Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਦੇ ਰੱਖ-ਰਖਾਅ ਲਈ 50 ਲੱਖ ਰੁਪਏ ਦਾ ਐਲਾਨ

ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਉਤੇ ਸ਼ਹੀਦ-ਏ- ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Web Admin

Web Admin

5 Dariya News

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) , 28 Sep 2020

Last updated on: Sep 28, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਖਟਕੜ ਕਲਾਂ ਸਥਿਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਮੈਮੋਰੀਅਲ ਦੇ ਰੱਖ ਰਖਾਅ ਲਈ 50 ਲੱਖ ਰੁਪਏ ਦਾ ਐਲਾਨ ਕੀਤਾ ਜਿੱਥੇ ਉਹ ਅੱਜ ਮਹਾਨ ਸ਼ਹੀਦ ਦੇ 113ਵੇਂ ਜਨਮ ਦਿਨ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਸਨ।ਭਾਰਤੀ ਆਜ਼ਾਦੀ ਦੇ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜੁਝਾਰੂ ਜਜ਼ਬੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਨਾਂ ਮਹਾਨ ਕ੍ਰਾਂਤੀਕਾਰੀਆਂ ਦੇ ਉਚ ਵਿਚਾਰਾਂ ਉਤੇ ਚੱਲਣਾ ਚਾਹੀਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅੰਡੇਮਾਨ ਤੇ ਨਿਕੋਬਾਰ ਟਾਪੂ ਦੀ ਸੈਲੂਲਰ ਜੇਲ ਦੀ ਆਪਣੀ ਫੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਜੇਲ ਵਿੱਚ ਭਾਰਤ ਨੂੰ ਆਜ਼ਾਦ ਕਰਵਾਉਣ ਵਾਲੇ ਅਨੇਕਾਂ ਕ੍ਰਾਂਤੀਕਾਰੀਆਂ ਨੂੰ ਬਰਤਾਨਵੀ ਸਾਮਰਾਜਵਾਦ ਵੱਲੋਂ ਦਿੱਤੀ ਕਾਲੇ ਪਾਣੀ ਦੀ ਸਜ਼ਾ ਦੌਰਾਨ ਬਹੁਤ ਤਸੀਹੇ ਝੱਲਣੇ ਪਏ।ਸ਼ਹੀਦ ਭਗਤ ਸਿੰਘ ਦੇ ਸਮਾਧੀ ਸਥਲ ਉਤੇ ਸ਼ਰਧਾਂਜਲੀ ਭੇਂਟ ਕਰਨ ਸਮੇਂ ਮੁੱਖ ਮੰਤਰੀ ਦੇ ਨਾਲ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਸਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਲੋਕ ਸਭਾ ਮੈਂਬਰ ਪਰਨੀਤ ਕੌਰ ਵੀ ਹਾਜ਼ਰ ਸਨ।ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦ-ਏ-ਆਜ਼ਮ ਨੂੰ ਅਕੀਦਤ ਭੇਟ ਕਰਦਿਆਂ ਲੋਕਾਂ ਨੂੰ ਇਸ ਧਰਤੀ ਦੇ ਜਾਏ ਮਹਾਨ ਸ਼ਹੀਦ ਦੇ ਨਕਸ਼ੇ ਕਦਮਾਂ ਉਤੇ ਚੱਲਦੇ ਹੋਏ ਸੇਧ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਓ.ਪੀ. ਸੋਨੀ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਹਾਜ਼ਰ ਸਨ।ਸੰਸਦ ਮੈਂਬਰ ਪਰਨੀਤ ਕੌਰ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਗੁਰਜੀਤ ਸਿੰਘ ਔਜਲਾ, ਅਮਰ ਸਿੰਘ ਅਤੇ ਮੁਹੰਮਦ ਸਦੀਕ ਤੋਂ ਇਲਾਵਾ ਵਿਧਾਇਕ ਰਾਣਾ ਗੁਰਜੀਤ ਸਿੰਘ, ਕੁਲਜੀਤ ਸਿੰਘ ਨਾਗਰਾ, ਦਰਸ਼ਨ ਸਿੰਘ ਬਰਾੜ, ਸੁਰਿੰਦਰ ਡਾਵਰ, ਸੰਗਤ ਸਿੰਘ ਗਿਲਜੀਆਂ, ਡਾ. ਰਾਜ ਕੁਮਾਰ ਵੇਰਕਾ, ਡਾ. ਰਾਜ ਕੁਮਾਰ ਚੱਬੇਵਾਲ, ਸੁਰਜੀਤ ਸਿੰਘ ਧੀਮਾਨ, ਨੱਥੂ ਰਾਮ, ਦਲਵੀਰ ਸਿੰਘ ਗੋਲਡੀ, ਅਮਰੀਕ ਸਿੰਘ ਢਿੱਲੋਂ, ਡਾ ਹਰਜੋਤ ਕਮਲ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਜੀ.ਪੀ., ਹਰਪ੍ਰਤਾਪ ਸਿੰਘ ਅਜਨਾਲਾ, ਹਰਮਿੰਦਰ ਸਿੰਘ ਗਿੱਲ, ਪ੍ਰਗਟ ਸਿੰਘ, ਪਰਮਿੰਦਰ ਸਿੰਘ ਪਿੰਕੀ, ਕੁਲਬੀਰ ਸਿੰਘ ਜ਼ੀਰਾ, ਅੰਗਦ ਸਿੰਘ ਸੈਣੀ, ਬਲਵਿੰਦਰ ਸਿੰਘ ਲਾਡੀ, ਸੰਤੋਖ ਸਿੰਘ ਭਲਾਈਪੁਰ, ਇੰਦੂ ਬਾਲਾ, ਸੁਨੀਲ ਦੱਤੀ, ਰਾਜਿੰਦਰ ਬੇਰੀ, ਸੁਖਵਿੰਦਰ ਸਿੰਘ ਡੈਨੀ, ਫਤਿਹਜੰਗ ਸਿੰਘ ਬਾਜਵਾ, ਸਤਕਾਰ ਕੌਰ, ਚੌਧਰੀ ਸੁਰਿੰਦਰ ਸਿੰਘ, ਦਰਸ਼ਨ ਲਾਲ ਮੰਗੂਪੁਰ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਬਰਿੰਦਰਮੀਤ ਸਿੰਘ ਪਾਹੜਾ, ਲਖਵੀਰ ਸਿੰਘ ਲੱਖਾ, ਅਵਤਾਰ ਸਿੰਘ ਹੈਨਰੀ, ਸੁਸ਼ੀਲ ਕੁਮਾਰ ਰਿੰਕੂ, ਸੁਖਪਾਲ ਸਿੰਘ ਭੁੱਲਰ, ਕੁਲਦੀਪ ਸਿੰਘ ਵੈਦ, ਸੰਜੀਵ ਤਲਵਾੜ, ਡਾ. ਧਰਮਵੀਰ ਅਗਨੀਹੋਤਰੀ, ਜੋਗਿੰਦਰ ਲਾਲ, ਸੁਖਜੀਤ ਸਿੰਘ ਲੋਹਗੜ, ਦਵਿੰਦਰ ਸਿੰਘ ਘੁਬਾਇਆ ਅਤੇ ਬਲਵਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਅਤੇ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਵੀ ਮੌਜੂਦ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Khatkar Kalan , SBS Nagar , Shaheed Bhagat Singh Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD