Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਪੰਜਾਬ ਐਂਡ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਭੁੱਖ ਹੜਤਾਲ ਅੱਜ ਅੱਠਵੇਂ ਦਿਨ ਵਿਚ ਸ਼ਾਮਲ

Web Admin

Web Admin

5 Dariya News

ਫ਼ਿਰੋਜ਼ਪੁਰ , 23 Sep 2020

Last updated on: Sep 23, 2020, 00:00 IST

ਪੰਜਾਬ ਸਰਕਾਰ ਵੱਲੋਂ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲਾਗੂ ਕਰਨ ਲਈ ਗੰਭੀਰਤਾ ਨਾ ਦਿਖਾਉਣ ਕਰਕੇ ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਪੰਜਾਬ ਵੱਲੋਂ ਅੱਜ ਅੱਠਵੇਂ ਦਿਨ ਵੀ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਕਨਵੀਨਰ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਭੁੱਖ ਹੜਤਾਲ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਅੱਜ ਅੱਠਵੇਂ ਦਿਨ ਵੀ  12 ਸਾਥੀ ਭੁੱਖ ਹੜਤਾਲ ਤੇ ਬੈਠੇ ਜਿਨ੍ਹਾਂ ਵਿਚ ਭੋਲਾ ਸਿੰਘ ਪੈਨਸ਼ਨਰ ਜਲ ਸਪਲਾਈ, ਰਾਮ ਦਿਆਲ ਫੂਡ ਸਪਲਾਈ, ਰਾਣਾ ਸਿੰਘ, ਰਮਿੰਦਰਪਾਲ ਸਿੰਘ ਅਤੇ ਅਮਰਨਾਥ ਸਿੱਖਿਆ ਵਿਭਾਗ, ਮਹੇਸ਼ ਕੁਮਾਰ ਨਹਿਰੀ ਵਿਭਾਗ, ਸਰਜੀਤ ਸਿੰਘ ਅਤੇ ਮੁੱਖਤਿਆਰ ਸਿੰਘ ਪੰਜਾਬ ਪੈਨਸ਼ਨਰ ਯੂਨੀਅਨ, ਉਮ ਪ੍ਰਕਾਸ਼ ਪੰਜਾਬ ਪੈਨਸ਼ਨਰ ਜਨਰਲ ਸਕੱਤਰ ਪੈਨਸ਼ਨਰ ਯੂਨੀਅਨ, ਪਿਆਰਾ ਸਿੰਘ ਬੀ ਐਡ ਆਰ ਪੈਨਸ਼ਨਰ, ਅਮਰਜੀਤ ਸਿੰਘ ਅਤੇ ਕੰਵਰਜੀਤ ਸਿੰਘ ਪੰਜਾਬ ਪੈਨਸ਼ਨਰ ਯੂਨੀਅਨ ਹਾਜ਼ਰ ਹਨ।ਇਸ ਮੌਕੇ ਮਨੋਹਰ ਲਾਲ ਪ੍ਰਧਾਨ ਪੀ.ਐੱਸ.ਐਮ.ਐੱਸ.ਯੂ, ਕਿਸ਼ਨ ਚੰਦ ਜਾਗੋਵਾਲੀਆ ਪ੍ਰਧਾਨ ਪ.ਸ.ਸ.ਫ, ਰਾਮ ਪ੍ਰਸ਼ਾਦ ਪ੍ਰਧਾਨ ਕਲਾਸ ਫੋਰਥ ਯੂਨੀਅਨ, ਵਿਲਸਨ ਪ੍ਰਧਾਨ ਡੀਸੀ ਦਫ਼ਤਰ ਕਲਾਸ ਫੋਰ ਯੂਨੀਅਨ, ਰਾਜਪਾਲ ਸਿੰਘ, ਪ੍ਰੇਮ ਕੁਮਾਰ, ਮਲਕੀਤ ਚੰਦ ਪਾਸੀ, ਰਘਬੀਰ ਸਿੰਘ ਪ੍ਰਧਾਨ ਸਿੱਖਿਆ ਵਿਭਾਗ, ਪ੍ਰਦੀਪ ਕੁਮਾਰ, ਹਰਭਗਵਾਨ ਕੰਬੋਜ, ਬਲਕਾਰ ਸਿੰਘ, ਜੋਗਿੰਦਰ ਸਿੰਘ, ਬਗੀਚਾ ਸਿੰਘ, ਵਿਜੈ ਕੁਮਾਰ, ਸਵਿੰਦਰਪਾਲ ਕੋਰ, ਕੁਲਦੀਪ ਸਿੰਘ ਅਤੇ ਚਰਨਜੀਤ ਸਿੰਘ ਫੂਡ ਸਪਲਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਆਪਣੇ ਕੀਤੇ ਚੋਣ ਵਾਅਦਿਆਂ ਅਨੁਸਾਰ ਅਤੇ ਹੱਥ ਵਿਚ ਗੁਟਕਾ ਸਾਹਿਬ ਫੜ ਕੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕਰ ਰਹੀ ਅਤੇ ਇਸ ਨਾਲ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਜਾ ਰਹੀ ਹੈ, ਜਿਸ ਤੇ ਸਾਰੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੰਤਰੀਆਂ ਅਤੇ ਐਮ.ਐਲ.ਏਜ਼ ਦੀਆਂ ਭੱਤਿਆਂ ਵਿਚ ਵਾਧਾ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੇ ਭੱਤਿਆਂ ਤੇ ਆਰੇ ਚਲਾ ਰਹੀ ਹੈ।

ਇਸ ਮੌਕੇ ਕਰਮਚਾਰੀਆਂ ਨੇ ਆਪਣੀ ਜਾਇਜ਼ ਮੰਗਾ ਸਬੰਧੀ ਪੰਜਾਬ ਸਰਕਾਰ ਨੂੰ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਆਸ਼ਾ ਵਰਕਰ ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਘੱਟੋ ਘੱਟ ਵੇਤਨ ਐਕਟ ਲਾਗੂ ਕਰਕੇ 18000 ਰੁਪਏ ਤਨਖ਼ਾਹ ਲਾਗੂ ਕੀਤੀ ਜਾਵੇ, ਪੁਨਰ ਗਠਨ ਦੇ ਨਾਂ ਤੇ ਵੱਖ ਵੱਖ ਅਦਾਰਿਆਂ ਅੰਦਰ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਦੀਆਂ ਤਜਵੀਜ਼ਾਂ ਬੰਦ ਕੀਤੀਆਂ ਜਾਣ, ਮੁਲਾਜ਼ਮਾਂ ਦੀ ਭਰਤੀ ਸਮੇਂ ਕੇਂਦਰ ਨਾਲੋਂ ਵੱਧ ਤਨਖ਼ਾਹ ਸਕੇਲ ਦੇਣ ਦਾ ਨੋਟੀਫ਼ਿਕੇਸ਼ਨ ਵਾਪਸ ਲਿਆ ਜਾਵੇ, ਮੋਬਾਈਲ ਭੱਤੇ ਵਿਚ ਕਟੌਤੀ ਕਰਨ ਵਾਲਾ ਪੱਤਰ ਵਾਪਸ ਲਿਆ ਜਾਵੇ, ਤਿੰਨ ਸਾਲਾਂ ਤੋਂ ਲਟਕਾਈ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਹਰੇਕ ਤਰਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਵੇ , ਮਹਿੰਗਾਈ ਭੱਤੇ ਦੀਆਂ ਪੰਜ ਬਕਾਇਆ ਕਿਸ਼ਤਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ, ਬੱਝਵਾਂ ਮੈਡੀਕਲ ਭੱਤਾ 2000 ਰੁਪਏ ਕੀਤਾ ਜਾਵੇ, ਮਹਿੰਗਾਈ ਭੱਤੇ ਦਾ 133 ਮਹੀਨੇ ਦਾ ਬਕਾਇਆ ਯਕਮੁਸ਼ਤ ਤੁਰੰਤ ਨਕਦ ਜਾਰੀ ਕੀਤਾ ਜਾਵੇ,  ਸਾਲਾਨਾ 2400 ਲਗਾਇਆ ਜਜ਼ੀਆ ਟੈਕਸ ਵਾਪਸ ਲਿਆ ਜਾਵੇ, ਪੈਨਸ਼ਨ ਦੁਹਰਾਈ ਦੀਆਂ ਪਾਵਰਾਂ ਡੀ ਡੀ ਓ ਪੱਧਰ ਤੇ ਦਿੱਤੀਆਂ ਜਾਣ, ਗਰੈਚੁਟੀ ਦੀ ਹੱਦ 10 ਲੱਖ ਤੋਂ ਵਧਾ ਕੇ 20 ਲੱਖ ਕੀਤੀ ਜਾਵੇ, ਪੰਜਾਬ ਰਾਜ ਬਿਜਲੀ ਬੋਰਡ ਦੇ ਪੈਨਸ਼ਨਰਾਂ ਨੂੰ ਮੁਲਾਜ਼ਮਾਂ ਦੀ ਤਰ੍ਹਾਂ ਮੁਫ਼ਤ ਬਿਜਲੀ ਦੀ ਸੁਵਿਧਾ ਜਾਰੀ ਰੱਖੀ ਜਾਵੇ, ਮਹਾਂ ਲੇਖਾਕਾਰ ਪੰਜਾਬ ਦੇ ਦਫ਼ਤਰ ਵਿਖੇ ਪੂਰਵ 1/12/2011 ਦੇ ਪੈਨਸ਼ਨਰਾਂ ਦੇ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾਂ ਦਿੱਤਾ ਤਾਂ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕੀਤੇ ਜਾਣਗੇ।ਇਸ ਮੌਕੇ ਮੁਲਾਜ਼ਮਾਂ ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਫ਼ਿਰੋਜ਼ਪੁਰ ਨੇ ਸੂਬਾ ਕਮੇਟੀ ਦੇ ਆਦੇਸ਼ ਅਨੁਸਾਰ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਹੈ, ਤੇ ਸੂਬੇ ਦੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਦੀ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੂੰ  ਅਪੀਲ ਕੀਤੀ। 

 

Tags: Protest , Agitation , Demonstration , Strike , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD