Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਮੁੱਖ ਮੰਤਰੀ ਨੂੰ ਫਕਰ-ਏ-ਕੌਮ ਦੇ ਅਵਾਰ਼ਡ ਨਾਲ ਕੀਤਾ ਜਾਵੇਗਾ ਸਨਮਾਨਿਤ: ਗੇਜਾ ਰਾਮ

ਮਜ੍ਹਬੀ ਵਾਲਮੀਕ ਸਮਾਜ ਦੇ ਹੱਕਾਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਬਣਿਆ ਰਾਖਾ

Web Admin

Web Admin

5 Dariya News

ਐਸ.ਏ.ਐਸ ਨਗਰ , 25 Sep 2020

Last updated on: Sep 25, 2020, 00:00 IST

ਅਤਿ ਪਿਛੜੇ ਵਰਗ (ਮਜ੍ਹਬੀ ਵਾਲਮੀਕ ਸਮਾਜ) ਦੇ ਹੱਕਾਂ ਦਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਰਾਖਾ ਬਣਿਆ ਹੈ । 2006 ਦੇ ਸਮੇਂ ਦੌਰਾਨ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੇ ਵਾਲਮੀਕ ਮਜ੍ਹਬੀ ਭਾਈਚਾਰੇ ਲਈ ਇੱਕ ਇਹਿਤਾਸਕ ਕਦਮ ਚੁੱਕਿਆ ਤਾਂ ਜੋ ਮਜ੍ਹਬੀ ਵਾਲਮੀਕ ਭਾਈਚਾਰੇ ਦਾ ਸਰਵਪੱਖੀ ਵਿਕਾਸ ਹੋ ਸਕੇ ।  ਪੰਜਾਬ ਸਰਕਾਰ ਵੱਲੋਂ ਸਰਵਿਸਿਜ਼ ਐਕਟ, 2006 ਵਿੱਚ ਪੰਜਾਬ ਨੇ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਅਨੁਸੂਚਿਤ ਜਾਤੀਆਂ ਨੂੰ ਤਹਿ ਕੀਤਾ ਦੁਬਾਰਾ 50% ਐਸ.ਸੀ. ਸਰਕਾਰੀ ਨੌਕਰੀਆਂ ਵਿੱਚ ਆਰਕਸ਼ੀਤ ਕਰ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ  ਨੇ ਪ੍ਰੈਸ ਰਲੀਜ਼ ਰਾਹੀਂ ਕੀਤਾ।ਸ੍ਰੀ ਗੇਜਾ ਰਾਮ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋ 27 ਅਗਸਤ 2020 ਨੂੰ ਜੋ ਫੈਸਲਾ ਪੰਜਾਬ ਸਰਕਾਰ ਦੇ ਦੁਬਾਰਾ ਬਣਾਏ ਗਏ ਐਕਟ ਸੰਬੰਧੀ ਕੀਤਾ ਗਿਆ ਉਸ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅਤਿ ਪਿਛੜੇ ਵਰਗ ਦਲੀਤਾ ਦੇ ਵਿੱਚੋਂ ਅਤਿ ਪਿਛੜੇ ਵਰਗ ਵਾਲਮੀਕ ਮਜ੍ਹਬੀ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਸੁਪਰੀਮ ਕੋਰਟ ਦੇ ਵਿੱਚ ਇਸ ਐਕਟ ਦੀ ਪੈਰਵਾਰੀ ਕੀਤੀ। ਉਨ੍ਹਾਂ  ਇਹ ਵੀ ਦੱਸਿਆ ਕਿ ਇਸ ਐਕਟ ਰਾਹੀਂ ਕੈਪਟਨ ਦੀ ਸਰਕਾਰ ਵੱਲੋਂ ਵਾਲਮੀਕ ਮਜ੍ਹਬੀ ਭਾਈਚਾਰੇ ਨੂੰ ਸਮਾਜਿਕ ਨਿਆ ਦੇਣ ਲਈ ਇਸ ਐਕਟ ਨੂੰ ਪੰਜਾਬ ਦੀ ਵਿਧਾਨ ਸਭਾ ਵਿੱਚ ਪਾਸ ਕੀਤਾ ਅਤੇ ਖੁੱਦ ਇਸ ਦੀ ਪੈਰਵਾਰੀ ਹਾਈਕੋਰਟ ਅਤੇ ਮਾਣਯੋਗ ਸੁਪਰੀਮ ਕੋਰਟ ਤੱਕ ਕੀਤੀ । ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੇਵਾਵਾਂ ਵਿਚ ਰਿਜ਼ਰਵੇਸ਼ਨ ਐਕਟ, 2006 ਸੰਬੰਧੀ ਆਪਣਾ ਰੁੱਖ ਹਮੇਸ਼ਾਂ ਹੀ ਅਤਿ ਪਿਛੜੇ ਵਰਗ ਵਾਲਮੀਕ ਮਜ੍ਹਬੀ ਭਾਈਚਾਰੇ ਦੇ ਹੱਕ ਵਿੱਚ ਰੱਖਿਆ । ਕੈਪਟਨ ਸਰਕਾਰ ਦੀ ਮਜ਼ਬੂਤ ਪੈਰਵਾਈ ਕਾਰਨ ਹੁਣ ਅਤਿ ਪਿਛੜਾ ਵਰਗ ਸਰਕਾਰੀ ਨੌਕਰੀਆਂ ਵਿੱਚ ਵੀ ਸਪੈਸ਼ਲ ਲਾਭ ਲੈ ਸਕਦਾ ਹੈ। ਸ੍ਰੀ ਗੇਜਾ ਰਾਮ ਨੇ ਦੱਸਿਆ  ਕਿ ਵਾਲਮੀਕ ਭਾਈਚਾਰੇ ਦੇ ਨੁਮਾਇੰਦਆਂ ਵੱਲੋਂ ਜਿੱਥੇ ਕਾਂਗਰਸ ਪਾਰਟੀ ਦੀ  ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾਵੇਗਾ ਉਥੇ ਮੁੱਖ ਮੰਤਰੀ ਪੰਜਬ ਕੈਪਟਨ ਅਮਰਿੰਦਰ ਸਿੰਘ  ਦਾ ਫਕਰ-ਏ-ਕੌਮ ਦੇ ਅਵਾਰ਼ਡ ਨਾਲ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾ ਕਿਹਾ ਕਿ ਪੰਜਾਬ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਬਾਬਾ ਸਾਹਿਬ ਅੰਬੇਡਕਰ ਦੇ ਰਸਤੇ ਤੇ ਚਲਦਿਆ ਹੋਇਆ ਆਪਣੇ ਸੂਬੇ ਵਿੱਚ ਸਮਾਜਿਕ ਨਿਆ ਦਿੱਤਾ ਅਤੇ ਭਾਰਤ ਦੇ ਹੋਰ ਸੂਬਿਆਂ ਲਈ ਇੱਕ ਪ੍ਰੇਰਨਾ ਬਣ  ਕੇ ਸਾਹਮਣੇ  ਆਇਆ । ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦਾ ਸੁਪਨਾ ਸੀ ਕਿ ਅਤਿ ਤੋਂ ਅਤਿ ਪਿਛੜੇ ਵਰਗ ਦਾ ਵਿਕਾਸ ਕਰਨਾ ਤਾਂ ਹੀ ਸੰਭਵ ਹੋ ਸਕਦਾ ਜੇਕਰ ਅਤਿ ਪਿਛੜੇ ਵਰਗ ਦੀ ਤਰੱਕੀ ਹੋਵੇ ।ਸ੍ਰੀ ਗੇਜਾ ਰਾਮ ਨੇ ਭਾਰਤ ਸਰਕਾਰ ਅਤੇ ਹੋਰਾ ਸੂਬਿਆਂ ਵਿੱਚ ਵੱਖ -ਵੱਖ ਰਾਜਨੀਤੀਕ ਪਾਰਟੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ 2006 ਦੇ ਐਕਟ ਤੋਂ ਪ੍ਰੇਰਨਾ ਲੈ ਕੇ ਅਤਿ ਪਿਛੜੇ ਵਰਗ  ਵਾਲਮੀਕ ਭਾਈਚਾਰੇ ਨੂੰ ਸਮਾਜਿਕ ਨਿਆ ਦੇਣਾ ਚਾਹੀਦਾ ਹੈ।

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD