Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਜ਼ਿਲ੍ਹਾ ਪੁਲਿਸ ਵੱਲੋਂ ਟੈਂਕਰਾਂ ਵਿੱਚੋਂ ਗੈਸ ਚੋਰੀ ਕਰਕੇ ਬਲੈਕ ਵਿੱਚ ਵੇਚਣ ਵਾਲੇ 04 ਕਥਿਤ ਦੋਸ਼ੀ ਕਾਬੂ : ਅਮਨੀਤ ਕੌਂਡਲ

ਕਥਿਤ ਦੋਸ਼ੀ ਚੋਰੀ ਕੀਤੀ ਗਈ ਗੈਸ ਚੰਡੀਗੜ੍ਹ ਵਿਖੇ ਢਾਬਿਆਂ, ਫੈਕਟਰੀਆਂ ਤੇ ਹੋਟਲਾਂ ਨੂੰ 700 ਰੁਪਏ ਪ੍ਰਤੀ ਸਲੰਡਰ ਦੇ ਹਿਸਾਬ ਨਾਲ ਵੇਚਦੇ ਸਨ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Oct 2020

Last updated on: Oct 02, 2020, 00:00 IST

ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਸਰਹਿੰਦ ਪੁਲਿਸ ਨੇ ਇੱਕ ਮੁਖ਼ਬਰ ਖਾਸ ਦੀ ਇਤਲਾਹ ਸੀ ਕਿ ਕਥਿਤ ਦੋਸ਼ੀ ਦਵਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸਿਧਵਾਂ, ਥਾਣਾ ਸਰਹਿੰਦ, ਹਰਿੰਦਰ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਸੰਗਤਪੁਰ ਸੋਢੀਆਂ, ਥਾਣਾ ਸਰਹਿੰਦ, ਮੱਖਣ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਰਾਮਪੁਰਾ ਫੂਲ, ਥਾਣਾ ਰਾਮਪੂਰਾ ਫੂਲ, ਜ਼ਿਲ੍ਹਾ ਬਠਿੰਡਾ ਅਤੇ ਮੁਕੇਸ਼ ਰਾਏ ਪੁੱਤਰ ਮਹੱਗੂ ਰਾਏ ਵਾਸੀ ਹਲਪੁਰਾ, ਥਾਣਾ ਮੁੱਫਸਿਲ, ਜ਼ਿਲ੍ਹਾ ਛਪਰਾ ਬਿਹਾਰ ਜੋ ਕਿ ਹੁਣ ਢੋਲੇਵਾਲ ਚੌਂਕ ਲੁਧਿਆਣਾ ਥਾਣਾ ਡਵੀਜਨ ਨੰ: 06 ਜ਼ਿਲ੍ਹਾ ਲੁਧਿਆਣਾ ਦੇ ਵਾਸੀ ਹਨ ਗੈਸ ਪਲਾਟ ਨਾਭਾ ਤੋਂ ਗੈਸ ਟੈਂਕਰ ਨੰ: ਪੀ.ਬੀ.-11-ਏ.ਪੀ.-9237, ਪੀ.ਬੀ.-03-ਟੀ-2737 ਤੇ ਪੀ.ਬੀ.-03-ਯੂ-9000 ਵਿੱਚ ਗੈਸ ਭਰ ਕੇ ਭਮਾਰਸੀ ਬੁਲੰਦ ਵਿਖੇ ਮੁਕੇਸ਼ ਦੇ ਭੱਠੇ 'ਤੇ ਟੈਂਕਰਾਂ ਵਿੱਚੋਂ ਚੋਰੀ ਕੀਤੀ ਗੈਸ ਸਿਲੰਡਰਾਂ ਵਿੱਚ ਭਰ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਮਿਲੀ ਸੂਚਨਾ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਸਰਹਿੰਦ ਵਿਖੇ ਧਾਰਾ 379, 420, 120 ਬੀ ਅਤੇ ਐਕਸਾਈਜ਼ ਐਕਟ 1955 ਦੀ ਧਾਰਾ 7 ਅਧੀਨ ਮੁਕੱਦਮਾ ਨੰ: 284 ਮਿਤੀ 01.10.2020 ਨੂੰ ਦਰਜ਼ ਕੀਤਾ ਗਿਆ।ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ ਸਮਾਜਿਕ ਤੱਤਾਂ ਵਿਰੁੱਧ  ਐਸ.ਪੀ. (ਜਾਂਚ) ਸ. ਜਗਜੀਤ ਸਿੰਘ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਮਨਜੀਤ ਸਿੰਘ ਦੀ ਨਿਗਰਾਨੀ ਅਤੇ ਮੁੱਖ ਥਾਣਾ ਅਫਸਰ ਸਰਹਿੰਦ ਇੰਸਪੈਕਟਰ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਨੂੰ ਮਿਲੀ ਇਸ ਸੂਚਨਾਂ ਤੇ ਪੁਲਿਸ ਵੱਲੋਂ ਫੌਰੀ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਹੋਈ।ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਨੇ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪੁੱਜ ਕੇ ਉਕਤ ਚਾਰੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਅਤੇ ਉਨ੍ਹਾਂ ਪਾਸੋਂ 60 ਗੈਸ ਸਲੰਡਰ ਕਮਰਸ਼ੀਅਲ ਜਿਨ੍ਹਾਂ ਵਿੱਚੋਂ 05 ਸਿਲੰਡਰ ਭਰੇ ਹੋਏ ਅਤੇ ਬਾਕੀ ਸਲੰਡਰ ਖਾਲੀ, 01 ਕੰਡਾ ਗੈਸ ਤੋਲਣ ਵਾਲਾ, ਗੈਸ ਕੱਢਣ ਵਾਲੀਆਂ 03 ਪਾਇਪਾਂ, ਗੈਸ ਸਲੰਡਰਾਂ ਉਪਰ ਲੱਗਣ ਵਾਲੀਆਂ 24 ਸੀਲਾਂ ਅਤੇ ਜੀਪ ਨੰਬਰ ਪੀ.ਬੀ.-10-ਐਚ.ਡੀ.-8803 ਮਾਰਕਾ ਯੋਧਾ ਬ੍ਰਾਮਦ ਕੀਤੇ ਗਏ।ਸ਼੍ਰੀਮਤੀ ਕੌਂਡਲ ਨੇ ਦੱਸਿਆ ਕਿ ਕਥਿਤ ਦੋਸ਼ੀ ਦਵਿੰਦਰ ਸਿੰਘ ਦੀ ਪੁੱਛਗਿੱਛ ਦੌਰਾਨ ਦਿੱਤੀ ਜਾਣਕਾਰੀ ਅਨੁਸਾਰ ਉਸ ਦੇ ਘਰ ਤੋਂ ਗੈਸ ਚੋਰੀ ਕਰਕੇ ਕਮਾਏ ਗਏ ਪੈਸੇ ਜਿਨ੍ਹਾਂ ਵਿੱਚ 1, 50, 000 ਰੁਪਏ ਦੀ ਨਗਦੀ ਅਤੇ 03 ਗੈਸ ਸਲੰਡਰ ਹੋਰ ਬ੍ਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਕਥਿਤ ਦੋਸ਼ੀ ਪਿਛਲੇ ਲੰਮੇਂ ਸਮੇਂ ਤੋਂ ਨਾਭਾ ਗੈਸ ਪਲਾਂਟ ਵਿੱਚੋਂ ਗੈਸ ਟੈਂਕਰਾਂ ਵਿੱਚ ਗੈਸ ਭਰ ਕੇ ਚੰਡੀਗੜ੍ਹ ਵਿਖੇ ਵੱਖ-ਵੱਖ ਪੰਪਾਂ 'ਤੇ ਲੈ ਕੇ ਜਾਂਦੇ ਸਨ ਅਤੇ ਰਸਤੇ ਵਿੱਚ ਹੀ ਗੈਸ ਟੈਂਕਰਾਂ ਵਿੱਚੋਂ ਗੈਸ ਚੋਰੀ ਕਰਕੇ ਸਲੰਡਰਾਂ ਵਿੱਚ ਭਰਕੇ ਵੱਖ-ਵੱਖ ਢਾਬਿਆਂ, ਫੈਕਟਰੀਆਂ ਅਤੇ ਹੋਟਲਾਂ ਨੂੰ 700/-ਰੁਪਏ ਪ੍ਰਤੀ ਸਲੰਡਰ ਵੇਚਦੇ ਸਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Fatehgarh Sahib , Amneet Kondal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD