Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਣਾ ਗੁਰਮੀਤ ਸਿੰਘ ਸੋਢੀ ਨੇ 8 ਕਰੋੜ ਦੀ ਲਾਗਤ ਨਾਲ ਸ੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ

ਖੇਡ ਸਟੇਡੀਅਮ ਵਿੱਚ 400 ਮੀਟਰ ਅਥਲੈਟਿਕਸ ਟਰੈਕ, 6 ਲੇਨ ਦੇ ਸਿੰਥੈਟਿਕ ਟਰੈਕ, ਨਵੇਂ ਪਵੀਲੀਅਨ ਬਲਾਕ, ਆਧੁਨਿਕ ਜਿੰਮ ਅਤੇ ਖੇਡ ਮੈਦਾਨਾਂ ਦੀ ਹੋਵੇਗੀ ਉਸਾਰੀ

5 Dariya News

ਚੰਡੀਗੜ੍ਹ , 01 Oct 2020

Last updated on: Oct 01, 2020, 00:00 IST

ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਗੁਰੂਹਰਸਹਾਏ ਜ਼ਿਲਾ ਫ਼ਿਰੋਜ਼ਪੁਰ ਵਿਖੇ 8 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਾਮਦਾਸ ਸਟੇਡੀਅਮ ਦੀ ਅਪਗ੍ਰੇਡੇਸ਼ਨ ਦਾ ਨੀਂਹ ਪੱਥਰ ਰੱਖਿਆ।ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ 8 ਕਰੋੜ ਤੋਂ ਵੱਧ ਦੀ ਰਾਸ਼ੀ ਨਾਲ ਇਸ ਖੇਡ ਸਟੇਡੀਅਮ ਦੀ ਅਪਗ੍ਰੇਡੇਸ਼ਨ ਕੀਤੀ ਜਾਵੇਗੀ, ਜਿਸ ਵਿੱਚ 400 ਮੀਟਰ ਅਥਲੈਟਿਕਸ ਟਰੈਕ, 6 ਲੇਨ ਸਿੰਥੈਟਿਕ ਟਰੈਕ, ਨਵੇਂ ਪਵੀਲੀਅਨ ਬਲਾਕ, ਆਧੁਨਿਕ ਜਿੰਮ ਅਤੇ ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਕਰਵਾਇਆ ਜਾਵੇਗਾ ਤਾਂ ਜੋ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਇਸ ਤਹਿਤ ਰਾਜ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਨਵੇਂ ਸਟੇਡੀਅਮਾਂ ਦੀ ਉਸਾਰੀ ਅਤੇ ਪਹਿਲਾਂ ਬਣੇ ਸਟੇਡੀਅਮਾਂ ਦੀ ਅਪਗ੍ਰੇਡੇਸ਼ਨ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ।ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਹਾਕੀ ਪ੍ਰੇਮੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਫ਼ਿਰੋਜ਼ਪੁਰ ਵਿਖੇ 5.5 ਕਰੋੜ ਦੀ ਲਾਗਤ ਨਾਲ ਐਸਟ੍ਰੋਟਰਫ ਲਵਾਉਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਫਿਰੋਜ਼ਪੁਰ ਦੀ ਧਰਤੀ ਨੂੰ ਹਾਕੀ ਦੀ ਨਰਸਰੀ ਅਤੇ ਹਾਕੀ ਦੇ ਗੜ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਜਿੱਥੇ ਫਿਰੋਜ਼ਪੁਰ ਦੀ ਧਰਤੀ ਨੇ ਸੈਂਕੜੇ ਹਾਕੀ ਖਿਡਾਰੀ ਪੈਦਾ ਕੀਤੇ ਹਨ, ਉੱਥੇ ਕਈ ਹਾਕੀ ਉਲੰਪੀਅਨ ਵੀ ਪੈਦਾ ਕੀਤੇ ਹਨ। ਉਨਾਂ ਕਿਹਾ ਕਿ ਐਸਟ੍ਰੋਟਰਫ ਲੱਗਣ ਨਾਲ ਨਾ ਸਿਰਫ਼ ਫਿਰੋਜ਼ਪੁਰ ਇਲਾਕੇ ਨੂੰ ਲਾਭ ਹੋਵੇਗਾ, ਸਗੋਂ ਆਲੇ-ਦੁਆਲੇ ਦੇ ਜ਼ਿਲਿਆਂ ਨੂੰ ਵੀ ਵੱਡਾ ਫਾਇਦਾ ਮਿਲੇਗਾ।ਉਨਾਂ ਕਿਹਾ ਕਿ ਰਾਜ ਦੇ ਖੇਡ ਵਿਭਾਗ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਜਿੱਥੇ ਪੰਜਾਬ ਸਰਕਾਰ ਵੱਲੋਂ ਖੇਡ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ, ਉੱਥੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵੀ ਉਪਰਾਲੇ ਕੀਤੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਉੱਚ ਪੱਧਰੀ ਖੇਡ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਸੀਨੀਅਰ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਐਸ.ਡੀ.ਐਮ. ਪਰਮਿੰਦਰ ਸਿੰਘ ਅਰੋੜਾ, ਐਕਸੀਅਨ ਸੰਜੇ ਮਹਾਜਨ ਖੇਡ ਵਿਭਾਗ, ਜ਼ਿਲਾ ਖੇਡ ਅਫਸਰ ਸੁਨੀਲ ਸ਼ਰਮਾ, ਨੀਲਮ ਤਹਿਸੀਲਦਾਰ, ਗੁਰਦੀਪ ਸਿੰਘ ਢਿੱਲੋਂ, ਅੰਮਿ੍ਰਤਪਾਲ ਸਿੰਘ, ਨਸੀਬ ਸਿੰਘ ਸੰਧੂ, ਦਵਿੰਦਰ ਜੰਗ, ਚੇਅਰਮੈਨ ਮਾਰਕੀਟ ਕਮੇਟੀ ਵੇਦ ਪ੍ਰਕਾਸ਼, ਪ੍ਰਧਾਨ ਆੜਤੀਆ ਐਸੋਸੀਏਸ਼ਨ ਰਵੀ ਸ਼ਰਮਾ, ਅੰਗਰੇਜ਼ ਸਿੰਘ, ਬਲਕਾਰ ਸਿੰਘ, ਵਿੱਕੀ ਸੰਧੂ, ਚੇਅਰਮੈਨ ਬਲਾਕ ਸਮਿਤੀ ਸੋਹਣ ਸਿੰਘ, ਨਛੱਤਰ ਸਿੰਘ, ਕੁਲਦੀਪ ਧਵਨ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD