Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਹਸਪਤਾਲ ਅਤੇ ਘਰੇਲੂ ਏਕਾਂਤਵਾਸ ਵਿੱਚ ਕੋਵਿਡ ਮਰੀਜ਼ਾਂ ਲਈ ‘ਕੋਵਿਡ ਫਤਹਿ ਕਿੱਟ’ ਦੀ ਸ਼ੁਰੂਆਤ

ਸਿਹਤ ਵਿਭਾਗ ਸਤੰਬਰ ਮਹੀਨੇ ਦੇ ਅੰਤ ਤੱਕ ਘਰੇਲੂ ਏਕਾਂਤਵਾਸ ਦੇ ਮਰੀਜ਼ਾਂ ਲਈ ਟੈਲੀਫੋਨ ਜ਼ਰੀਏ ਸਲਾਹ ਦੇਣ ਵਾਲੀ ਏਜੰਸੀ ਨੂੰ ਸੇਵਾਵਾਂ ਸੌਪੇਂਗਾ

Web Admin

Web Admin

5 Dariya News

ਚੰਡੀਗੜ , 22 Sep 2020

Last updated on: Sep 22, 2020, 00:00 IST

ਕੋਵਿਡ ਵਿਰੁੱਧ ਸੂਬੇ ਦੀ ਲੜਾਈ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਫਤਹਿ ਕਿੱਟ ਦੀ ਸ਼ੁਰੂਆਤ ਕੀਤੀ ਜਿਸ ਤਹਿਤ ਸੂਬਾ ਸਰਕਾਰ ਘਰ ਜਾਂ ਹਸਪਤਾਲ ਵਿੱਚ ਏਕਾਂਤਵਾਸ ਹੋਏ ਸਾਰੇ ਮਰੀਜ਼ਾਂ ਨੂੰ ਤੁਰੰਤ ਕਿੱਟਾਂ ਵੰਡਣ ਦੀ ਸ਼ੁਰੂਆਤ ਕਰੇਗੀ।ਸੂਬਾ ਸਰਕਾਰ ਵੱਲੋਂ 50,000 ਕਿੱਟਾਂ ਦੇ ਆਰਡਰ ਦਿੱਤੇ ਗਏ ਜਿਨਾਂ ਵਿੱਚੋਂ 5000 ਕਿੱਟਾਂ ਪਹਿਲਾਂ ਹੀ ਪ੍ਰਾਪਤ ਹੋ ਗਈਆਂ ਹਨ ਜਦਕਿ ਬਾਕੀ ਸਪਲਾਈ ਇਕ ਹਫ਼ਤੇ ਵਿੱਚ ਮਿਲਣ ਦੀ ਆਸ ਹੈ।ਕੋਵਿਡ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਵਰਚੁਅਲ ਮੀਟਿੰਗ ਦੌਰਾਨ ਕਿੱਟ ਲਾਚਿੰਗ ਕਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਕਿੱਟਾਂ ਵੰਡਣ ਦੀਆਂ ਤਰਜੀਹਾਂ ਮਿੱਥੀਆਂ ਜਾਣ ਅਤੇ ਅਗਲੇ ਇਕ ਹਫ਼ਤੇ ਵਿੱਚ ਸਾਰੇ 18000 ਸਰਗਰਮ ਮਰੀਜ਼ਾਂ ਨੂੰ ਕਿੱਟਾਂ ਮਿਲਣ ਨੂੰ ਯਕੀਨੀ ਬਣਾਇਆ ਜਾਵੇ।ਇਸ ਕਿੱਟ ਵਿੱਚ 18 ਵਸਤਾਂ ਹਨ ਜਿਨਾਂ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮੋਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਮਰੀਜ਼ਾਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਹਦਾਇਤਾਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਨਾਲ ਇਕ ਸਵੈ-ਨਿਗਰਾਨੀ ਚਾਰਟ ਵੀ ਹੈ।

ਇਸ ਕਿੱਟ ਦਾ ਮਕਸਦ ਏਕਾਂਤਵਾਸ ਵਿੱਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਸਵੈ-ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਕਿੱਟਾਂ ਉਨਾਂ ਦੀ ਵਰਤੋਂ ਅਤੇ ਸਿਹਤ ਬਾਰੇ ਸਹੀ ਨਿਗਰਾਨੀ ਦੀ ਲੋੜੀਂਦੀ ਜਾਣਕਾਰੀ ਦਿੰਦੀਆਂ ਹਨ।ਕੋਵਿਡ ਬਾਰੇ ਸੂਬੇ ਦੀ ਮਾਹਿਰਾਂ ਦੀ ਕਮੇਟੀ ਦੇ ਚੇਅਰਮੈਨ ਡਾ. ਕੇ.ਕੇ. ਤਲਵਾਰ ਨੇ ਕਿਹਾ ਕਿ 60 ਸਾਲ ਤੋਂ ਵੱਧ ਉਮਰ ਵਾਲੇ ਮਰੀਜ਼ਾਂ ਦਾ ਘਰੇਲੂ ਏਕਾਂਤਵਾਸ ਚਿੰਤਾ ਦਾ ਵਿਸ਼ਾ ਹੈ ਅਤੇ ਜੇਕਰ ਉਹ ਘਰਾਂ ਵਿੱਚ ਲੋੜੀਂਦੀ ਦੇਖਭਾਲ ਅਤੇ ਨਿਗਾਰਨੀ ਨਹੀਂ ਲੈ ਸਕਦੇ ਤਾਂ ਉਨਾਂ ਨੂੰ ਹਸਪਤਾਲ ਜਾਣ ਲਈ ਹੌਂਸਲਾ ਦੇਣਾ ਚਾਹੀਦਾ ਹੈ।ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਦੌਰਾਨ ਦੱਸਿਆ ਕਿ ਘਰੇਲੂ ਏਕਾਂਤਵਾਸ ਵਿੱਚ ਰਹਿ ਰਹੇ ਮਰੀਜ਼ਾਂ ਦੀ ਨਿਗਰਾਨੀ ਹੋਰ ਵੀ ਸੁਚਾਰੂ ਢੰਗ ਨਾਲ ਕਰਨ ਲਈ ਟੈਲੀਫੋਨ ਰਾਹੀਂ ਸਲਾਹ ਦੇਣ ਵਾਲੀ (ਟੈਲੀ-ਕੰਸਲਟਿੰਗ) ਏਜੰਸੀ ਦੀਆਂ ਸੇਵਾਵਾਂ ਹਾਸਲ ਕਰਨ ਵਾਸਤੇ ਵਿਭਾਗ ਵੱਲੋਂ ਟੈਂਡਰਾਂ ਦਾ ਸੱਦਾ ਦਿੱਤਾ ਗਿਆ ਹੈ। ਇਸ ਪ੍ਰਿਆ ਵਿੱਚ ਸ਼ਾਮਲ ਹੋਣ ਦੀ ਆਖਰੀ ਮਿਤੀ 23 ਸਤੰਬਰ ਹੈ ਅਤੇ ਇਕ ਪੇਸ਼ੇਵਾਰ ਏਜੰਸੀ, ਜੋ ਘਰੇਲੂ ਏਕਾਂਤਵਾਸ ਦੇ ਮਰੀਜ਼ਾਂ ਦੀ ਨਿਗਰਾਨੀ ਅਤੇ 104 ’ਤੇ ਲੋਕਾਂ ਦੇ ਸਵਾਲ ਦੀ ਪੈਰਵੀ ਕਰੇਗੀ, ਨੂੰ ਇਸ ਮਹੀਨੇ ਦੇ ਅੰਤ ਤੱਕ ਕੰਮ ’ਤੇ ਲਾ ਦਿੱਤਾ ਜਾਵੇਗਾ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , COVID 19 , Coronavirus , Novel Coronavirus , India Fights Corona , Fight Against Corona , Corona Fateh Kits

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD