Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋ ਵਿਕਾਸ ਕਾਰਜ਼ ਪ੍ਰੋਜੈਕਟਾਂ ਦੀ ਸਮੀਖਿਆ

Web Admin

Web Admin

5 Dariya News

ਲੁਧਿਆਣਾ , 01 Oct 2020

Last updated on: Oct 01, 2020, 00:00 IST

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਇਸ ਸਬੰਧੀ ਇਕ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਕੀਤੀ ਗਈ, ਜਿਸ ਵਿਚ ਵਧੀਕ ਮੁੱਖ ਪ੍ਰਸ਼ਾਸਕ (ਏ.ਸੀ.ਏ.) ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਸ੍ਰ. ਭੁਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ(ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਉਪ-ਮੰਡਲ-ਮੈਜਿਸਟ੍ਰੇਟ(ਰਾਏਕੋਟ) ਡਾ. ਹਿਮਾਂਸ਼ੂ ਗੁਪਤਾ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਚੱਲ ਰਹੇ ਹੋਰ ਪ੍ਰਾਜੈਕਟਾਂ ਤੋਂ ਇਲਾਵਾ ਪਿੰਡ ਧਨਾਂਨਸੂ ਵਿਖੇ ਹਾਈ-ਟੈਕ ਸਾਈਕਲ ਵੈਲੀ ਅਤੇ ਹਲਵਾਰਾ ਵਿਖੇ ਕੌਮਾਂਤਰੀ ਹਵਾਈ ਅੱਡੇ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।ਸ੍ਰੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪਿੰਡ ਧਨਾਨਸੂ ਵਿਖੇ 380 ਏਕੜ ਰਕਬੇ ਵਿਚ ਹਾਈ-ਟੈਕ ਸਾਈਕਲ ਵੈਲੀ ਦਾ ਨਿਰਮਾਣ ਕਰ ਰਹੀ ਹੈੈ, ਜਿਸ ਵਿਚੋਂ 100 ਏਕੜ ਜ਼ਮੀਨ ਪਹਿਲਾਂ ਹੀ ਮੈਸਰਜ਼ ਹੀਰੋ ਸਾਈਕਲ ਲਿਮਟਿਡ ਨੂੰ ਅਲਾਟ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਾਈਕਲ ਵੈਲੀ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ, ਪੀ.ਐਸ.ਪੀ.ਸੀ.ਐਲ. ਨੂੰ 400 ਕੇ.ਵੀ.ਏ. ਸਬ ਸਟੇਸ਼ਨ ਸਥਾਪਤ ਕਰਨ, ਬਾਕੀ 250 ਏਕੜ ਦੇ ਅੰਦਰੂਨੀ ਵਿਕਾਸ ਦਾ ਕੰਮ ਭਾਵ ਕੰਕਰੀਟ ਦੀਆਂ ਸੜਕਾਂ, ਨਾਲਿਆਂ, ਸੀਵਰੇਜ ਸਿਸਟਮ ਲਈ 30 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਬਿਜਲੀ, ਜਲ ਸਪਲਾਈ ਨੈੱਟਵਰਕ ਵਾਲੀ ਥਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਮੁਕੰਮਲ ਹੋ ਜਾਵੇਗਾ, ਬੁੱਢੇ ਨਾਲੇ 'ਤੇ ਉੱਚ ਪੱਧਰੀ ਬ੍ਰਿਜ ਦਾ ਨਿਰਮਾਣ ਕਾਰਜ ਜਾਰੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿਵਲ ਟਰਮੀਨਲ ਨੂੰ ਬਣਾਉਣ ਲਈ ਲੋੜੀਂਦੀ 161.2703 ਏਕੜ ਜ਼ਮੀਨ ਪਹਿਲਾਂ ਹੀ ਐਕੁਆਇਰ ਕੀਤੀ ਜਾ ਚੁੱਕੀ ਹੈ ਅਤੇ ਗਲਾਡਾ ਨੇ ਉਕਤ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਰਨਵੇ ਦਾ ਨਿਰਮਾਣ ਟਰਮੀਨਲ ਦੀ ਇਮਾਰਤ ਦੀ ਉਸਾਰੀ ਦੇ ਨਾਲ ਪਹਿਲ ਦੇ ਅਧਾਰ 'ਤੇ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਅੰਤਰ ਰਾਸ਼ਟਰੀ ਉਡਾਣਾਂ ਜਲਦੀ ਹੀ ਇਥੋਂ ਚਾਲੂ ਕੀਤਆਂ ਜਾ ਸਕਣ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖ਼ੁਦ ਵਿਕਾਸ ਪ੍ਰਾਜੈਕਟਾਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: DC Ludhiana , Mission Fateh , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD