Sunday, 12 May 2024

 

 

ਖ਼ਾਸ ਖਬਰਾਂ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ

 

ਮਮਤਾ ਆਸ਼ੂ ਵੱਲੋਂ ਕੋਰੋਨਾ ਫਤਿਹ ਕਿੱਟਾਂ ਦੀ ਵੰਡ ਦਾ ਉਦਘਾਟਨ

ਸਥਾਨਕ ਮੈਰੀਟੋਰੀਅਸ ਸਕੂਲ ਵਿਖੇ ਸਥਿਤ ਕੋਵਿਡ ਕੇਅਰ ਸੈਂਟਰ ਵਿਖੇ ਵੰਡੀਆਂ ਗਈਆਂ ਇਹ ਕਿੱਟਾਂ

Web Admin

Web Admin

5 Dariya News

ਲੁਧਿਆਣਾ , 29 Sep 2020

ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਸਥਾਨਕ ਮੈਰੀਟੋਰੀਅਸ ਸਕੂਲ ਲੁਧਿਆਣਾ ਵਿਖੇ ਸਥਿਤ ਕੋਵਿਡ ਕੇਅਰ ਸੈਂਂਟਰ ਵਿਖੇ ਕੋਰੋਨਾ ਫਤਿਹ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਗਰਾਓ) ਸ਼੍ਰੀਮਤੀ ਨੀਰੂ ਕਤਿਆਲ ਗੁਪਤਾ, ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ(ਦੱਖਣੀ) ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਵੀ ਹਾਜ਼ਰ ਸਨ।ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀਮਤੀ ਮਮਤਾ ਆਸ਼ੂ ਨੇ ਦੱਸਿਆ ਕਿ ਮੈਡੀਕਲ ਕਿੱਟ ਵਿੱਚ 18 ਵਸਤੂਆਂ ਹਨ, ਜਿਸ ਵਿੱਚ ਪਲਸ ਆਕਸੀਮੀਟਰ, ਡਿਜੀਟਲ ਥਰਮਾਮੀਟਰ, ਸਟੀਮਰ, ਸੈਨੇਟਾਈਜ਼ਰ, ਗਲੋਅ ਦੀਆਂ ਗੋਲੀਆਂ, ਵਿਟਾਮਿਨ ਸੀ, ਵਿਟਾਮਿਨ ਡੀ, ਵਿਟਾਮਿਨ ਜ਼ਿੰਕ ਦੀਆਂ ਗੋਲੀਆਂ, ਟੋਪਸੀਡ, ਇਮਿਊਨਿਟੀ ਪਲੱਸ ਤਰਲ, ਡੋਲੋ 650 ਐਮ.ਜੀ, ਮਲਟੀ ਵਿਟਾਮਿਨ, ਖਾਂਸੀ ਸ਼ਰਬਤ ਅਲੈਕਸ 100 ਐਮ.ਐਲ., ਬੋਟਾਡੀਨ ਗਾਰਗਲਜ਼ ਜਾਂ ਨਮਕ ਦੇ ਗਾਰਗਲ, ਲੋਵੋ ਸੋਟੀਰਾਈਜ਼ਿਨ ਟੈਬ, ਮਾਸਕ ਅਤੇ ਬਲੂਨ ਆਦਿ ਤੋਂ ਇਲਾਵਾ ਵਿੱਦਿਅਕ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕਿੱਟਾਂ ਉਨ੍ਹਾਂ ਸਾਰੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਜੋ ਘਰ ਜਾਂ ਹਸਪਤਾਲ ਵਿੱਚ ਇਕਾਂਤਵਾਸ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਕਿੱਟਾਂ ਨੂੰ ਵੰਡਣ ਦਾ ਮੁੱਖ ਉਦੇਸ਼ ਇਕਾਂਤਵਾਸ ਵਿੱਚ ਰਹਿਣ ਵਾਲੇ ਸਾਰੇ ਕੋਰੋਨਾ ਪੀੜਤ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਯਮਤ ਸਵੈ-ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀਜ਼) ਦੁਆਰਾ ਕੋਰੋਨਾ ਪੋਜ਼ਟਿਵ ਮਰੀਜ਼ਾਂ ਨੂੰ ਘਰ-ਘਰ ਜਾ ਕੇ ਇਹ ਕਿੱਟਾ ਮੁਹੱਈਆ ਕਰਵਾਈਆਂ ਜਾਣਗੀਆਂ।ਸ਼੍ਰੀਮਤੀ ਆਸ਼ੂ ਨੇ ਵਸਨੀਕਾਂ ਨੂੰ ਵਿਸ਼ੇਸ਼ ਤੋਰ 'ਤੇ ਅਪੀਲ ਕੀਤੀ ਕਿ ਜੋ ਟੀਮਾਂ ਉਨ੍ਹਾਂ ਦੇ ਇਲਾਕੇ ਵਿੱਚ ਜਾਗਰੂਕਤਾ/ਟੈਸਟਿੰਗ ਲਈ ਆਉਂਦੀਆਂ ਹਨ ਉਨ੍ਹਾਂ ਦਾ ਸਹਿਯੋਗ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਟੈਸਟਿੰਗ  ਕਰਵਾਈ ਜਾਵੇ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਇਸ ਨੂੰ ਪੰਜਾਬ ਸਰਕਾਰ ਦੀ ਇਕ ਚੰਗੀ ਪਹਿਲਕਦਮੀ ਕਰਾਰ ਦਿੰਦਿਆਂ ਕਿਹਾ ਕਿ ਇਸ ਮੈਡੀਕਲ ਕਿੱਟ ਦੇ ਸਹਿਯੋਗ ਨਾਲ ਮਰੀਜ਼ ਬਹੁਤ ਹੀ ਅਸਾਨ ਤਰੀਕੇ ਨਾਲ ਆਪਣੀ ਦੇਖਭਾਲ ਕਰ ਸਕਦੇ ਹਨ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਬਿਮਾਰੀ ਪ੍ਰਤੀ ਅਵੇਸਲੇ ਨਾ ਹੋਣ, ਸਿਹਤ ਸਬੰਧੀ  ਕਿਸੇ ਵੀ ਕਿਸਮ ਦੀ ਸਮੱਸਿਆ ਹੋਣ ਤੇ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕੀਤਾ ਜਾਵੇ।

 

Tags: Punjab Congress , Ludhiana , Mamta Ashu , Corona Fateh Kits , Dr Neeru Katyal Gupta , Rapid response teams , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD