Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਪੰਜਾਬ ਪੁਲੀਸ ਵੱਲੋਂ ਦੋ ਖ਼ਤਰਨਾਕ ਤਸਕਰਾਂ ਦੀ ਗਿ੍ਰਫ਼ਤਾਰੀ ਨਾਲ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

ਬੀ.ਐਸ.ਐਫ. ਨਾਲ ਕੀਤੇ ਸਾਂਝੇ ਆਪਰੇਸ਼ਨ ਵਿੱਚ ਦੋਵੇਂ ਤਸਕਰਾਂ ਪਾਸੋਂ 13 ਕਿਲੋ ਹੈਰੋਇਨ ਦੀ ਖੇਪ ਬਰਾਮਦ, ਤੀਸਰੇ ਸਾਥੀ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਜਾਰੀ

Web Admin

Web Admin

5 Dariya News

ਤਰਨਤਾਰਨ , 24 Sep 2020

Last updated on: Sep 24, 2020, 00:00 IST

ਇੱਕ ਖੁਫ਼ੀਆ ਆਪਰੇਸ਼ਨ ਵਿੱਚ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਤਰਨਤਾਰਨ ਦੇ ਖੇਮਕਰਨ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਕੋਲੋਂ ਪਾਕਿਸਤਾਨ ਤੋਂ ਸਮਰਥਨ ਪ੍ਰਾਪਤ ਦੋ ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕਰਕੇ ਉਨਾਂ ਕੋਲੋਂ 13 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਉਨਾਂ ਦੇ ਤੀਜੇ ਸਾਥੀ ਦੀ ਗਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ੋਰਾ ਸਿੰਘ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਉਰਫ ਰਾਣਾ ਸਿੰਘ, ਜੋ ਕਿ ਸੂਬੇ ਭਰ ਵਿੱਚ ਡਰੱਗ ਸਿੰਡੀਕੇਟਜ਼ ਅਤੇ ਸਪਲਾਇਰਾਂ ਨੂੰ ਖੇਪ ਪਹੁੰਚਾਉਣ ਦੀ ਯੋਜਨਾ ਬਣਾ ਰਹੇ ਸਨ, ਦੀ ਗਿ੍ਰਫਤਾਰੀ ਨਾਲ ਪੰਜਾਬ ਵਿੱਚ ਆਪਰੇਟ ਕਰ ਰਹੇ ਨਸ਼ਾ ਤਸਕਰਾਂ ਅਤੇ ਉਨਾਂ ਦੇ ਪਾਕਿਸਤਾਨੀ ਹੈਂਡਲਰਾਂ ਵਿਚਲੀ ਗੰਢਤੁੱਪ ਉਜਾਗਰ ਹੋਈ ਹੈ।ਇਹ ਸਾਰੀ ਕਾਰਵਾਈ ਧਰੂਮਨ ਨਿੰਬਲੇ, ਐਸਐਸਪੀ ਤਰਨ ਤਾਰਨ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ ਜਿਸ ਵਿੱਚ ਐਸਪੀ /ਨਾਰਕੋਟਿਕਸ, ਡੀਐਸਪੀ /ਭਿਖੀਵਿੰਡ, ਇੰਚਾਰਜ ਨਾਰਕੋਟਿਕਸ, ਐਸਐਚਓ ਖੇਮਕਰਨ ਅਤੇ ਐਸਐਚਓ ਸਰਾਏ ਅਮਾਨਤ ਖਾਨ ਮੈਂਬਰ ਸਨ। ਇਸ ਕੇਸ ਵਿਚ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21,29 ਤਹਿਤ ਐਫਆਈਆਰ ਨੰ. 141 ਮਿਤੀ 24-09-2020 ਪੁਲੀਸ ਥਾਣਾ ਖੇਮਕਰਨ ਵਿਖੇ ਦਰਜ ਕੀਤੀ ਗਈ ਹੈ।ਉਂਨਾਂ ਕਿਹਾ ਕਿ ਤਰਨ ਤਾਰਨ ਪੁਲਿਸ ਨੂੰ ਜੋਰਾ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਮਹੱਦੀਪੁਰ, ਪੁਲੀਸ ਥਾਣਾ ਖੇਮਕਰਨ ਬਾਰੇ ਵਿਸ਼ੇਸ਼ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਸ ਦੀਆਂ ਗਤੀਵਿਧੀਆਂਤੇ ਨਜ਼ਰ ਰੱਖੀ ਗਈ। ਉਸਨੂੰ ਅਗਸਤ 2019 ਵਿੱਚ ਸ਼ੱਕੀ ਗਤੀਵਿਧੀਆਂ ਲਈ ਕੌਮਾਤਰੀ ਸਰਹੱਦ ਨੇੜੇ ਸੁਰੱਖਿਆ ਏਜੰਸੀਆਂ ਨੇ ਗਿ੍ਰਫਤਾਰ ਵੀ ਕੀਤਾ ਸੀ ਜੋ ਹੁਣ ਮਾਰਚ 2020 ਤੋਂ ਜ਼ਮਾਨਤਤੇ ਹੈ। ਉਸਦੇ ਖਿਲਾਫ ਪਹਿਲਾਂ ਹੀ ਨਸ਼ਾ ਤਸਕਰੀ ਲਈ ਚਾਰ ਮੁਕੱਦਮੇ ਦਰਜ ਹਨ, ਜਿਸ ਵਿੱਚ ਉਸਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ। ਉਸਨੇ ਆਮਦਨ ਦੇ ਬਿਨਾਂ ਕਿਸੇ ਕਾਨੂੰਨੀ ਸਰੋਤਾਂ ਤੋਂ ਕਈ ਜਾਇਦਾਦਾਂ ਵੀ ਬਣਾਈਆਂ ਸਨ।ਸ੍ਰੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਜੋਰਾ ਸਿੰਘ ਆਪਣੇ ਦੋ ਸਾਥੀਅ ਪਵਨਦੀਪ ਸਿੰਘ ਅਤੇ ਰਣਜੀਤ ਸਿੰਘ ਉਰਫ਼ ਰਾਣਾ ਸਿੰਘ ਨਾਲ ਮਿਲ ਕੇ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਅਤੇ ਬੀਓਪੀ/ ਰੱਤੋਕੇ, ਬੀਐਸਐਫ (ਥਾਣਾ ਖੇਮਕਰਨ) ਦੇ ਖੇਤਰ ਵਿੱਚੋਂ ਪਾਕਿਸਤਾਨ ਵਾਲੇ ਪਾਸਿਓਂ ਇੱਕ ਹੈਰੋਇਨ ਦੀ ਖੇਪ ਖਰੀਦਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨਾਂ ਨੇ ਕੌਮਾਂਤਰੀ ਸਰਹੱਦ ਤੇ ਪਿੰਡ ਰਤੋਕੇ, ਥਾਣਾ ਖੇਮਕਰਨ ਨੇੜੇ ਵੀ ਚੈਕਿੰਗ ਕੀਤੀ ਸੀ।ਜਾਂਚ ਦੌਰਾਨ ਰਣਜੀਤ ਸਿੰਘ ਉਰਫ ਰਾਣਾ ਸਿੰਘ ਵਾਸੀ ਹਵੇਲੀਆਂ, ਥਾਣਾ ਸਰਾਏ ਅਮਾਨਤ ਖਾਂ (ਤਰਨ ਤਾਰਨ) ਨੇ ਕਬੂਲ ਕੀਤਾ ਕਿ ਉਸਨੇ ਹੈਰੋਇਨ ਦੀ ਖੇਪ ਦੀ ਸਪੁਰਦਗੀ ਹਾਸਲ ਕੀਤੀ ਸੀ ਜੋ ਪਾਕਿਸਤਾਨ ਤੋਂ ਬੀਓਪੀ ਰੱਤੋਕੇ ਦੇ ਖੇਤਰ ਵਿੱਚ ਪਹੁੰਚਣੀ ਸੀ। ਬੀਐਸਐਫ ਨਾਲ ਤੁਰੰਤ ਸੰਪਰਕ ਕਰਕੇ ਉਹਨਾਂ ਦਾ ਸਹਿਯੋਗ ਲਿਆ ਗਿਆ ਅਤੇ ਭਾਰਤ-ਪਾਕਿ ਸਰਹੱਦ ਦੀ ਜ਼ੀਰੋ ਲਾਈਨ ਤੋਂ ਲਗਭਗ 50 ਮੀਟਰ ਦੀ ਦੂਰੀ ‘ਤੇ ਹੈਰੋਇਨ ਦੀ ਬਰਾਮਦਗੀ ਕੀਤੀ ਗਈ।ਰਣਜੀਤ ਸਿੰਘ ਉਰਫ਼ ਰਾਣਾ ਸਿੰਘ ਪੁੱਤਰ ਹਰਨਾਮ ਵਾਸੀ ਸਰਾਏ ਅਮਾਨਤ ਖਾਂ ਖਿਲਾਫ ਤਿੰਨ ਐਫਆਈਆਰਜ਼ ਦਰਜ ਹਨ ਅਤੇ ਉਹ 14-10-2014  ਤੋਂ ਜ਼ਮਾਨਤ ‘ਤੇ ਰਿਹਾਅ ਸੀ। ਪਵਨਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਸਿਧਵਾਂ, ਥਾਣਾ ਖਾਲੜਾ ਖਿਲਾਫ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਕਰਕੇ ਪਹਿਲਾਂ ਹੀ ਦੋ ਐਫਆਈਆਰਜ਼ ਦਰਜ ਹਨ ਅਤੇ ਉਹ 20-02-2018 ਤੋਂ ਜ਼ਮਾਨਤ ‘ਤੇ ਰਿਹਾਅ ਸੀ।

 

Tags: Crime News Punjab , Punjab Police , Police , Crime News , Border Security Force , BSF , Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD