Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੀਆਂ ਮਹਿਲਾਵਾਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਵਿੱਚ ਮਰਦਾਂ ਨਾਲੋਂ ਅੱਗੇ : ਬਲਬੀਰ ਸਿੱਧੂ

3.95 ਲੱਖ ਤੋਂ ਵੱਧ ਮਰੀਜ਼ਾਂ ਨੂੰ 455.46 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮਿਲੀਆਂ

5 Dariya News

ਚੰਡੀਗੜ , 22 Sep 2020

Last updated on: Sep 22, 2020, 00:00 IST

ਇਸ ਸਕੀਮ ਤਹਿਤ ਮਹਿਲਾਵਾਂ ਨੇ 51 ਫੀਸਦੀ ਅਤੇ ਪੁਰਸ਼ਾਂ ਨੇ 49 ਫੀਸਦੀ ਲਾਭ ਲਿਆ ਹੈ। ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ, ਪੰਜਾਬ ਦੀਆਂ ਮਹਿਲਾਵਾਂ ਨੇ ਪੁਰਸ਼ਾਂ ਦੇ ਮੁਕਾਬਲੇ ਆਯੁਸ਼ਮਾਨ ਭਾਰਤ-ਸਰਬੱਤ ਸਹਿਤ ਬੀਮਾ ਯੋਜਨਾ (ਏਬੀ-ਐਸਐਸਬੀਵਾਈ) ਅਧੀਨ ਵਧੇਰੇ ਲਾਭ ਹਾਸਲ ਕੀਤੇ ਹਨ। ਲੋਕ-ਪੱਖੀ ਸਿਹਤ ਬੀਮਾ ਯੋਜਨਾ ਦਾ ਉਦੇਸ਼ ਸੂਚੀਬੱਧ ਹਸਪਤਾਲਾਂ ਰਾਹੀਂ ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਲਾਭਪਾਤਰੀਆਂ ਨੂੰ ਘਰ-ਘਰ ਮੁਹੱਈਆ ਕਰਵਾਉਣਾ ਹੈ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 767 ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਸੂਚੀਬੱਧ ਕਰਕੇ ਪੰਜਾਬ ਦੇਸ਼ ਦਾ ਸਰਬੋਤਮ ਪ੍ਰਦਰਸ਼ਨ ਵਾਲਾ ਸੂਬਾ ਬਣ ਗਿਆ ਹੈ, ਇਸ ਸਕੀਮ ਤਹਿਤ 3.95 ਲੱਖ ਤੋਂ ਵੱਧ ਮਰੀਜ਼ਾਂ ਨੂੰ 455.46 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਦੱਸਿਆ ਕਿ ਹੁਣ ਤੱਕ ਲਗਭਗ 46 ਲੱਖ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਹੁਣ ਤੱਕ 6700 ਤੋਂ ਵੱਧ ਦਿਲ ਦੀਆਂ ਸਰਜਰੀਆਂ, 1 ਲੱਖ ਡਾਇਲਸਿਸ, 7600 ਨਵੇਂ ਜਨਮੇ ਬੱਚਿਆਂ ਦਾ ਇਲਾਜ, 4000 ਗੋਡੇ ਬਦਲਣ ਦੇ ਨਾਲ-ਨਾਲ 9300 ਤੋਂ ਵੱਧ ਕੈਂਸਰ ਮਰੀਜ਼ਾਂ ਨੂੰ ਏਬੀ-ਐਸਐਸਬੀਵਾਈ ਅਧੀਨ ਇਲਾਜ ਦਾ ਲਾਭ ਮਿਲਿਆ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਧ ਲਾਭਪਾਤਰੀਆਂ ਦੀ ਸਕੀਮ ਅਧੀਨ ਇਲਾਜ ਦਾ ਲਾਭ ਲੈਣ ਦੇ ਮਾਮਲੇ ਵਿੱਚ 44,000 ਤੋਂ ਵੱਧ ਮਰੀਜ਼ਾਂ ਨਾਲ ਜ਼ਿਲਾ ਬਠਿੰਡਾ ਮੋਹਰੀ ਹੈ। ਇਸੇ ਤਰਾਂ ਸੂਬੇ ਵਿੱਚ ਜ਼ਿਲਾ ਲੁਧਿਆਣਾ ਨੇ ਸਭ ਤੋਂ ਵੱਧ 4.25 ਲੱਖ ਈ-ਕਾਰਡ ਬਣਾਏ ਹਨ।

ਏ.ਬੀ-ਐਸ.ਐਸ.ਬੀ.ਵਾਈ ਦੇ ਲਾਭ ਸਬੰਧੀ ਦੋ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਤਾਲਿਬ ਖਾਨ ਜੋ ਇਕ ਮਜ਼ਦੂਰ ਵਜੋਂ ਕੰਮ ਕਰਦਾ ਹੈ, ਕਈ ਸਾਲਾਂ ਤੋਂ ਗੋਡੇ ਅਤੇ ਲੱਕ ਦੇ ਦਰਦ ਤੋਂ ਪੀੜਤ ਸੀ ਅਤੇ ਕੰਮ ਕਰਨ ਤੋਂ ਅਸਮਰੱਥ ਸੀ। ਉਸ ਨੂੰ ਆਪਣੀ ਜਾਣ-ਪਛਾਣ ਤੋਂ ਏ.ਬੀ-ਐਸ.ਐਸ.ਬੀ.ਵਾਈ ਬਾਰੇ ਪਤਾ ਲੱਗਾ ਅਤੇ ਉਸ ਨੇ ਸਥਾਨਕ ਮੈਡੀਕਲ ਪ੍ਰੈਟੀਸ਼ੀਨਰ ਦੀ ਸਹਾਇਤਾ ਨਾਲ ਆਪਣਾ ਈ-ਕਾਰਡ ਬਣਵਾਇਆ। ਇਸ ਤੋਂ ਬਾਅਦ ਉਹ ਸਿਵਲ ਹਸਪਤਾਲ ਮਾਨਸਾ ਗਿਆ ਜਿਥੇ ਉਸ ਦਾ ਗੋਡੇ ਬਦਲਣ ਸਬੰਧੀ ਇਲਾਜ ਕੀਤਾ ਗਿਆ। ਇਸ ਸਰਜਰੀ ਤੋਂ ਠੀਕ ਹੋਣ ਉਪਰੰਤ ਉਸ ਨੇ ਇਸ ਸਕੀਮ ਤਹਿਤ ਹਿੱਪ ਰਿਪਲੇਸਮੈਂਟ ਦਾ ਇਲਾਜ ਕਰਵਾਇਆ।ਤਾਲਿਬ ਖਾਨ ਨੇ ਦੱਸਿਆ ਕਿ ਉਹ ਆਪਣੇ ਆਪ ਨੂੰ ਪਰਿਵਾਰ ‘ਤੇ ਬੋਝ ਸਮਝਦਾ ਸੀ ਕਿਉਂਜੋ ਉਹ ਕੰਮ ਕਰਨ ਤੋਂ ਅਸਮਰੱਥ ਸੀ। ਏ.ਬੀ-ਐਸ.ਐਸ.ਬੀ.ਵਾਈ ਦੀ ਸਹਾਇਤਾ ਨਾਲ, ਦੋ ਵੱਡੀਆਂ ਸਰਜਰੀਆਂ ਕੀਤੀਆਂ ਗਈਆਂ ਜਿਹਨਾਂ ‘ਤੇ ਉਸ ਦਾ 5-6 ਲੱਖ ਦਾ ਖਰਚਾ ਆਉਣਾ ਸੀ। ਉਸ ਨੇ ਕਿਹਾ ਕਿ ਉਸ ਨੂੰ ਪਹਿਲਾਂ ਵਾਂਗ ਹੋਣ ਦੀ ਉਮੀਦ ਨਹੀਂ ਸੀ ਕਿਉਂਕਿ ਉਸ ਨੂੰ ਆਪਣੀਆਂ ਆਰਥਿਕ ਤੰਗੀਆਂ ਦਾ ਪਤਾ ਸੀ ਪਰ ਇਸ ਸਕੀਮ ਨਾਲ ਉਹ ਮੁਫ਼ਤ ਵਿਚ ਗੋਡੇ ਅਤੇ ਲੱਕ ਦੀ ਸਰਜਰੀ ਕਰਵਾਉਣ ਦੇ ਯੋਗ ਹੋ ਗਿਆ। ਉਹ ਕੁਝ ਮਹੀਨਿਆਂ ਵਿੱਚ ਦੁਬਾਰਾ ਕੰਮ ਕਰਨ ਦੇ ਯੋਗ ਹੋਣ ਦੀ ਉਮੀਦ ਕਰ ਰਿਹਾ ਹੈ ਅਤੇ ਮਹਿਸੂਸ ਕਰਦਾ ਹੈ ਕਿ ਇੱਕ ਨਵੀਂ ਜ਼ਿੰਦਗੀ ਮਿਲ ਗਈ ਹੈ।ਇਸੇ ਤਰਾਂ ਪੇਸ਼ੇ ਤੋਂ ਡਰਾਈਵਰ ਜੈਤੋ (ਫਰੀਦਕੋਟ) ਦੇ ਬਲਵਿੰਦਰ ਸਿੰਘ ਨੂੰ ਛਾਤੀ ਵਿੱਚ ਬਹੁਤ ਦਰਦ ਮਹਿਸੂਸ ਹੋਇਆ ਹੈ ਅਤੇ ਉਸਨੂੰ ਐਮਰਜੈਂਸੀ ਵਿੱਚ ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀ-ਸਪੈਸ਼ਲਿਟੀ ਹਸਪਤਾਲ (ਬਠਿੰਡਾ) ਲਿਜਾਇਆ ਗਿਆ। ਬਲਵਿੰਦਰ ਅਤੇ ਉਸ ਦਾ ਪਰਿਵਾਰ ਏ.ਬੀ-ਐਸ.ਐਸ.ਬੀ.ਵਾਈ. ਤੋਂ ਜਾਣੂ ਸੀ ਅਤੇ ਉਨਾਂ ਨੇ ਪਹਿਲਾਂ ਹੀ ਕਾਰਡ ਬਣਵਾ ਲਿਆ ਸੀ। ਇਸ ਸਕੀਮ ਅਧੀਨ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਇਸ ਸਕੀਮ ਦੀ ਸਹਾਇਤਾ ਨਾਲ ਉਸ ਦਾ ਮੁਫ਼ਤ ਇਲਾਜ ਕੀਤਾ ਗਿਆ ਅਤੇ ਹੁਣ ਉਸ ਨੇ ਦੁਬਾਰਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।ਏ.ਬੀ-ਐਸ.ਐਸ.ਬੀ.ਵਾਈ. ਦੀਆਂ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਕਿਸਾਨ, ਛੋਟੇ ਵਪਾਰੀ, ਰਜਿਸਟਰਡ ਉਸਾਰੀ ਕਿਰਤੀਆਂ, ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪ੍ਰਤੀ ਪਰਿਵਾਰ 5 ਲੱਖ ਪ੍ਰਤੀ ਸਾਲ ਦੇ ਸਿਹਤ ਬੀਮੇ ਦੇ ਹੱਕਦਾਰ ਹੋਣਗੇ। ਉਨਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਏ.ਬੀ.-ਐਸ.ਐਸ.ਬੀ.ਵਾਈ. ਨੇ 20 ਅਗਸਤ, 2020 ਨੂੰ ਆਪਣੇ ਲਾਗੂਕਰਨ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਨਤੀਜੇ ਵਜੋਂ, ਦੂਜੇ ਸਾਲ ਵਿੱਚ ਸਿਹਤ ਲਾਭ ਪੈਕੇਜਾਂ ਨੂੰ 1579 ਤੱਕ ਵਧਾਇਆ ਗਿਆ ਹੈ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD