Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਮੰਡੀ ਬੋਰਡ ਨੂੰ ‘ਕਵਿਕ’ ਐਪ ਲਈ ਕੌਮੀ ਪੀ.ਐਸ.ਯੂ. ਐਵਾਰਡ-2020 ਹਾਸਲ

ਕੋਵਿਡ ਦੀ ਸਥਿਤੀ ਵਿਚ ਫਸਲ ਖਰੀਦਣ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰਨ ਸਮੇਤ ਹੋਰ ਕਾਰਜਾਂ ਲਈ ਕਾਰਗਰ ਸਿੱਧ ਹੋ ਰਹੀ ਹੈ ਮੋਬਾਈਲ ਐਪ

Web Admin

Web Admin

5 Dariya News

ਚੰਡੀਗੜ੍ਹ , 26 Sep 2020

Last updated on: Sep 26, 2020, 00:00 IST

ਪੰਜਾਬ ਮੰਡੀ ਬੋਰਡ ਵੱਲੋਂ ਆਪਣੀ ਕਿਸਮ ਦੀ ਨਿਵੇਕਲੀ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ ਦੇ ਸਫਲਤਾਪੂਰਵਕ ਸੰਚਾਲਨ ‘ਤੇ ਮੰਡੀ ਬੋਰਡ ਨੂੰ ‘ਕੌਮੀ ਪੀ.ਐਸ.ਯੂ. ਐਵਾਰਡ-2020’ ਹਾਸਲ ਹੋਇਆ ਹੈ। ਇਹ ਐਵਾਰਡ ਬੀਤੇ ਦਿਨ ਦੇਰ ਸ਼ਾਮ ਕੌਮੀ ਪੀ.ਐਸ.ਯੂ. (ਪਬਲਿਕ ਸੈਕਟਰ ਅੰਡਰਟੇਕਿੰਗ) ਸੰਮੇਲਨ ਦੌਰਾਨ ਏਸ਼ੀਆ ਦੀ ਤਕਨਾਲੌਜੀ ਅਤੇ ਮੀਡੀਆ ਰਿਸਰਚ ਖੇਤਰ ਦੀ ਪ੍ਰਮੁੱਖ ਸੰਸਥਾ ‘ਈਲੈਟਸ ਟੈਕਨੋਮੀਡੀਆ’ ਵੱਲੋਂ ਦਿੱਤਾ ਗਿਆ।ਸੰਮੇਲਨ ਵਿਚ ਪੰਜਾਬ ਮੰਡੀ ਬੋਰਡ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਗਈ ਜਿਸ ਰਾਹੀਂ ਮੰਡੀ ਬੋਰਡ ਦੀਆਂ ਰੋਜ਼ਮੱਰਾ ਦੀਆਂ ਗਤੀਵਧੀਆਂ ਚਲਾਉਣ ਲਈ ਐਪ ਦੇ ਰੂਪ ਵਿਚ ਮੰਚ ਮੁਹੱਈਆ ਕਰਵਾਇਆ ਗਿਆ ਜਿਸ ਉਪਰ ਸੀਨੀਅਰ ਅਧਿਕਾਰੀ ਆਪਣੇ ਫੀਲਡ ਸਟਾਫ ਨਾਲ ਲਗਾਤਾਰ ਰਾਬਤੇ ਵਿਚ ਰਹਿੰਦੇ ਹਨ ਤਾਂ ਕਿ ਕੋਵਿਡ ਦੀ ਮਹਾਂਮਾਰੀ ਦੌਰਾਨ ਫਸਲ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜੇ ਜਾਣ ਨੂੰ ਯਕੀਨੀ ਬਣਾਉਣ ਜਾ ਸਕੇ।ਇਹ ਪਗਟਾਵਾ ਕਰਦਿਆਂ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸੰਮੇਲਨ ਦੌਰਾਨ ਕਵਿਕ ਐਪ ਨੂੰ ਕੋਵਿਡ-19 ਦੌਰਾਨ ਵਿਲੱਖਣ ਡਿਜੀਟਲ ਪਹਿਲਕਦਮੀ ਦੱਸਦੇ ਵਜੋਂ ਮਾਨਤਾ ਦਿੰਦੇ ਹੋਏ ਕੌਮੀ ਪੀ.ਐਸ.ਯੂ. ਐਵਾਰਡ-2020 ਲਈ ਪੰਜਾਬ ਮੰਡੀ ਬੋਰਡ ਦੀ ਚੋਣ ਕੀਤੀ ਗਈ। ਇਸ ਸੰਮੇਲਨ ਦੇ ਮੁੱਖ ਮਹਿਮਾਨ ਸਾਬਕਾ ਕੇਂਦਰੀ ਰੇਲਵੇ ਮੰਤਰੀ ਅਤੇ ਸੰਸਦ ਮੈਂਬਰ ਸੁਰੇਸ਼ ਪ੍ਰਭੂ ਸਨ। ਉਨਾਂ ਦੱਸਿਆ ਕਿ ਵੈਬੀਨਾਰ ਦੌਰਾਨ ਮੰਡੀ ਬੋਰਡ ਦੀ ਟੀਮ ਨੇ ਇਹ ਐਵਾਰਡ ਹਾਸਲ ਕੀਤਾ।ਬੁਲਾਰੇ ਨੇ ਅੱਗੇ ਦੱਸਿਆ ਕਿ ਬੋਰਡ ਨੇ ਕਵਿਕ ਵੀਡੀਓ ਕਾਲਿੰਗ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ ਜਿਸ ਨਾਲ ਸਿਰਫ ਸਿੰਗਲ ਕਲਿੱਕ ਨਾਲ ਆਡੀਓ ਤੇ ਵੀਡੀਓ ਕਾਲ ਕੀਤੀ ਜਾ ਸਕਦੀ ਹੈ। ਇਸ ਵੇਲੇ ਵੀ ਇਸ ਐਪ ਦੀ ਵਰਤੋਂ ਰਾਹੀਂ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਝੋਨੇ ਦੀ ਖਰੀਦ ਬਾਰੇ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਸੁਚਾਰੂ ਢੰਗ ਨਾਲ ਕਰ ਰਹੇ ਹਨ। ਈਲੈਟਸ ਟੈਕਨੋਮੀਡੀਆ ਦੀਆਂ ਆਲਮੀ ਕਾਨਫਰੰਸਾਂ ਰਾਹੀਂ ਉਚ ਕੋਟੀ ਦੇ ਚਿੰਤਕਾਂ ਅਤੇ ਵੱਖ-ਵੱਖ ਸੈਕਟਰਾਂ ਨਾਲ ਸਬੰਧਤ ਉਦਯੋਗਿਕ ਦਿੱਗਜਾਂ ਦਰਮਿਆਨ ਜਾਣਕਾਰੀ ਸਾਂਝਾ ਕਰਨ ਲਈ ਮੰਚ ਮੁਹੱਈਆ ਕਰਦਾ ਹੈ ਅਤੇ ਇਨਾਂ ਕਾਨਫਰੰਸਾਂ ਵਿਚ ਆਈ.ਟੀ. ਤੇ ਈ-ਗਵਰਨੈਂਸ, ਸਿਹਤ, ਸਿੱਖਿਆ ਅਤੇ ਸ਼ਹਿਰੀ ਵਿਕਾਸ ਸੈਕਟਰਾਂ ਦੇ ਵੱਖ-ਵੱਖ ਨੀਤੀਘਾੜੇ, ਮਾਹਿਰ, ਵਿਚਾਰਕਧਾਰਕ ਅਤੇ ਉਦਯੋਗਪਤੀ ਹਿੱਸਾ ਲੈਂਦੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਜਿਹੀ ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਅਤੇ ਸੰਚਾਲਨ ਲਈ ਮੰਡੀ ਬੋਰਡ ਦੇ ਟੀਮ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਚਨਾ ਤਕਨਾਲੌਜੀ ਮੌਜੂਦਾ ਦੌਰ ਵਿਚ ਸਮੇਂ ਦੀ ਲੋੜ ਹੈ। ਉਹਨਾਂ ਨੇ ਇਸ ਐਵਾਰਡ ਲਈ ਮੰਡੀ ਬੋਰਡ ਦੀ ਟੀਮ ਨੂੰ ਵਧਾਈ ਦਿੱਤੀ ਕਿਉਂ ਜੋ ਬੋਰਡ ਨੇ ਮੌਜੂਦਾ ਸਥਿਤੀ ਵਿਚ ਅਜਿਹਾ ਅਨੋਖਾ ਹੱਲ ਕੱਢਿਆ ਜੋ ਅਜੇ ਤੱਕ ਹੋਰ ਸਰਕਾਰੀ ਵਿਭਾਗਂ ਕੋਲ ਨਹੀਂ ਹੈ।ਇਸੇ ਦੌਰਾਨ ਵਧੀਕ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਵੀ ਇਸ ਵਿਲੱਖਣ ਪ੍ਰਾਪਤੀ ਲਈ ਮੰਡੀ ਬੋਰਡ ਦੀ ਟੀਮ ਨੂੰ ਵਧਾਈ ਦਿੱਤੀ ਹੈ। ਉਹਨਾਂ ਕਿਹਾ ਕਿ ਮੰਡੀ ਬੋਰਡ ਦੀ ਟੀਮ ਨੇ ਹਮੇਸ਼ਾ ਹੀ ਬੋਰਡ ਅਤੇ ਉਸ ਦੇ ਫੀਲਡ ਸਟਾਫ ਲਈ ਈ-ਗਵਰਨੈਂਸ ਤੇ ਧਿਆਨ ਇਕਾਗਰ ਕੀਤਾ ਹੈ। ਉਹਨਾਂ ਵਲੋਂ ਵਿਭਾਗ ਦੀ ਜਿੰਮੇਵਾਰੀ ਲੈਣ ਤੋਂ ਲੈ ਕੇ ਉਹ ਖੁਦ ਅਜਿਹੇ ਪਰਾਜੈਕਟਾਂ ਦੇ ਅਮਲੀਕਰਨ ਲਈ ਹਫਤਾਵਾਰੀ ਅਧਾਰ ਤੇ ਜਾਇਜਾ ਲੈਂਦੇ ਹਨ। ਉਹਨਾਂ ਨੇ ਤਕਨਾਲੌਜੀ ਅਧਾਰਿਤ ਕਈ ਕਦਮਾਂ ਨੂੰ ਸ਼ਾਮਲ ਕਰਦੇ ਹੋਏ ਬਹੁਤ ਸੁਝਾਅ ਦਿੱਤੇ ਹਨ।ਇਸੇ ਦੌਰਾਨ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਇਹ ਐਪ ਇਕ ਨਿਵੇਕਲਾ ਉਪਰਾਲਾ ਹੈ ਜੋ ਸੰਚਾਰ, ਪਾਰਦਰਸ਼ਤਾ ਅਤੇ ਦਫ਼ਤਰੀ ਕੰਮਕਾਜ ਦੇ ਤੇਜੀ ਨਾਲ ਨਿਪਟਾਰੇ ਲਈ ਵਧੇਰੇ ਸੁਰੱਖਿਆ ਮੁਹੱਈਆ ਕਰਵਾਏਗਾ। ਇਸ ਐਪ ਦੀਆਂ ਵਿਸ਼ੇਸ਼ਤਾਵਾਂ ਵਿਚ ਇਕ ਕਲਿੱਕ ਨਾਲ ਵੀਡੀਓ ਤੇ ਆਡੀਓ ਕਾਲਾਂ, ਗਰੁੱਪ ਕਾਲਜ਼ ਲਈ ਗਰੁੱਪ ਦੀ ਸਿਰਜਣਾ, ਬਰਾਊਜ਼ਰ ਅਧਾਰਿਤ ਵੀਡੀਓ ਕਾਲਜ਼, ਸਕਰੀਨ ਸ਼ੇਅਰਿੰਗ, ਯੂਜ਼ਰ ਪੱਖੀ ਯੂ.ਆਈ. ਡਿਜਾਈਨ ਤੇ ਸੁਰੱਖਿਆ ਸ਼ਾਮਲ ਹਨ।ਜਿਕਰਯੋਗ ਹੈ ਕਿ ਸ਼ੁਰੂਆਤ ਤੋਂ ਲੈ ਕੇ ਪੰਜਾਬ ਸਟੇਟ ਐਗਰੀਕਲਚਰ ਮਾਰਕੀਟਿੰਗ ਬੋਰਡ ਨੇ ਖੇਤੀਬਾੜੀ ਸੈਕਟਰ ਵਿਚ ਕਿਸਾਨਾਂ ਤੇ ਆਮ ਲੋਕਾਂ ਸਮੇਤ ਹਮੇਸ਼ਾ ਸਮਾਜ ਦੀ ਭਲਾਈ ਲਈ ਕੰਮ ਕੀਤਾ ਹੈ। ਇਸ ਉਦੇਸ਼ ਲਈ ਮੰਡੀ ਬੋਰਡ, ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਸਮੇਂ-ਸਮੇਂ ਸਿਰ ਕੀਤੇ ਗਏ ਉਪਰਾਲਿਆਂ ਨੂੰ ਅੱਗੇ ਲਿਜਾਣ ਵਿਚ ਯੋਗਦਾਨ ਪਾਉਂਦਾ ਆ ਰਿਹਾ ਹੈ। ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਵਲੋਂ ਲਏ ਗਏ ਮਹੱਤਵਪੂਰਨ ਫੈਸਲਿਆਂ ਵਿਚ ਮਜ਼ਬੂਤ ਮੰਡੀ ਢਾਂਚਾ ਸਥਾਪਤ ਕੀਤਾ ਜਾਣਾ ਮੁੱਖ ਤੌਰ ਤੇ ਸ਼ਾਮਲ ਹੈ। ਮੁਲਕ ਦੇ ਹੋਰ ਸੂਬੇ ਪੰਜਾਬ ਨੂੰ ਖੇਤੀਬਾੜੀ ਸੈਕਟਰ ਖਾਸ ਕਰਕੇ ਪੰਜਾਬ ਮੰਡੀ ਬੋਰਡ ਦੇ ਸੰਦਰਭ ਵਿਚ ਮਿਸਾਲ ਦੇ ਤੌਰ ਤੇ ਦੇਖਦੇ ਹਨ। ਇਸੇ ਤਰਾਂ ਮੰਡੀ ਬੋਰਡ ਨੇ ਸੂਚਨਾ ਤਕਨਾਲੌਜੀ ਦੇ ਖੇਤਰ ਵਿਚ ਵੀ ਅਹਿਮ ਪੁਲਾਂਘਾਂ ਪੁੱਟੀਆਂ ਹਨ ਤਾਂ ਕਿਸਾਨ ਭਾਈਚਾਰੇ ਅਤੇ ਆਮ ਲੋਕਾਂ ਤੱਕ ਰਸਾਈ ਕੀਤੀ ਜਾ ਸਕੇ।

 

Tags: Laal Singh , Punjab Mandi Board , Congress , Punjab Congress , Punjab , National PSU Summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD