Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ-ਡਾ. ਸ਼ੇਨਾ ਅਗਰਵਾਲ

Web Admin

Web Admin

5 Dariya News

ਨਵਾਂਸ਼ਹਿਰ , 25 Sep 2020

Last updated on: Sep 25, 2020, 00:00 IST

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਦੀ ਜ਼ਿਲਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਬੁਲੰਦੀਆਂ ’ਤੇ ਪੁਹੁੰਚਾਇਆ ਜਾਵੇਗਾ। ਇਸ ਦੌਰਾਨ ਉਨਾਂ ਸਬੰਧਤ ਅਧਿਕਾਰੀਆਂ ਨੂੰ ਇਸ ਸਕੀਮ ਤਹਿਤ ਕੀਤੇ ਜਾ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਦੇ ਮੱਦੇਨਜ਼ਰ ਸਾਵਧਾਨੀਆਂ ਵਰਤਦੇ ਹੋਏ ਲੜਕੀਆਂ ਵਿਚ ਖ਼ੂਨ ਦੀ ਕਮੀ ਕਾਰਨ ਅਨੀਮੀਆ ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਡਰਾਪ ਆਊਟ ਲੜਕੀਆਂ ਦੀ ਸਿੱਖਿਆ ਨੂੰ ਬਰਕਰਾਰ ਰੱਖਣ ਲਈ ਉਨਾਂ ਨਾਲ ਤਾਲਮੇਲ ਕਰ ਕੇ ਉਨਾਂ ਦੀ ਦੁਬਾਰਾ ਸਿੱਖਿਆ ਤੇ ਸਿਖਲਾਈ ਦਾ ਉਪਰਾਲਾ ਕਰਨ। ਇਸੇ ਤਰਾਂ ਛੋਟੀ ਉਮਰ ਦੀਆਂ ਲੜਕੀਆਂ ਨੂੰ ਸਾਈਬਰ ਕ੍ਰਾਈਮ ਖਿਲਾਫ਼ ਜਾਗਰੂਕ ਕਰਨ ਲਈ ਜ਼ਿਲਾ ਬਾਲ ਸੁਰੱਖਿਆ ਯੂਨਿਟ ਨਾਲ ਤਾਲਮੇਲ ਕਰ ਕੇ ਉਨਾਂ ਨੂੰ ਆਨ ਲਾਈਨ ਟ੍ਰੇਨਿੰਗ ਦੇਣ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਉਨਾਂ ਲੜਕੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਵਿਚ ਹੈਲਪ ਲਾਈਨ ਨੰਬਰ 1098 ਡਾਇਲ ਕਰਨ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨਾਂ ਗ਼ਰੀਬ ਅਤੇ ਹੁਨਰਮੰਦ ਲੜਕੀਆਂ ਨੂੰ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕਰਨ ਸਬੰਧੀ ਖਾਕਾ ਉਲੀਕਣ ਦੀ ਵੀ ਹਦਾਇਤ ਕੀਤੀ।ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਵੱਲੋਂ ਇਸ ਮੌਕੇ ਵਿਭਾਗ ਵੱਲੋਂ ਇਸ ਸਕੀਮ ਤਹਿਤ ਚਲਾਈਆਂ ਜਾ ਰਹੀਆਂ ਅਤੇ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਹਾਜ਼ਰ ਅਧਿਕਾਰੀਆਂ ਅਤੇ ਮੈਂਬਰਾਂ ਇਸ ਸਕੀਮ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਸਬੰਧੀ ਆਪਣੇ ਸੁਝਾਅ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)  ਅਦਿੱਤਿਆ ਉੱਪਲ ਤੋਂ ਇਲਾਵਾ ਜ਼ਿਲਾ ਟਾਸਕ ਫੋਰਸ ਦੇ ਸਮੂਹ ਮੈਂਬਰ ਹਾਜ਼ਰ ਸਨ। 

 

Tags: Beti Bachao , Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD