Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਦਵਿੰਦਰ ਕੁਮਾਰ ਨੇ ਬਤੌਰ ਸਿਵਲ ਸਰਜਨ, ਰੂਪਨਗਰ ਅਹੁਦਾ ਸੰਭਾਲਿਆ

Web Admin

Web Admin

5 Dariya News

ਰੂਪਨਗਰ , 01 Oct 2020

Last updated on: Oct 01, 2020, 00:00 IST

ਪ੍ਰਮੁੱਖ ਸਕੱਤਰ ਪੰਜਾਬ ਸਰਕਾਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਜੀ ਦੇ ਹੁਕਮਾਂ ਅਨੁਸਾਰ ਡਾ. ਦਵਿੰਦਰ ਕੁਮਾਰ ਨੇ ਅੱਜ ਬਤੌਰ ਸਿਵਲ ਸਰਜਨ, ਰੂਪਨਗਰ ਵੱਜੋ ਅਹੁਦਾ ਸੰਭਾਲਿਆ। ਉਹ ਇਸ ਤੋਂ ਪਹਿਲਾਂ ਸ਼ਾਹਕੋਟ ਅਤੇ ਲੋਹੀਆਂ ਖਾਸ ਜਿਲ੍ਹਾ ਜਲੰਧਰ ਵਿਖੇ ਬਤੋਰ ਸੀਨੀਅਰ ਮੈਡੀਕਲ ਅਫਸਰ ਵੱਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ। ਇਸ ਮੌਕੇ ਸਟਾਫ ਵੱਲੋਂ ਉਹਨਾਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਕਿ ਉਹਨਾਂ ਦੀ ਰਹਿਨੁਮਾਈ ਹੇਠ ਸਾਰਾ ਸਟਾਫ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਕਰੇਗਾ। ਇਸ ਮੌਕੇ ਡਾ. ਦਵਿੰਦਰ ਕੁਮਾਰ ਨੇ ਕਿਹਾ ਕਿ ਬਤੋਰ ਸਿਵਲ ਸਰਜਨ ਉਹਨਾਂ ਦੀ ਤਰਜੀਹ ਕੋਵਿਡ-19 ਵਰਗੀ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਨੂੰ ਇਸ ਤੋ ਬਚਾਉਣ ਲਈ ਹਰ ਸੰਭਵ ਉਪਰਾਲਾ ਕਰਨ ਦੀ ਹੋਵੇਗੀ ਅਤੇ ਇਸ ਦੇ ਨਾਲ ਹੀ  ਸਰਕਾਰ ਵੱਲੋ ਮੁਹੱਈਆਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਿਹਤ ਸਕੀਮਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਵਾਉਣਗੇ ਤਾਂ ਜੋ ਵੱਧ ਤੋਂ ਵੱਧ ਲੌਕਾਂ ਨੂੰ ਇਸਦਾ ਫਾਇਦਾ ਮਿਲ ਸਕੇ। ਇਸ ਤੋਂ ਇਲਾਵਾਂ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਦੀ ਕੋਸ਼ਿਸ ਕਰਨਗੇ। ਪੂਰੇ ਸਟਾਫ ਦੇ ਸਹਿਯੋਗ ਨਾਲ ਜਿਲ੍ਹੇ ਦੀਆਂ ਸਿਹਤ ਸੇਵਾਵਾਂ ਨੂੰ ਹਰ ਤਰੀਕੇ ਨਾਲ ਹੋਰ ਵੀ ਬਿਹਤਰ ਬਣਾਉਣ ਲਈ ਯਤਨਸ਼ੀਲ ਰਹਿਣਗੇ।ਉਹਨਾਂ ਸਰਕਾਰ ਦੇ ਫੈਸਲੇ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਲਗਨ ਅਤੇ ਤਨਦੇਹੀ  ਨਾਲ ਨਿਭਾਉਣਗੇ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਅਵਤਾਰ ਸਿੰਘ, ਜਿਲ੍ਹਾ ਸਿਹਤ ਅਫਸਰ ਡਾ. ਜਗਦੀਸ਼ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਬਲਦੇਵ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰੈਨੂੰ ਭਾਟੀਆ, ਜਿਲ੍ਹਾ ਟੀਕਾਕਰਨ ਅਫਸਰ ਡਾ. ਮੋਹਣ ਕਲੇਰ, ਜਿਲ੍ਹਾ ਡੈਂਟਲ ਸਿਹਤ ਅਫਸਰ ਡਾ. ਆਰ.ਪੀ. ਸਿੰਘ, ਐਸ.ਐਮ.ਓ. ਡਾ. ਪਵਨ ਕੁਮਾਰ,ਸਕੂਲ ਹੈਲਥ ਮੈਡੀਕਲ ਅਫਸਰ ਡਾ. ਜਤਿੰਦਰ ਕੌਰ, ਐਪੀਡੀਮਾਲੋਜਿਸਟ ਡਾ: ਭੀਮ ਸੈਨ, ਮਾਸ ਮੀਡੀਆ ਅਫਸਰ ਸੰਤੇਸ਼ ਕੁਮਾਰੀ, ਸੁਪਰਡੰਟ ਦਰਸ਼ਨ ਸਿੰਘ, ਪੀ.ਏ. ਹਰਜਿੰਦਰ ਸਿੰਘ, ਡੀ.ਪੀ.ਐਮ ਡੋਲੀ ਸਿੰਗਲਾ, ਡਿਪਟੀ ਮਾਸ ਮੀਡੀਆ ਅਫਸਰ ਰਾਜ ਰਾਣੀ ਅਤੇ ਗੁਰਦੀਪ ਸਿੰਘ, ਜਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਤੇ ਸਿਵਲ ਸਰਜਨ ਦਫਤਰ ਰੂਪਨਗਰ ਦਾ ਸਮੁੱਚਾ ਸਟਾਫ ਹਾਜਰ ਸਨ।

 

Tags: Civil Surgeon Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD