ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲਾ ਉਜਾਗਰ ਕਰਨ ਵਾਲੇ ਅਧਿਕਾਰੀ ਦੀ ਬਦਲੀ ਨਾਲ ਕਾਂਗਰਸ ਦਾ ਚੇਹਰਾ ਨੰਗਾ ਕੀਤਾ : ਨਰਿੰਦਰ ਸਿੰਘ ਰਾਣਾ
ਭਾਜਪਾ ਸੂਬੇ ਦੇ ਦਲਿਤ ਵਿਦਿਆਰਥੀਆਂ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦੇਵੇਗੀ : ਨਰਿੰਦਰ ਰਾਣਾ
Web Admin
5 Dariya News
ਖਰੜ , 29 Sep 2020
Last updated on: Sep 29, 2020, 00:00 IST
ਭਾਰਤੀ ਜਨਤਾ ਪਾਰਟੀ ਵਿੱਚ ਅੱਜ ਡਾਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ ਡਾਕਟਰ, ਫਾਰਮਾਸਿਸਟ ਅਤੇ ਪੈਰਾ ਮੈਡੀਕਲ ਸੇਵਾਵਾਂ ਦੇਣ ਵਾਲੇ ਪ੍ਰਮੁੱਖ ਵਿਅਕਤੀ ਭਾਜਪਾ ਵਿੱਚ ਸ਼ਾਮਲ ਹੋਏ।ਜਿਨਾਂ ਨੂੰ ਜਿਲ੍ਹਾ ਜਨਰਲ ਸਕੱਤਰ ਭਾਜਪਾ ਮੋਹਾਲੀ ਨਰਿੰਦਰ ਸਿੰਘ ਰਾਣਾ ਅਤੇ ਮੰਡਲ ਪ੍ਰਧਾਨ ਖਰੜ ਪਵਨ ਕੁਮਾਰ ਮਨੋਚਾ ਵੱਲੋਂ ਪਾਰਟੀ ਦਾ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੰਮਾਂ ਅਤੇ ਦੇਸ਼ ਹਿੱਤ ਵਿੱਚ ਲਏ ਫੈਸਲਿਆਂ ਨੂੰ ਵੇਖਦਿਆਂ ਡਾਕਟਰ, ਫਾਰਮਾਸਿਸਟ ਅਤੇ ਪੈਰਾ ਮੈਡੀਕਲ ਸੇਵਾਵਾਂ ਦੇਣ ਵਾਲੇ ਪ੍ਰਮੁੱਖ ਵਿਅਕਤੀ ਭਾਜਪਾ ਵਿੱਚ ਸ਼ਾਮਲ ਹੋਏ ਹਨ ਜਿਨਾਂ ਵਿੱਚ ਦੀਪਾਂਸ਼ੂ ਸੂਦ, ਰਾਹੁਲ ਟੰਡਨ, ਯਤਿਨ ਮੁੰਜਾਲ, ਵਿਵੇਕ ਰਾਣਾ, ਅੰਗਦ ਕੁਮਾਰ, ਵਿਨੈ ਸੂਦ, ਕ੍ਰਿਸ਼ਨਾ ਕੁਮਾਰ, ਰਾਕੇਸ਼ ਕੁਮਾਰ, ਨਵਦੀਪ ਸਿੰਘ, ਵਿਕਾਸ ਕੁਮਾਰ ਆਦਿ ਪ੍ਰਮੁੱਖ ਹਨ।ਇਨਾਂ ਵਿਅਕਤੀਆਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਲ ਮਿਲਿਆ ਹੈ।ਰਾਣਾ ਨੇ ਕਾਂਗਰਸ ਸਰਕਾਰ ਦੀ ਕਰਗੁਜਾਰੀ ਤੇ ਸਵਾਲ ਚੁਕਦਿਆਂ ਕਿਹਾ ਕਿ ਸੂਬੇ ਅੰਦਰ ਦਲਿਤ ਵਿਦਿਆਰਥੀਆਂ ਦਾ ਸਕਾਲਰਸ਼ਿਪ ਘਪਲਾ ਸਾਹਮਣੇ ਆਇਆ ਸੀ ਪਰ ਜਿਸ ਅਧਿਕਾਰੀ ਨੇ ਇਸ ਘਪਲੇ ਤੋਂ ਪਰਦਾ ਚੁੱਕਿਆ ਸੀ ਅਤੇ ਬਕਾਇਦਾ ਸਾਰੀ ਰਿਪੋਰਟ ਸਰਕਾਰ ਨੂੰ ਦਿੱਤੀ ਸੀ ਉਸ ਨੂੰ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਪਹਿਲਾਂ ਹੀ ਬਦਲ ਦਿੱਤਾ ਗਿਆ ਹੈ । ਜਦਕਿ ਸਰਕਾਰ ਵੱਲੋਂ ਬਦਲੀਆਂ ਤੇ ਰੋਕ ਲਗਾਈ ਗਈ ਹੈ ਜਿਸ ਤੋਂ ਇਹ ਗੱਲ ਸਾਫ ਹੋ ਗਈ ਹੈ ਕਿ ਕੈਪਟਨ ਸਰਕਾਰ ਭ੍ਰਿਸ਼ਟਾਚਾਰ ਦੇ ਨਾਲ ਚਟਾਨ ਵਾਂਗ ਖੜੀ ਹੈ।ਉਨਾਂ ਕਿਹਾ ਕਿ ਭਾਜਪਾ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੇ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦੇਵੇਗੀ।