਿ ਉਹ ਇੰਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹੀਂ ਮੰਨਦੇ ਬਲਕਿ ਕਿਸਾਨ ਇੰਨਾਂ ਨੂੰ ਕਿਸਾਨ ਵਿਰੋਧੀ ਆਖ ਰਹੇ ਹਨ, ਜਿਸ ਤੋਂ ਸੱਪਸ਼ਟ ਹੁੰਦਾ ਹੈ ਕਿ ਇੰਨਾਂ ਨੂੰ ਕਿਸਾਨਾਂ ਦੀ ਪ੍ਰਵਾਹ ਨਹੀਂ ਹੈ ਬਲਕਿ ਇਹ ਤਾਂ ਹਾਲੇ ਵੀ ਮੋਦੀ ਸਰਕਾਰ ਤੋਂ ਸੱਤਾ ਵਿਚ ਭਾਗੀਦਾਰੀ ਲਈ ਰਹਿਮ ਦੀ ਝਾਕ ਰੱਖ ਰਹੇ ਹਨ।  ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਕਾਂਗਰਸ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਮੇਸਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ, ਉਹ ਚਾਹੇ ਐਸ.ਵਾਈ ਐਲ. ਨਹਿਰ ਦਾ ਮੁੱਦਾ ਹੋਵੇ ਜਾਂ ਕਰੋਨਾ ਕਾਲ ਵਿਚ ਮੰਡੀਆਂ ਦੀ ਗਿਣਤੀ ਦੁੱਗਣੀ ਕਰਕੇ ਕਣਕ ਦੀ ਖਰੀਦ ਦਾ ਕੰਮ ਹੋਵੇ।ਇਸ ਮੌਕੇ ਵਿਧਾਇਕ ਸ: ਗੁਰਪ੍ਰੀਤ ਸਿੰਘ ਅਤੇ ਕਾਰਜਕਾਰੀ ਜ਼ਿਲਾ ਪ੍ਰਧਾਨ ਸ੍ਰੀ ਸੁਭਾਸ਼ ਚੰਦਰ ਵੀ ਹਾਜਰ ਸਨ।

 

Tags: Sunil Jakhar , Punjab Pradesh Congress Committee President , PPCC President , PPCC , Congress , Punjab Congress , Bassi Pathana , Fatehgarh Sahib , Gurpreet Singh GP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD