Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲੇ ਦੇ 5 ਖੇਡ ਮੈਦਾਨਾਂ ਦਾ ਡਿਜਟਿਲ ਤਰੀਕੇ ਨਾਲ ਨੀਂਹ ਪੱਥਰ ਰੱਖਿਆ

ਵਰਿਆਮ ਖੇੜਾ, ਕੰਧਵਾਲਾ ਹਾਜਰ ਖਾਂ, ਕੌੜਿਆਂ ਵਾਲੀ, ਲੱਧੂ ਵਾਲਾ ਉਤਾੜ ਤੇ ਖੂਈਆਂ ਸਰਵਰ ਵਿਚ ਬਣਨਗੇ ਖੇਡ ਮੈਦਾਨ ਡਿਪਟੀ ਕਮਿਸ਼ਨਰ

Web Admin

Web Admin

5 Dariya News

ਫ਼ਾਜ਼ਿਲਕਾ , 02 Oct 2020

Last updated on: Oct 02, 2020, 00:00 IST

ਸੁੱਕਰਵਾਰ ਨੂੰ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਜ਼ਿਲਕਾ ਜ਼ਿਲੇ ਦੇ 5 ਖੇਡ ਮੈਦਾਨ ਦਾ ਡਿਜੀਟਿਲ ਤਰੀਕੇ ਨਾਲ ਨੀਂਹ ਪੱਥਰ ਰੱਖਿਆ। ਜਿਕਰਯੋਗ ਹੈ ਕਿ ਇਸ ਆਨਲਾਈਨ ਸਮਾਗਮ ਦੌਰਾਨ ਉਨਾਂ ਨੇ ਪੂਰੇ ਸੂਬੇ ਵਿਚ 150 ਖੇਡ ਮੈਦਾਨ ਦਾ ਡਿਜੀਟਿਲ ਨੀਂਹ ਪੱਥਰ ਰੱਖਿਆ ਹੈ।ਇਸ ਮੌਕੇ ਆਨਲਾਈਨ ਸਬੰਧਤ ਪਿੰਡਾਂ ਦੇ ਲੋਕਾਂ ਨਾਲ ਸੰਵਾਦ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਸਾਡੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਸਾਡੇ ਨੌਜਵਾਨ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚ ਸਕਨ। ਉਨਾਂ ਨੇ ਕਿਹਾ ਕਿ ਸਰਕਾਰ ਨੇ ਰਾਜ ਵਿਚੋਂ ਨਸ਼ਿਆਂ ਦਾ ਲੱਕ ਤੋੜ ਦਿੱਤਾ ਹੈ ਅਤੇ ਹੁਣ ਨੌਜਵਾਨਾਂ ਨੂੰ ਸਾਰਥਕ ਗਤੀਵਿਧੀਆਂ ਨਾਲ ਜੋੜਨ ਲਈ ਸੂਬਾ ਸਰਕਾਰ ਵੱਲੋਂ ਇਸ ਸਾਲ ਰਾਜ ਦੇ 750 ਪਿੰਡਾਂ ਵਿਚ 105 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਤੇ ਪੰਜਾਬ ਸਰਕਾਰ ਵਿਸੇਸ਼ ਜੋਰ ਦੇ ਰਹੀ ਹੈ।ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇੰਨਾਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਤੋਂ ਰਾਜ ਦੇ ਕਿਸਾਨਾਂ ਦੀ ਰਾਖੀ ਲਈ ਹਰ ਕਾਨੂੰਨੀ ਤਰੀਕਾ ਅਪਨਾਏਗੀ।ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਵੇਲੇ ਸਾਨੂੰ ਪਿੰਡਾਂ ਦੀ ਵਿਰਾਸਤ ਸੰਭਾਲਣ ਦੀ ਜਰੂਰਤ ਹੈ। ਉਨਾਂ ਨੇ ਸੱਦਾ ਦਿੱਤਾ ਕਿ ਆਓ ਸਾਰੇ ਮਿਲ ਕੇ ਪੰਜਾਬ ਨੂੰ ਖੇਡਦਾ ਪੰਜਾਬ ਬਣਾਈਏ।

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਸਟੇਡੀਅਮ ਮਗਨਰੇਗਾ ਸਕੀਮ ਤਹਿਤ ਤਿਆਰ ਕੀਤੇ ਜਾ ਰਹੇ ਹਨ ਅਤੇ ਇੰਨਾਂ ਵਿਚ ਲੋੜੀਂਦਾ ਖੇਡਾਂ ਦਾ ਸਮਾਨ ਵੀ ਸੂਬਾ ਸਰਕਾਰ ਵੱਲੋਂ ਮੁਹਈਆ ਕਰਵਾਇਆ ਜਾਵੇਗਾ। ਉਨਾਂ ਨੇ ਕਿਹਾ ਕਿ ਉਪਲਬੱਧ ਸਥਾਨ ਦੇ ਅਧਾਰ ਤੇ 1 ਏਕੜ, 2 ਏਕੜ ਅਤੇ 4 ਏਕੜ ਵਿਚ ਇਹ ਸਟੇਡੀਅਮ ਬਣਾਏ ਜਾ ਰਹੇ ਹਨ । ਇੰਨਾਂ ਵਿਚ ਸੋਲਰ ਲਾਈਟਾਂ ਤੋਂ ਇਲਾਵਾ ਵੱਖ ਵੱਖ ਖੇਡਾਂ ਦੇ ਮੈਦਾਨ ਅਤੇ ਓਪਨ ਜਿੰਮ ਵੀ ਲਗਾਏ ਜਾਣਗੇ।ਇਸ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸਭ ਨੂੰ ਜੀ ਆਇਆਂ ਨੂੰ ਕਿਹਾ ਅਤੇ ਦੱਸਿਆ ਕਿ ਸੂਬਾ ਸਰਕਾਰ ਪੇਂਡੂ ਵਿਕਾਸ ਲਈ ਪ੍ਰਤੀਬੱਧ ਹੈ।ਇਸ ਮੌਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲਾ ਸਦਰ ਮੁਕਾਮ ਤੋਂ ਇਸ ਸਮਾਗਮ ਵਿਚ ਸ਼ਿਰਕਤ ਕਰਦਿਆਂ ਦੱਸਿਆ ਕਿ ਫਾਜਿਲਕਾ ਜ਼ਿਲੇ ਦੇ ਪੰਜ ਬਲਾਕਾਂ ਵਿਚ ਪੰਜ ਖੇਡ ਮੈਦਾਨ ਦਾ ਨੀਂਹ ਪੱਥਰ ਅੱਜ ਰੱਖਿਆ ਗਿਆ ਹੈ। ਅਬੋਹਰ ਬਲਾਕ ਦੇ ਪਿੰਡ ਵਰਿਆਮ ਖੇੜਾ ਵਿਚ 20 ਲੱਖ ਰੁਪਏ, ਅਰਨੀਵਾਲਾ ਸੇਖਸੁਭਾਨ ਬਲਾਕ ਦੇ ਪਿੰਡ ਕੰਧਵਾਲਾ ਹਾਜਰ ਖਾਂ ਵਿਚ 9.44 ਲੱਖ, ਫਾਜ਼ਿਲਕਾ ਬਲਾਕ ਦੇ ਪਿੰਡ ਕੌੜਿਆਂ ਵਾਲੀ ਵਿਚ 26 ਲੱਖ, ਜਲਾਲਾਬਾਦ ਦੇ ਪਿੰਡ ਲੱਧੂ ਵਾਲਾ ਊਤਾੜ ਵਿਚ 26 ਲੱਖ ਅਤੇ ਖੂਈਆਂ ਸਰਵਰ ਰਲਾਕ ਦੇ ਪਿੰਡ ਖੂਈਆਂ ਸਰਵਰ ਵਿਚ 29.57 ਲੱਖ ਰੁਪਏ ਨਾਲ ਖੇਡ ਮੈਦਾਨ ਤਿਆਰ ਕੀਤੇ ਜਾਣਗੇ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ: ਨਵਲ ਰਾਮ ਨੇ ਦੱਸਿਆ ਕਿ ਇੰਨਾਂ ਖੇਡ ਮੈਦਾਨਾਂ ਦਾ ਨਿਰਮਾਣ 6 ਮਹੀਨੇ ਵਿਚ ਮੁਕੰਮਲ ਕਰ ਲਿਆ  ਜਾਵੇਗਾ।ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹੰਸ ਰਾਜ ਜੋਸਨ, ਜ਼ਿਲਾ ਪ੍ਰੀਸ਼ਦ ਚੇਅਰਮੈਨ ਸ੍ਰੀਮਤੀ ਮਮਤਾ ਕੰਬੋਜ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ ਕੁਮਾਰ ਵੀ ਹਾਜਰ ਸਨ।  

 

Tags: DC Fazilka , Mahatma Gandhi , Gandhi Jayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD