Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕੋਰੋਨਾ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਬੇਰੁਜਗਾਰਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਕਰਵਾ ਰਹੀ ਹੈ ਮੁਹੱਈਆ : ਬਲਬੀਰ ਸਿੰਘ ਸਿੱਧੂ

ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਲਈ ਵੰਡੀਆਂ 02 ਲੱਖ ਰੁਪਏ ਦੀਆਂ ਟੂਲ ਕਿੱਟਾਂ

Web Admin

Web Admin

5 Dariya News

ਐਸ.ਏ.ਐਸ ਨਗਰ , 23 Sep 2020

Last updated on: Sep 23, 2020, 00:00 IST

ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕੋਰੋਨਾ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਦਮ ਚੁੱਕ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਡੀ ਗਿਣਤੀ ਚ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ  ਨੇ ਵਿਸ਼ੇਸ ਕੇਂਦਰੀ ਸਹਾਇਤਾ ਸਕੀਮ (ਸਪੈਸ਼ਲ ਸੈਂਟਰਲ ਅਸਿਸਟੈਂਸ ਪ੍ਰੋਗਰਾਮ ) ਤਹਿਤ  ਅਨੁਸੂਚਿਤ ਜਾਤੀਆਂ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨਾਲ ਸਬੰਧਤ  ਲਾਭਪਾਤਰੀਆਂ ਨੂੰ ਇਲੈਕਟ੍ਰੀਸ਼ਨ ਟੂਲ ਕਿੱਟਾਂ ਵੰਡਣ ਉਪਰੰਤ ਕੀਤਾ । ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੇ ਬਾਵਜੂਦ ਸਾਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ । ਜਿਨ੍ਹਾਂ ਤਹਿਤ ਹੀ ਇਹ ਟੂਲ ਕਿੱਟਾਂ ਵੰਡੀਆਂ ਗਈਆਂ ਹਨ ।ਸ. ਸਿੱਧੂ ਨੇ ਟੂਲ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਟੂਲ ਕਿੱਟਾਂ ਦੀ ਸੁਚੱਜੀ ਵਰਤੋਂ ਕਰਨ ਨੂੰ ਯਕੀਨੀ ਬਣਾ ਕੇ  ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ । ਉਨ੍ਹਾਂ ਕਿਹਾ  ਕਿ ਕੋਰੋਨਾ ਨੂੰ ਮਾਤ ਦੇਣ ਲਈ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਸਰਕਾਰ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਤੇ ਇਸ ਮਿਸ਼ਨ ਦੀ ਕਾਮਯਾਬੀ ਲਈ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ ਹੈ। 

ਇਸ ਲਈ ਕੋਰੋਨਾ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਲੋਕ ਇਸ ਮਿਸ਼ਨ ਦੀ ਕਾਮਯਾਬੀ ਲਈ ਵੱਧ ਤੋਂ ਵੱਧ ਸਹਿਯੋਗ ਦੇਣ।ਇਸ ਮੌਕੇ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਐਸ.ਏ.ਐਸ ਨਗਰ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਸ਼ੇਸ ਕੇਂਦਰੀ ਸਹਾਇਤਾ ਸਕੀਮ ਤਹਿਤ ਸਵੈ ਰੁਜ਼ਗਾਰ ਸ਼ੂਰੂ ਕਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬੀ ਰੇਖਾ  ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ 10 ਹਜ਼ਾਰ ਰੁਪਏ ਤੱਕ ਦੀ ਇਲੈਕਟ੍ਰੀਸ਼ਨ ਟੂਲ ਕਿੱਟਾਂ ਲਈ ਸਰਕਾਰੀ ਆਈ.ਟੀ.ਆਈ ਲਾਲੜੂ ਅਤੇ ਸਰਕਾਰੀ ਆਈ.ਟੀ.ਆਈ ਬਨੂੰੜ ਤੋਂ ਪਾਸ ਹੋਏ ਸਿੱਖਿਆਰਥੀਆਂ ਵਿੱਚੋ 20 ਸਿਖਿਆਰਥੀਆਂ ਦੀ ਚੋਣ ਕੀਤੀ ਗਈ ਸੀ। ਜਿਨ੍ਹਾਂ ਨੂੰ ਇਹ ਟੂਲ ਕਿੱਟਾਂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ  ਵੱਲੋਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਇਸ ਸਕੀਮ ਤਹਿਤ ਡ੍ਰੈਸ ਡਿਜ਼ਾਇਨਿੰਗ ਐਂਡ ਟੇਲਰਿੰਗ ਟਰੇਡ ਲਈ 200 ਸਿਲਾਈ ਮਸ਼ੀਨਾਂ ਅਤੇ ਇੰਟਰਲਾਕਿੰਗ ਮਸ਼ੀਨਾਂ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਦੀ ਚੋਣ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਤੇ ਅਨੁਸੂਚਿਤ ਜਾਤੀ ਦੇ ਵਰਗ ਦੇ ਲੋਕਾਂ ਵਿੱਚੋਂ  ਸਕੀਮ ਦੇ ਚੇਅਰਮੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜੀਵ ਕੁਮਾਰ ਗੁਪਤਾ ਦੀ ਨਿਗਰਾਨੀ ਅਧੀਨ ਕੀਤੀ ਜਾਂਦੀ ਹੈ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ਼੍ਰੀ ਹਰਕੇਸ਼ ਚੰਦ ਸ਼ਰਮਾ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਮੋਹਾਲੀ ਪਰਮਜੀਤ ਸਿੰਘ ਅਤੇ ਸਿੱਖਿਆਰਥੀ ਮੌਜੂਦ ਸਨ ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD