Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਹਾਕੀ ਪ੍ਰੇਮੀਆਂ ਲਈ ਤੋਹਫ਼ਾ

ਫ਼ਿਰੋਜ਼ਪੁਰ ਵਿਖੇ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਵਿਛੇਗੀ ਹਾਕੀ ਐਸਟੋਟਰਫ਼

Web Admin

Web Admin

5 Dariya News

ਚੰਡੀਗੜ , 28 Sep 2020

Last updated on: Sep 28, 2020, 00:00 IST

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੋਮਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 113ਵੇਂ ਜਨਮ ਦਿਨ ਮੌਕੇ ਹਾਕੀ ਪ੍ਰੇਮੀਆਂ ਨੂੰ ਤੋਹਫ਼ਾ ਦਿੰਦਿਆਂ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹਾਕੀ ਐਸਟੋਟਰਫ਼ ਵਿਛਾਉਣ ਦਾ ਐਲਾਨ ਕੀਤਾ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਰਾਣਾ ਸੋਢੀ ਨੇ ਦੱਸਿਆ ਕਿ ਦੇਸ਼ ਦੇ ਨੌਜਵਾਨਾਂ ਲਈ ਸਭ ਤੋਂ ਵੱਡੇ ਪ੍ਰੇਰਨਾਸਰੋਤ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਲਈ ਇਹ ਬਹੁਤ ਵੱਡਾ ਤੋਹਫ਼ਾ ਹੈ ਕਿ ਕੌਮਾਂਤਰੀ ਹਾਕੀ ਮੁਕਾਬਲਿਆਂ ਦੀ ਬਹੁਤ ਜ਼ਰੂਰੀ ਐਸਟੋਟਰਫ ਨੂੰ ਫ਼ਿਰੋਜ਼ਪੁਰ ਵਿਖੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਢੇ ਪੰਜ ਕਰੋੜ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਇਸ ਐਸਟੋਟਰਫ਼ ਨਾਲ ਫ਼ਿਰੋਜ਼ਪੁਰ ਸਣੇ ਹਾਕੀ ਦੇ ਗੜ ਮੰਨੇ ਜਾਂਦੇ ਇਸ ਸ਼ਹਿਰ ਅਤੇ ਨੇੜਲੇ ਸ਼ਹਿਰਾਂ ਫ਼ਰੀਦਕੋਟ, ਮੋਗਾ ਤੇ ਤਰਨ ਤਾਰਨ ਨੂੰ ਵੀ ਵੱਡਾ ਫ਼ਾਇਦਾ ਹੋਵੇਗਾ।ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਐਸਟੋਟਰਫ਼ ਵਿਛਾਉਣ ਉਪਰੰਤ ਹਰ ਸਾਲ ਸ਼ਹੀਦ ਭਗਤ ਸਿੰਘ ਹਾਕੀ ਕੱਪ ਕਰਵਾਇਆ ਜਾਵੇਗਾ ਜਿਸ ਵਿੱਚ ਦੇਸ਼ ਦੇ ਨਾਮੀ ਖਿਡਾਰੀ ਹਿੱਸਾ ਲਿਆ ਕਰਨਗੇ।ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਇੱਕੋ ਪਰਿਵਾਰ ਨੇ ਮਹਾਨ ਹਾਕੀ ਉਲੰਪੀਅਨ (ਹਰਮੀਤ ਸਿੰਘ, ਅਜੀਤ ਸਿੰਘ ਤੇ ਗਗਨ ਅਜੀਤ ਸਿੰਘ) ਸਣੇ ਸੈਂਕੜੇ ਹਾਕੀ ਖਿਡਾਰੀ ਪੈਦਾ ਕੀਤੇ ਹਨ। ਫ਼ਰੀਦਕੋਟ ਨੇ ਸੈਣੀ ਭੈਣਾਂ, ਰਜਿੰਦਰ ਸਿੰਘ ਸੀਨੀਅਰ, ਚੰਦ ਸਿੰਘ ਤੇ ਰੁਪਿੰਦਰਪਾਲ ਸਿੰਘ ਵਰਗੇ ਵੱਡੇ ਖਿਡਾਰੀ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਮੋਗਾ ਤੇ ਤਰਨ ਤਾਰਨ ਜ਼ਿਲਿਆਂ ਦੀ ਵੀ ਭਾਰਤੀ ਹਾਕੀ ਨੂੰ ਵੱਡੀ ਦੇਣ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ। ਰਾਜ ਸਰਕਾਰ ਦੀ ਖੇਡ ਨੀਤੀ ਇਸ ਦਿਸ਼ਾ ਵੱਲ ਇਕ ਸਹੀ ਕਦਮ ਹੈ ਕਿਉਂਕਿ ਇਹ ਕੌਮੀ ਅਤੇ ਕੌਮਾਂਤਰੀ ਖੇਡ ਟੂਰਨਾਮੈਂਟਾਂ ਲਈ ਚੈਂਪੀਅਨ ਪੈਦਾ ਕਰਨ ਵੱਲ ਸੇਧਤ ਹੈ ਅਤੇ ਨਾ ਸਿਰਫ਼ ਨੌਕਰੀਆਂ ਮੁਹੱਈਆ ਕਰਵਾਉਂਦੀ ਹੈ ਅਤੇ ਵੱਖ-ਵੱਖ ਕੌਮੀ ਤੇ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਇਨਾਮੀ ਰਾਸ਼ੀ ਨੂੰ ਵਧਾਉਣ ‘ਤੇ ਜ਼ੋਰ ਦਿੰਦੀ ਹੈ, ਸਗੋਂ ਪੰਜਾਬ ਵਿੱਚ ਮਜ਼ਬੂਤ ਅਤੇ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੰਦੀ ਹੈ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD