Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਤਿੰਦਰ ਸਿੰਘ ਨੇ ਐਸ.ਐਸ.ਪੀ ਦਾ ਅਹੁਦਾ ਸੰਭਾਲਿਆ

ਕਾਨੂੰਨ ਤੇ ਵਿਵਸਥਾ ਅਤੇ ਲੋਕਾਂ ਦੀਆਂ ਸ਼ਿਕਾਇਤ ਨਿਪਟਾਰੇ 'ਤੇ ਦਿੱਤਾ ਜਾਵੇਗਾ ਪੂਰਾ ਧਿਆਨ

Web Admin

Web Admin

5 Dariya News

ਐਸ.ਏ.ਐਸ ਨਗਰ , 01 Oct 2020

Last updated on: Oct 01, 2020, 00:00 IST

ਜਿਲ੍ਹਾ ਐਸ.ਏ.ਐਸ.ਨਗਰ ਦੇ ਨਵੇਂ ਐਸ.ਐਸ.ਪੀ  ਸਤਿੰਤਰ ਸਿੰਘ ਨੇ ਬੁੱਧਵਾਰ ਨੂੰ ਦੇਰ ਸ਼ਾਮ ਨੂੰ ਅਹੁਦਾ ਸੰਭਾਲਿਆ।ਉਹਨਾਂ ਨੂੰ ਡੈਪੂਟੇਸ਼ਨ 'ਤੇ  ਚੰਡੀਗੜ ਦੇ ਐਸਐਸਪੀ ਵਜੋਂ ਸੇਵਾ ਨਿਭਾ ਰਹੇ  ਕੁਲਦੀਪ ਸਿੰਘ ਚਾਹਲ ਦੀ ਥਾਂ 'ਤੇ ਲਗਾਇਆ ਗਿਆ ਹੈ।ਚਾਰਜ ਸੰਭਾਲਣ ਪਿੱਛੋਂ  ਪੀ.ਪੀ.ਐਸ ਅਧਿਕਾਰੀ ਨੇ ਆਪਣੇ ਮਾਤਹਿਤਾਂ ਨਾਲ ਇੱਕ ਮੀਟਿੰਗ ਕੀਤੀ। ਆਪਣੀਆਂ ਤਰਜੀਹਾਂ  ਨੂੰ ਸਪੱਸ਼ਟ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਤੋਂ ਇਲਾਵਾ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸਮਾਜ ਵਿਰੋਧੀ ਤੱਤਾਂ ਨਾਲ ਸਖ਼ਤੀ ਨਾਲ ਪੇਸ਼ ਆਉਣਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ।ਸਤਿੰਦਰ ਸਿੰਘ ਨੇ ਪੁਲਿਸ-ਜਨਤਕ ਭਾਗੀਦਾਰੀ ਦੇ ਅਧਾਰ 'ਤੇ ਪੁਲਿਸ ਵਲੋਂ ਦੋਸਤਾਨਾ ਵਿਹਾਰ ਅਪਣਾਏ ਜਾਣ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਗੱਲ ਸੁਣੀ ਜਾਂਦੀ ਹੈ ਤਾਂ ਜੋ ਉਹ ਅੱਗੇ ਆ ਕੇ ਆਪਣੇ ਆਲੇ-ਦੁਆਲੇ  ਦੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਸਬੰਧੀ ਸੂਚਨਾ ਦੇਣ ਦਾ ਹੌਸਲਾ ਕਰ ਸਕਣ।ਉਨ੍ਹਾਂ ਇਹ ਵੀ ਦੱਸਿਆ ਕਿ ਔਰਤਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਕੋਵਿਡ 19 ਸੇਫਟੀ ਪ੍ਰੋਟੋਕੋਲ ਦੀ ਪਾਲਣਾ 'ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੰਗਠਿਤ/ਵਾਈਟ ਕਾਲਰ ਕ੍ਰਾਈਮ 'ਤੇ ਤਿੱਖੀ ਨਜ਼ਰ ਰੱਖਣ ਜਾਵੇਗੀ ਅਤੇ  ਸਾਰੇ ਥਾਣਿਆਂ ਦੇ ਕੰਮਕਾਜ  ਦਾ ਮੁਲਾਂਕਣ ਕਰਨ ਲਈ  ਥਾਣਿਆਂ ' ਤੇ ਨੇੜਿਓ ਨਜ਼ਰ ਰੱਖੀ ਜਾਵੇਗੀ।ਦੱਸਣਯੋਗ ਹੈ ਕਿ 1990 ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ   ਸਤਿੰਦਰ ਸਿੰਘ ਕਪੂਰਥਲਾ, ਖੰਨਾ, ਐਸ. ਬੀ.ਐਸ ਨਗਰ ਅਤੇ ਜਲੰਧਰ (ਦਿਹਾਤੀ) ਦੇ ਐਸ.ਐਸ.ਪੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

 

Tags: SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD