Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਸੁਨੀਲ ਜਾਖੜ

ਸੜਕ ਹਾਦਸੇ ਦੌਰਾਨ ਮਰਨ ਵਾਲੇ ਕਿਸਾਨ ਦੇ ਪਰਿਵਾਰ ਦੀ ਕੀਤੀ ਜਾਵੇਗੀ ਹਰ ਸੰਭਵ ਮਦਦ : ਮਨਪ੍ਰੀਤ ਬਾਦਲ

Web Admin

Web Admin

5 Dariya News

ਬਠਿੰਡਾ , 23 Sep 2020

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ: ਸੁਖਬੀਰ ਸਿੰਘ ਬਾਦਲ ਅਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਜੋ ਸਾਰੀ ਉਮਰ ਕਿਸਾਨਾਂ ਦੇ ਨਾਂਅ ਤੇ ਸਿਆਸਤ ਕਰਦੇ ਰਹੇ ਹਨ, ਨੇ ਖੇਤੀ ਕਾਨੂੰਨਾਂ ਦੇ ਮੁੱਦੇ  ਤੇ ਰਾਜ ਦੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।ਸ਼੍ਰੀ ਜਾਖੜ ਅੱਜ ਇੱਥੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਅਤੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਸਮੇਤ ਮੈਕਸ ਅਤੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਉਨਾਂ ਕਿਸਾਨਾਂ ਦਾ ਹਾਲ ਚਾਲ ਜਾਣਨ ਲਈ ਆਏ ਸਨ ਜਿੰਨਾਂ ਦੀ ਬੱਸ ਬੀਤੀ ਰਾਤ ਧਰਨੇ ਤੋਂ ਵਾਪਸ ਆਉਂਦੇ ਸਮੇਂ ਦੁਰਘਟਨਾਗ੍ਰਸਤ ਹੋ ਗਈ ਸੀ। ਜਖ਼ਮੀ ਹੋਏ ਕਿਸਾਨਾਂ ਦਾ ਹਾਲ ਚਾਲ ਪੁੱਛਣ ਉਪਰੰਤ ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨਾਂ ਨੂੰ ਵਿਸੇਸ਼ ਤੌਰ ਤੇ ਕਿਸਾਨਾਂ ਦਾ ਹਾਲ ਜਾਣਨ ਲਈ ਭੇਜਿਆ ਗਿਆ ਹੈ ਤਾਂ ਜੋ ਕਿਸਾਨ ਇਲਾਜ ਅਧੀਨ ਹਨ, ਉਨਾਂ ਦੇ ਇਲਾਜ ਵਿਚ ਕੋਈ ਕਮੀ ਨਾ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ, ਆਈ.ਜੀ. ਬਠਿੰਡਾ ਰੇਂਜ ਸ. ਜਸਕਰਨ ਸਿੰਘ, ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰਜੀਤ ਸਿੰਘ ਵਿਰਕ, ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਅਤੇ ਕਾਂਗਰਸੀ ਆਗੂ ਅਰੁਣ ਵਿਧਾਵਨ ਵੀ ਵਿਸ਼ੇਸ਼ ਤੌਰ ਤੇ ਉਨਾਂ ਦੇ ਨਾਲ ਮੌਜੂਦ ਰਹੇ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਸਲ ਵਿਚ ਕਿਸਾਨ ਨੇਤਾ ਨਹੀਂ ਰਹੇ ਹਨ ਬਲਕਿ ਇਕ ਬਿਜਨੈਸਮੈਨ ਬਣ ਚੁੱਕੇ ਹਨ। ਉਨਾਂ ਨੇ ਕਿਹਾ ਕਿ ਪਹਿਲਾਂ ਮਹੀਨਿਆਂ ਤੋਂ ਸ: ਬਾਦਲ ਇੰਨਾਂ ਕਾਲੇ ਖੇਤੀ ਕਾਨੂੰਨਾਂ ਦੀ ਵਕਾਲਤ ਕਰਦੇ ਰਹੇ ਹਨ ਅਤੇ ਹੁਣ ਵੀ ਲੋਕ ਰੋਹ ਕਾਰਨ ਹਰਸਿਮਰਤ ਕੌਰ ਬਾਦਲ ਵੱਲੋਂ ਭਾਵੇਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦਾ ਡਰਾਮਾ ਕੀਤਾ ਗਿਆ ਹੈ ਪਰ ਫਿਰ ਵੀ ਕੇਂਦਰ ਦੀ ਮੋਦੀ ਸਰਕਾਰ ਨੂੰ ਸਮਰੱਥਨ ਜਾਰੀ ਰੱਖਿਆ ਜਾ ਰਿਹਾ ਹੈ। ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਤੱਥ ਕਾਫੀ ਹੈ ਇਹ ਸਿੱਧ ਕਰਨ ਲਈ ਕਿ ਅਕਾਲੀ ਦਲ ਅੱਜ ਵੀ ਭਾਜਪਾ ਨਾਲ ਸ਼ਾਮਿਲ ਹੈ ਅਤੇ ਕਿਸਾਨਾਂ ਦੀ ਏਕਤਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਪੰਜਾਬ ਮੁੜਿਆ ਹੈ। ਉਨਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸੇ ਲਈ ਤਾਂ ਅਕਾਲੀ ਦਲ ਨੇ ਬੜੀ ਚਲਾਕੀ ਨਾਲ 25 ਸਤੰਬਰ ਨੂੰ ਹੀ ਆਪਣਾ ਬੰਦ ਦਾ ਪ੍ਰੋਗਰਾਮ ਐਲਾਣਿਆਂ ਹੈ ਤਾਂ ਜੋ ਉਸ ਦਿਨ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਕਮਜੋਰ ਕੀਤਾ ਜਾ ਸਕੇ।

ਸੂਬਾ ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਅੰਦਰ ਹੀ ਇੰਨਾਂ ਕਾਲੇ ਕਾਨੂੰਨਾਂ ਸਬੰਧੀ ਇਕ ਮੱਤ ਨਹੀਂ ਹੈ। ਉਨਾਂ ਨੇ ਕਿਹਾ ਕਿ ਹੁਣ ਸ: ਸੁਖਬੀਰ ਸਿੰਘ ਬਾਦਲ ਇੰਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਪਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਹਾਲੇ ਵੀ ਆਖ ਰਹੇ ਹਨ ਕਿ ਉਹ ਇੰਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਨਹੀਂ ਮੰਨਦੇ ਬਲਕਿ ਕਿਸਾਨ ਇੰਨਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਆਖ ਰਹੇ ਹਨ। ਇਸ ਤੋਂ ਬਿਨਾਂ ਜਦ ਰਾਸ਼ਟਰਪਤੀ ਕੋਲ ਅਕਾਲੀ ਦਲ ਦਾ ਵਫਦ ਇੰਨਾਂ ਕਾਨੂੰਨਾਂ ਦੇ ਹਸਤਾਖਰ ਨਾ ਕਰਨ ਦੀ ਅਪੀਲ ਕਰਨ ਲਈ ਗਿਆ ਤਦ ਵੀ ਪਾਰਟੀ ਦੇ ਸੀਨਿਅਰ ਆਗੂ ਸ੍ਰੀਮਤੀ ਬਾਦਲ ਨਾਲ ਨਹੀਂ ਗਏ। ਸ੍ਰੀ ਜਾਖੜ ਨੇ ਕਿਹਾ ਕਿ ਇਹ ਤੱਥ ਸਿੱਧ ਕਰਦੇ ਹਨ ਕਿ ਅਕਾਲੀ ਦਲ ਵੀ ਅੰਦਰੋ ਇਸ ਮੁੱਦੇ ਤੇ ਵੰਡਿਆ ਹੋਇਆ ਹੈ। ਉਨਾਂ ਨੇ ਕਿਹਾ ਕਿ ਰਾਸ਼ਟਰਪਤੀ ਕੋਲ ਗਏ ਵਫਦ ਵਿਚ ਸ: ਬਾਦਲ ਕੋਈ ਕਿਸਾਨ ਨੇਤਾ ਨਾਲ ਨਹੀਂ ਲੈ ਕੇ ਗਏ ਜੋ ਉਥੇ ਕਿਸਾਨ ਦੀ ਗੱਲ ਕਰ ਸਕਦਾ।ਸ੍ਰੀ ਜਾਖੜ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨਾਂ ਲਈ ਬਹੁਤ ਮਾਰੂ ਹਨ ਤਾਂ ਹੀ ਸਮਾਜ ਦਾ ਹਰ ਵਰਗ ਇੰਨਾਂ ਦਾ ਵਿਰੋਧ ਕਰ ਰਿਹਾ ਹੈ। ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਕੀਮਤ ਵਿਚ ਪਿੱਛਲੇ 10 ਸਾਲਾਂ ਵਿਚ ਸਭ ਤੋਂ ਘੱਟ ਸਿਰਫ 2.6 ਫੀਸਦੀ ਦਾ ਮਾਮੂਲੀ ਵਾਧਾ ਕੀਤਾ ਹੈ। ਇਹ ਦੱਸਦਾ ਹੈ ਕਿ ਮੋਦੀ ਸਰਕਾਰ ਲਈ ਕਿਸਾਨ ਤਰਜੀਹ ਨਹੀਂ ਹਨ ਬਲਕਿ ਉਹ ਤਾਂ ਮੰਡੀ ਵਿਵਸਥਾ ਖਤਮ ਕਰਕੇ ਕਿਸਾਨਾਂ ਨੂੰ ਪੂਰੀ ਤਰਾਂ ਵੱਡੀਆਂ ਕੰਪਨੀਆਂ ਦੇ ਰਹਿਮੋ ਕਰਮ ਤੇ ਛੱਡਣਾ ਚਾਹੁੰਦੀ ਹੈ।ਇਸ ਮੌਕੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬੀਤੀ ਰਾਤ ਹੋਏ ਹਾਦਸੇ ਵਿਚ ਕਿਸ਼ਨਗੜ ਦੇ ਕਿਸਾਨ ਮੁਖਤਿਆਰ ਸਿੰਘ ਦੀ ਦੁੱਖਦਾਈ ਮੌਤ ਹੋਈ ਹੈ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਹਰ ਢੁੱਕਵੀਂ ਮਦਦ ਕੀਤੀ ਜਾਵੇਗੀ। ਉਨਾਂ ਨੇ ਕਿਹਾ ਕਿ ਜਖ਼ਮੀ ਸਾਰੇ ਕਿਸਾਨਾਂ ਦਾ ਇਲਾਜ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਇਲਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜਖ਼ਮੀ ਕਿਸਾਨਾਂ ਦੇ ਪਰਿਵਾਰਾਂ ਨੂੰ ਉਨਾਂ ਪੂਰਾ ਵਿਸਵਾਸ਼ ਦਵਾਇਆ ਕਿ ਸੂਬਾ ਸਰਕਾਰ ਪੂਰੀ ਤਰਾਂ ਕਿਸਾਨਾਂ ਦੇ ਨਾਲ ਖੜੀ ਹੈ।

 

Tags: Sunil Jakhar , Manpreet Singh Badal , Gurpreet Singh Kangar , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD