Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਡੇਰਾਬਸੀ ਵਿਖੇ ਇਮਾਰਤ ਡਿੱਗੀ: 4 ਦੀ ਮੌਤ, 4 ਦੀ ਜਾਨ ਬਚੀ

ਸਿਵਲ, ਪੁਲਿਸ, ਮੈਡੀਕਲ, ਫਾਇਰ ਅਤੇ ਐਨ.ਡੀ.ਆਰ.ਐਫ ਟੀਮਾਂ ਬਚਾਅ ਕਾਰਜਾਂ 'ਚ ਜੁਟੀਆਂ

Web Admin

Web Admin

5 Dariya News

ਡੇਰਾਬਸੀ/ਐਸ.ਏ.ਐਸ. ਨਗਰ , 24 Sep 2020

Last updated on: Sep 24, 2020, 00:00 IST

ਡੇਰਾਬਸੀ ਸਬ-ਡਵੀਜ਼ਨ ਦੇ ਰਾਮਲੀਲਾ ਗਰਾਉਂਡ ਨੇੜੇ ਵਾਰਡ ਨੰਬਰ 14 ਵਿਚ ਉਸਾਰੀ ਅਧੀਨ ਇਕ ਵਪਾਰਕ ਇਮਾਰਤ ਪਹਿਲੀ ਮੰਜ਼ਿਲ ਦੀ ਉਸਾਰੀ ਦੌਰਾਨ ਵੀਰਵਾਰ ਸਵੇਰੇ 9:30 ਵਜੇ ਢਹਿ-ਢੇਰੀ ਹੋ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਐਸ.ਏ.ਐੱਸ. ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਦਿੱਤੀ ਜੋ ਸੂਚਨਾ ਮਿਲਦਿਆਂ ਹੀ ਸਥਾਨਕ ਐਸ.ਡੀ.ਐਮ ਨਾਲ ਤੁਰੰਤ ਘਟਨਾ ਵਾਲੇ ਸਥਾਨ 'ਤੇ ਪਹੁੰਚੇ।ਤਕਰੀਬਨ ਚਾਰ ਘੰਟਿਆਂ ਦੇ ਬਚਾਅ ਕਾਰਜਾਂ ਦੌਰਾਨ, ਇਕ ਘੰਟੇ ਤੋਂ ਵੀ ਘੱਟ ਸਮੇਂ ਵਿਚ ਦੋ ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ, ਜਦਕਿ ਮਲਬੇ ਵਿਚ ਫਸੇ ਹੋਰਨਾਂ ਨੂੰ ਬਚਾਉਣ ਵਿਚ ਐਨ.ਡੀ.ਆਰ.ਐਫ ਟੀਮਾਂ ਨੂੰ ਦੋ ਘੰਟੇ ਹੋਰ ਲੱਗੇ। ਬਦਕਿਸਮਤੀ ਨਾਲ, ਚਾਰੇ ਵਿਅਕਤੀਆਂ ਦੀ ਜਾਨ ਚਲੀ ਗਈ। ਆਪਣੀ ਜਾਨ ਗਵਾਉਣ ਵਾਲੇ ਵਿਅਕਤੀਆਂ ਵਿਚ ਇਮਾਰਤ ਵਿਚ ਕੰਮ ਕਰਨ ਵਾਲੇ ਤਿੰਨ ਪ੍ਰਵਾਸੀ ਮਜ਼ਦੂਰ ਅਤੇ ਇਮਾਰਤ ਦਾ ਮਾਲਕ ਵੀ ਸ਼ਾਮਲ ਸੀ ਜਿਸ ਨੂੰ ਮੌਕੇ ਤੇ ਸਥਾਨਕ ਸਿਵਲ ਪ੍ਰਸ਼ਾਸ਼ਨ ਵਲੋਂ ਗੰਭੀਰ ਰੂਪ ਵਿਚ ਜ਼ਖਮੀ ਹੋਣ ਕਾਰਨ ਡਾਕਟਰੀ ਸਹਾਇਤਾ ਲਈ ਤੁਰੰਤ ਜੀਐਮਸੀਐਚ ਸੈਕਟਰ 32 ਭੇਜਿਆ ਗਿਆ ਸੀ  ਪਰ ਡਾਕਟਰਾਂ ਵੱਲੋਂ ਉਸ ਨੂੰ ਬਚਾਉਣ ਦੀਆਂ ਭਰਪੂਰ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਗੋਪੀ ਚੰਦ (60 ਸਾਲ), ਰਾਜੂ (ਲਗਭਗ 46 ਸਾਲ) ਅਤੇ ਰਮੇਸ਼ (ਉਮਰ ਕਰੀਬ 45 ਸਾਲ) ਉਸਾਰੀ ਮਜ਼ਦੂਰਾਂ ਵਜੋਂ ਹੋਈ ਹੈ ਅਤੇ ਇਮਾਰਤ ਦਾ ਮਾਲਕ 72 ਸਾਲ ਹਰਦੇਵ ਸਿੰਘ ਸੀ।ਇਸੇ ਦੌਰਾਨ 4 ਹੋਰ ਮਜ਼ਦੂਰ ਜੋ ਇਮਾਰਤ ਦੇ ਨੇੜੇ ਕੰਮ ਕਰ ਰਹੇ ਸਨ ਪਰ  ਇਮਾਰਤ ਦੀ ਛੱਤ ਦੇ ਅਚਾਨਕ ਡਿੱਗਣ ਦੇ ਬਾਵਜੂਦ ਬਚ ਗਏ।ਕੁਲਦੀਪ ਬਾਵਾ, ਐਸਡੀਐਮ ਡੇਰਾਬਸੀ ਜਿਨ੍ਹਾਂ ਨੇ ਖੁਦ ਸਾਰੇ ਬਚਾਅ ਕਾਰਜਾਂ ਦਾ ਨਿਰੀਖਣ ਕੀਤਾ, ਨੇ ਦੱਸਿਆ, “ਸਿਵਲ, ਪੁਲਿਸ, ਮੈਡੀਕਲ, ਫਾਇਰ ਅਤੇ ਐਨਡੀਆਰਐਫ ਟੀਮਾਂ ਸਮੇਂ ਸਿਰ ਮੌਕੇ ਤੇ ਪਹੁੰਚੀਆਂ। ਸੂਚਨਾ ਮਿਲਦਿਆਂ ਹੀ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਬਿਜਲੀ ਦੇ ਝਟਕੇ ਅਤੇ ਹੋਰ ਸਬੰਧਤ ਘਟਨਾਵਾਂ ਤੋਂ ਬਚਣ ਲਈ ਇਮਾਰਤ ਦੀ ਬਿਜਲੀ ਸਪਲਾਈ ਤੁਰੰਤ ਕੱਟ ਦਿੱਤੀ ਗਈ।”ਉਹਨਾਂ ਕਿਹਾ ਕਿ ਇਮਾਰਤ ਦੇ ਡਿੱਗਣ ਦਾ ਕਾਰਨ ਐਮ.ਸੀ. ਦੇ ਬਿਲਡਿੰਗ ਇੰਸਪੈਕਟਰ ਵਲੋਂ ਮੌਕੇ ਦਾ ਨਿਰੀਖਣ ਕਰਨ ਉਪਰੰਤ ਗਲ਼ਤ ਸੈਨੇਟਰੀ ਫਿੰਟਿੰਗ ਦੱਸਿਆ ਗਿਆ।ਜ਼ਿਕਰਯੋਗ ਹੈ ਕਿ ਮਲਬੇ ਵਿਚ ਕਿਸੇ ਵਿਅਕਤੀ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ ਸੂਹੀ ਕੁੱਤਿਆਂ ਦੀ ਵਰਤੋਂ ਕੀਤੀ ਗਈ ਅਤੇ ਮਲਬੇ ਵਿਚ ਕਿਸੇ ਹੋਰ ਵਿਅਕਤੀ ਦੇ ਨਾ ਮਿਲਣ ਬਾਅਦ, ਚਾਰ ਘੰਟੇ ਦੀ ਜੱਦੋ ਜਹਿਦ ਮਗਰੋਂ  ਬਚਾਅ ਅਭਿਆਨ ਨੂੰ ਬੰਦ ਕਰ ਦਿੱਤਾ ਗਿਆ।

 

Tags: Hadsa , Dera Bassi , S.A.S. Nagar , Merra Malli Mohalla , DC Mohali , Girish Dayalan , Deputy Commissioner Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD