Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਨੇ ਖੇਤੀਬਾੜੀ ਬਿੱਲਾਂ ’ਤੇ ਭਾਜਪਾ ਵੱਲੋਂ ਅਕਾਲੀਆਂ ਦੀ ਖੁੰਬ ਠੱਪਣ ਤੋਂ ਬਾਅਦ ਵੀ ਸੱਤਾ ਨਾਲ ਚਿੰਬੜੇ ਰਹਿਣ ਦੀ ਅਕਾਲੀ ਦਲ ਦੀ ਲਾਲਸਾ ਦਾ ਮਖੌਲ ਉਡਾਇਆ

ਸੁਖਬੀਰ ਵੱਲੋਂ ਹਰਸਿਮਰਤ ਦੇ ਅਸਤੀਫੇ ਨੂੰ ‘ਪਰਮਾਣੂੰ ਬੰਬ’ ਕਹਿਣ ’ਤੇ ਵਿਅੰਗ ਕਰਦਿਆਂ ਕਿਹਾ, ਇਹ ਤਾਂ ਫੁੱਸ ਪਟਾਕਾ ਵੀ ਨਹੀਂ ਨਿਕਲਿਆ

Web Admin

Web Admin

5 Dariya News

ਚੰਡੀਗੜ੍ਹ , 26 Sep 2020

Last updated on: Sep 26, 2020, 00:00 IST

ਵਿਵਾਦਤ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਇਕ-ਦੂਜੇ ਖਿਲਾਫ ਸੌਦੇਬਾਜ਼ੀ ਕਰ ਰਹੀਆਂ ਪੁਰਾਣੀਆਂ ਸਹਿਯੋਗੀ ਪਾਰਟੀਆਂ ਅਕਾਲੀ ਦਲ ਤੇ ਭਾਜਪਾ ਵੱਲੋਂ ਜਨਤਕ ਤੌਰ ’ਤੇ ਆਪਸ ਵਿੱਚ ਦੋਸ਼ ਲਾਉਣ ਦੀ ਖੇਡੀ ਜਾ ਰਹੀ ਸਿਆਸਤ ਦਾ ਮੌਜੂ ਉਡਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅਕਾਲੀਆਂ ਵੱਲੋਂ ਐਨ.ਡੀ.ਏ. ਗਠਜੋੜ ਨਾ ਛੱਡਣਾ ਉਨਾਂ ਵੱਲੋਂ ਸੱਤਾ ਹਾਸਲ ਕਰਨ ਲਈ ਖਾਹਸ਼ ਤੇ ਲਾਲਚ ਨੂੰ ਸਿੱਧ ਕਰਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਕਿਸਾਨਾਂ ਦੀ ਕੀਮਤ ’ਤੇ ਸੱਤਾ ਸੁੱਖ ਭੋਗਣ ਦੇ ਆਖਰੀ ਪੜਾਵਾਂ ਉਤੇ ਹੈ, ਇਸ ਦੇ ਬਾਵਜੂਦ ਕਿ ਉਨਾਂ ਦੀ ਭਾਈਵਾਲ ਪਾਰਟੀ ਭਾਜਪਾ ਵੱਲੋਂ ਜਨਤਕ ਤੌਰ ’ਤੇ ਉਨਾਂ ਨੂੰ ਅਪਮਾਨਤ ਕੀਤਾ ਜਾਂਦਾ ਹੈ। ਉਨਾਂ ਅਕਾਲੀ ਦਲ ਦੇ ਦੋਹਰੇ ਮਾਪਦੰਡਾਂ ਅਤੇ ਕਿਸਾਨੀ ਭਾਈਚਾਰੇ ਪ੍ਰਤੀ ਚਿੰਤਾ ਦੀ ਪੂਰਨ ਘਾਟ ਦਾ ਪਰਦਾਫਾਸ਼ ਕੀਤਾ। ਉਹ ਭਾਜਪਾ ਦੇ ਉਸ ਬਿਆਨ ਦਾ ਹਵਾਲਾ ਦੇ ਰਹੇ ਸਨ ਜਿਸ ਵਿੱਚ ਉਨਾਂ ਕਿਹਾ ਸੀ ਕਿ ਭਾਜਪਾ ਨੇ ਖੇਤੀਬਾੜੀ ਬਿੱਲਾਂ ਉਤੇ ਕਿਸਾਨਾਂ ਨੂੰ ਮਨਵਾਉਣ ਦਾ ਕੰਮ ਅਕਾਲੀਆਂ ਉਤੇ ਛੱਡ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ, ‘‘ਅਕਾਲੀ ਅਜੇ ਵੀ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਹਿੱਸਾ ਕਿਉ ਹਨ ਜਿਨਾਂ ਨੇ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਕਿਸਾਨਾਂ ਨੂੰ ਰੋਜ਼ੀ ਰੋਟੀ ਤੋਂ ਵਾਂਝੇ ਕਰਨ ਅਤੇ ਪੰਜਾਬ ਨੂੰ ਬਰਾਬਦ ਕਰਨ ਦੀ ਸਾਜਿਸ਼ ਰਚੀ ਹੈ। ਉਨਾਂ ਕਿਹਾ ਕਿ ਅਕਾਲੀ ਦਲ ਹਾਲੇ ਵੀ ਰਾਜਸੀ ਤੌਰ ’ਤੇ ਬਣੇ ਰਹਿਣ ਲਈ ਆਪਣਾ ਹਰ ਹੀਲਾ ਵਸੀਲਾ ਵਰਤਣ ਦੀ ਕੋਸ਼ਿਸ਼ ਕਰ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸ਼ਰਮਨਾਕ ਤਰੀਕੇ ਨਾਲ ਦੋਹਰੀ ਬੋਲੀ ਬੋਲਣ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਕਿਸਾਨਾਂ ਵਿੱਚ ਫੈਲੇ ਵਿਆਪਕ ਰੋਹ ਤੋਂ ਬਾਅਦ ਆਪਣੀ ਰਾਜਸੀ ਸ਼ਾਖ ਬਚਾਉਣ ਲਈ ਹਰਸਿਮਰਤ ਕੌਰ ਵੱਲੋਂ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫਾ ਦੇਣ ਤੋਂ ਬਾਅਦ ਉਮੀਦ ਕੀਤੀ ਜਾ ਰਹੀ ਸੀ ਕਿ ਸੁਖਬੀਰ ਬਾਦਲ ਕੇਂਦਰ ਸਰਕਾਰ ਵਿੱਚੋਂ ਅਕਾਲੀ ਦਲ ਨੂੰ ਬਾਹਰ ਕਰ ਲੈਣਗੇ ਪਰ ਇਸ ਤਰਾਂ ਅਜਿਹਾ ਨਹੀਂ ਹੋਇਆ।

ਗੈਰ-ਸੰਵਿਧਾਨਕ ਤੇ ਗੈਰ-ਲੋਕਤੰਤਰਿਕ ਖੇਤੀਬਾੜੀ ਬਿੱਲਾਂ ਰਾਹੀਂ ਕਾਰਪੋਰੇਟ ਘਰਾਣਿਆਂ ਕੋਲ ਹਿੱਤ ਵੇਚਣ ਵਾਲੀ ਕੇਂਦਰ ਸਰਕਾਰ ਦੀ ਲਗਾਤਾਰ ਹਮਾਇਤ ਕਰਨ ਲਈ ਅਕਾਲੀਆਂ ਉਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ ਪੂਰੀ ਤਰਾਂ ਆਪਣੀ ਰਾਜਸੀ ਭਰੋਸੇਯੋਗਤਾ ਗਵਾ ਲਈ ਹੈ ਜਾਂ ਨਵੇਂ ਕਾਨੂੰਨਾਂ ’ਤੇ ਅੜਿੱਕੇ ਖੜੇ ਕੀਤੇ ਹੋਏ ਹਨ। ਉਨਾਂ ਕਿਹਾ ਕਿ ਅਕਾਲੀ ਦਲ ਦੇ ਖਾਤਮੇ ਲਈ ਬਾਦਲ ਹੀ ਜ਼ਿੰਮੇਵਾਰ ਹਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਅਕਾਲੀਆਂ ਪ੍ਰਤੀ ਨਾਰਾਜ਼ਗੀ ਤੋਂ ਲੈ ਕੇ ਭਾਜਪਾ ਨਾਲ ਨਜਿੱਠਣ ਤੱਕ ਜਾਪ ਰਿਹਾ ਹੈ ਕਿ ਅਕਾਲੀ ਦਲ ਪੰਜਾਬ ਦੇ ਰਾਜਸੀ ਨਕਸ਼ੇ ਤੋਂ ਪੂਰੀ ਤਰਾਂ ਅਲੋਪ ਹੋ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਖਾਸ ਕਰਕੇ ਕਿਸਾਨ ਬਾਦਲਾਂ ਨੂੰ ਉਨਾਂ ਦੇ ਧੋਖੇ ਅਤੇ ਬੇਇਮਾਨੀ ਲਈ ਕਦੇ ਮਾਫ ਨਹੀਂ ਕਰਨਗੇ।ਸੁਖਬੀਰ ਵੱਲੋਂ ਹਰਸਿਮਰਤ ਦੇ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫੇ ਨੂੰ ‘ਪਰਮਾਣੰ ਬੰਬ’ ਆਖਣ ਜਿਸ ਨੇ ਪ੍ਰਧਾਨ ਮੰਤਰੀ ਹਿਲਾ ਦਿੱਤਾ, ਉਤੇ ਵਿਅੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਤਾਂ ਇਹ ਇਕ ਫੁੱਸ ਪਟਾਕਾ ਵੀ ਨਹੀਂ ਸੀ ਜਿਸ ਦਾ ਕੋਈ ਅਸਰ ਨਹੀਂ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਅਕਾਲੀਆਂ ਦੀ ਰੱਤੀ ਭਰ ਵੀ ਪਰਵਾਹ ਨਹੀਂ ਕਰਦੇ ਜਿਵੇਂ ਕਿ ਉਸ ਦੇ ਗਠਜੋੜ ਦੇ ਸਾਬਕਾ ਭਾਈਵਾਲ ਦੀ ਆਲੋਚਨਾ ਤੋਂ ਸ਼ਪੱਸ਼ਟ ਹੋ ਰਿਹਾ ਹੈ ਅਤੇ ਹਰਸਿਮਰਤ ਦਾ ਅਸਤੀਫਾ ਵੀ ਝੱਟ ਹੀ ਸਵਿਕਾਰ ਕਰ ਲਿਆ ਗਿਆ। ਉਨਾਂ ਕਿਹਾ ਕਿ ਜਾਪਦਾ ਹੈ ਕਿ ਭਾਜਪਾ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨਾ ਚਾਹੁੰਦੀ ਹੈ। ਉਨਾਂ ਅੱਗੇ ਕਿਹਾ ਕਿ ਜੇ ਅਕਾਲੀ ਦਲ ਨੇ ਸੱਤਾਧਾਰੀ ਗਠਜੋੜ ਆਪਣੇ ਆਪ ਨਹੀਂ ਛੱਡਿਆ ਤਾਂ ਲੱਗਦਾ ਹੈ ਕਿ ਐਨ.ਡੀ.ਏ. ਅਕਾਲੀ ਦਲ ਨੂੰ ਆਪਣੇ ਆਪ ਬਾਹਰ ਕੱਢ ਦੇਵੇਗੀ।ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੰਦੋਲਨ ਅਤੇ ਕੱਲ ਦੇ ਭਾਰਤ/ਪੰਜਾਬ ਬੰਦ ਦੇ ਸੱਦੇ ਦੀ ਸਫਲਤਾ ਦਾ ਸਿਹਰਾ ਲੈਣ ਦੀਆਂ ਉਨਾਂ ਕੋਸ਼ਿਸ਼ਾਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਿਸ ਵਿੱਚ ਸੁਖਬੀਰ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਗਏ। ਉਨਾਂ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਨੇ ਕਿਸਾਨਾਂ ਵੱਲੋਂ ਬੰਦ ਦੇ ਸੱਦੇ ਤੋਂ ਬਾਅਦ ਸੂਬਾ ਪੱਧਰ ’ਤੇ ਚੱਕਾ ਜਾਮ ਕਰਨ ਦੇ ਐਲਾਨ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਸਾਬੋਤਾਜ ਕਰਨ ਦੀ ਸ਼ਰਮਨਾਕ ਕੋਸ਼ਿਸ਼ ਕੀਤੀ। ਇਹ ਗੱਲ ਕਿਸਾਨ ਜਥੇਬੰਦੀਆਂ ਦੇ ਗਲੇ ਨਹੀਂ ਉਤਰੀ ਜਿਨਾਂ ਨੇ ਅਕਾਲੀ ਦਲ ਦੀ ਕਾਰਵਾਈ ਦੀ ਸਖਤ ਨਿੰਦਾ ਕੀਤੀ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD