Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਡਿਪਟੀ ਕਮਿਸ਼ਨਰ ਵੱਲੋਂ ‘ਕੋਰੋਨਾ ਫ਼ਤਿਹ ਕਿੱਟਾਂ’ ਵੰਡਣ ਦੀ ਮੁਹਿੰਮ ਦਾ ਆਗਾਜ਼

ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ ਕਿੱਟਾਂ

Web Admin

Web Admin

5 Dariya News

ਮਾਨਸਾ , 30 Sep 2020

Last updated on: Sep 30, 2020, 00:00 IST

ਮਿਸ਼ਨ ਫ਼ਤਿਹ ਤਹਿਤ ਪੰਜਾਬ ਸਰਕਾਰ ਵੱਲੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਉਣ ਹਿੱਤ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮਾਨਸਾ ਵਿਖੇ ਕੋਰੋਨਾ ਪਾਜ਼ੀਟਿਵ ਵਿਅਕਤੀਆਂ ਨੂੰ ਇਹ ਕਿੱਟਾਂ ਦੇਣ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਅੱਜ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਨਾਗਰਿਕਾਂ ਨੂੰ ਸਿਹਤਮੰਦ ਰੱਖਣ ਲਈ ਵਿਸ਼ੇਸ਼ ਤੌਰ ’ਤੇ ਇਹ ਫ਼ਤਿਹ ਕਿੱਟਾਂ ਤਿਆਰ ਕਰਵਾਈਆਂ ਗਈਆਂ ਹਨ ਅਤੇ ਇਸ ਕਿੱਟ ਦਾ ਮਕਸਦ ਏਕਾਂਤਵਾਸ ਵਿੱਚ ਰਹਿ ਰਹੇ ਸਾਰੇ ਕੋਵਿਡ ਮਰੀਜ਼ਾਂ ਦੇ ਸਿਹਤ ਸੂਚਕਾਂ ਦੀ ਨਿਰੰਤਰ ਸਵੈ ਨਿਗਰਾਨੀ ਨੂੰ ਯਕੀਨੀ ਬਣਾਉਣਾ ਹੈ ਤਾਂ ਕਿ ਜ਼ਿੰਦਗੀਆਂ ਬਚਾਉਣ ਲਈ ਨਾਜ਼ੁਕ ਮਾਪਦੰਡਾਂ ਦੀ ਛੇਤੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਸਿਹਤ ਵਾਸੀਆਂ ਦੀ ਚੰਗੀ ਤੇ ਖੁਸ਼ਹਾਲ ਜ਼ਿੰਦਗੀ ਨੂੰ ਯਕੀਨੀ ਬਣਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ ਅਤੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੀ ਅਤੇ ਸਮਾਜ ਦੀ ਸਿਹਤਯਾਬੀ ਲਈ ਸਿਹਤ ਵਿਭਾਗ ਦੀਆਂ ਕੋਵਿਡ-19 ਤੋਂ ਬਚਾਅ ਸਬੰਧੀ ਸਲਾਹਾਂ ਨੂੰ ਰੋਜ਼ਾਨਾ ਦੀ ਜਿੰਦਗੀ ਵਿੱਚ ਅਪਣਾਉਣ ਨੂੰ ਯਕੀਨੀ ਬਣਾਉਣ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਲਈ ਮਿਲਣ ਵਾਲੀਆਂ 400 ਕਿੱਟਾਂ ਵਿੱਚੋਂ 300 ਕਿੱਟਾਂ ਪ੍ਰਾਪਤ ਹੋ ਗਈਆਂ ਹਨ ਅਤੇ ਇਸ ਕੋਰੋਨਾ ਫ਼ਤਿਹ ਕਿੱਟ ਵਿੱਚ 18 ਵਸਤਾਂ ਸ਼ਾਮਲ ਹਨ ਜਿਨ੍ਹਾਂ ਵਿੱਚ ਪਲਸ ਆਕਸੀਮੀਟਰ, ਜ਼ਰੂਰੀ ਦਵਾਈਆਂ ਅਤੇ ਕਾੜ੍ਹੇ ਤੋਂ ਇਲਾਵਾ ਸਬੰਧਤ ਸਿੱਖਿਆ ਸਮੱਗਰੀ ਅਤੇ ਦਵਾਈਆਂ ਦੀ ਵਰਤੋਂ ਬਾਰੇ ਹਦਾਇਤਾਂ ਸ਼ਾਮਲ ਹਨ। ਕਿੱਟ ਵੰਡਣ ਮੌਕੇ ਮੌਜੂਦ ਸੀਨੀਅਰ ਆਗੂ ਡਾ. ਮਨੋਜ ਬਾਲਾ ਨੇ ਆਖਿਆ ਕਿ ਇਹ ਸਰਕਾਰ ਦਾ ਇੱਕ ਸ਼ਲਾਘਾਯੋਗ ਉਦਮ ਹੈ ਜਿਸ ਨਾਲ ਕੋਰੋਨਾ ਪਾਜੀਟਿਵ ਵਿਅਕਤੀਆਂ ਦਾ ਮਨੋਬਲ ਉੱਚਾ ਹੋਵੇਗਾ ਅਤੇ ਉਹ ਛੇਤੀ ਹੀ ਤੰਦਰੁਸਤ ਹੋ ਸਕਣਗੇ। ਇਸੇ ਦੌਰਾਨ ‘ਕੋਰੋਨਾ ਫ਼ਤਿਹ ਕਿੱਟਾਂ’ ਮੁਫ਼ਤ ਮਿਲਣ ’ਤੇ ਲੋੜਵੰਦਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਦਸ ਕੁ ਦਿਨ ਪਹਿਲਾਂ ਪਾਜ਼ੀਟਿਵ ਪਾਏ ਗਏ ਗੁਰਚਰਨ ਸਿੰਘ ਵਾਸੀ ਮਾਨਸਾ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਦਾਨ ਕੀਤੀ ਗਈ ‘ਫ਼ਤਿਹ ਕਿੱਟ’ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਿੱਟਾਂ ਸਿਹਤ ਸੁਰੱਖਿਆ ਲਈ ਲਾਭਦਾਇਕ ਸਾਬਤ ਹੋਣਗੀਆਂ ਅਤੇ ਸਿਹਤਯਾਬ ਹੋਣ ਮਗਰੋਂ ਉਹ ਆਪਣੇ ਆਲੇ ਦੁਆਲੇ ਵੀ ਕੋਰੋਨਾ ਦੀਆਂ ਸਾਵਧਾਨੀਆਂ ਅਪਣਾਉਣ ਬਾਰੇ ਸਾਰਿਆਂ ਨੂੰ ਜਾਗਰੂਕ ਕਰਨਗੇ। ਇਸ ਮੌਕੇ ਐਸ.ਡੀ.ਐਮ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਸੀਨੀਅਰ ਆਗੂ ਸ਼੍ਰੀਮਤੀ ਰਣਜੀਤ ਕੌਰ ਭੱਟੀ ਸਮੇਤ ਹੋਰ ਆਗੂ ਅਤੇ ਅਧਿਕਾਰੀ ਵੀ ਹਾਜ਼ਰ ਸਨ। 

 

Tags: DC Mansa , Punjab Fights Corona , Coronavirus , COVID 19 , Novel Coronavirus , India Fights Corona , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD