Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਤੰਦਰੁਸਤ ਪੰਜਾਬ -ਜਿਲ੍ਹਾ ਮੋਗਾ ਦੇ ਹਰੇਕ ਬਲਾਕ ਵਿੱਚ ਬਣਨਗੇ 5-5 ਖੇਡ ਸਟੇਡੀਅਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੋਜਨਾ ਦੀ ਵੀਡੀਉ ਕਾਨਫਰੰਸਿੰਗ ਜ਼ਰੀਏ ਸ਼ੁਰੂਆਤ

Web Admin

Web Admin

5 Dariya News

ਮੋਗਾ , 02 Oct 2020

Last updated on: Oct 02, 2020, 00:00 IST

ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਭਰ ਵਿੱਚ 750 ਖੇਡ ਸਟੇਡੀਅਮਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਜਿਲ੍ਹਾ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਵੀ 25 ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾਵੇਗਾ। ਇਹਨਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਸਬੰਧੀ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਡੀਉ ਕਾਨਫਰੰਸਿੰਗ ਜ਼ਰੀਏ ਕੀਤੀ ਗਈ ਹੈ। ਪਹਿਲੇ ਗੇੜ ਵਿੱਚ ਸੂਬੇ ਵਿੱਚ 150 ਅਤੇ ਜਿਲ੍ਹਾ ਮੋਗਾ ਵਿੱਚ 5 ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੀਡੀਉ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਦੱਸਿਆ ਕਿ ਇਸ ਯੋਜਨਾ ਦੇ ਪੂਰੀ ਤਰ੍ਹਾਂ ਲਾਗੂ ਹੋਣ ਨਾਲ ਜਿਲ੍ਹਾ ਮੋਗਾ, ਖਾਸ ਕਰਕੇ ਪੇਂਡੂ ਖੇਤਰਾਂ ਵਿੱਚ, ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧੇਗਾ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਇਹਨਾਂ ਖੇਡ ਸਟੇਡੀਅਮਾਂ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਕਿਹਾ ਕਿ ਉਹ ਇਹਨਾਂ ਖੇਡ ਸਟੇਡੀਅਮਾਂ ਦਾ ਭਰਪੂਰ ਲਾਹਾ ਲੈਣ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜਿਹੜੇ ਪਿੰਡਾਂ ਵਿੱਚ ਨਵੇਂ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾਣਾ ਹੈ, ਉਥੇ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਦੀ ਹਾਜ਼ਰੀ ਵਿੱਚ ਇਹ ਯੋਜਨਾ ਲਾਂਚ ਕੀਤੀ ਗਈ। 

ਇਹਨਾਂ ਸਮਾਗਮਾਂ ਦੌਰਾਨ ਕੋਵਿੱਡ 19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਮੋਗਾ ਵਿੱਚ ਜਿਹੜੇ ਪਿੰਡਾਂ ਵਿੱਚ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਅੱਜ ਰੱਖਿਆ ਗਿਆ ਹੈ, ਉਹਨਾਂ ਵਿੱਚ ਪਿੰਡ ਜੀਤਾ ਸਿੰਘ ਵਾਲਾ (ਬਲਾਕ ਬਾਘਾਪੁਰਾਣਾ), ਤੋਤਾ ਸਿੰਘ ਵਾਲਾ (ਬਲਾਕ ਕੋਟ ਇਸੇ ਖਾਂ), ਰਾਮੂਵਾਲਾ ਹਰਚੋਕਾ (ਬਲਾਕ ਮੋਗਾ 1), ਖੋਸਾ ਪਾਂਡੋ (ਬਲਾਕ ਮੋਗਾ 2) ਅਤੇ ਰੌਂਤਾ (ਬਲਾਕ ਨਿਹਾਲ ਸਿੰਘ ਵਾਲਾ) ਸ਼ਾਮਿਲ ਹਨ। ਪਿੰਡ ਰਾਮੂਵਾਲਾ ਹਰਚੋਕਾ ਤੇ ਖੋਸਾ ਪਾਂਡੋ ਵਿੱਚ ਇਹ ਸਟੇਡੀਅਮ 4-4 ਏਕੜ ਵਿੱਚ ਜਦਕਿ ਪਿੰਡ ਜੀਤਾ ਸਿੰਘ ਵਾਲਾ, ਤੋਤਾ ਸਿੰਘ ਵਾਲਾ ਅਤੇ ਰੌਂਤਾ ਵਿੱਚ 1-1 ਏਕੜ ਵਿੱਚ ਬਣਨਗੇ। ਇਹਨਾਂ ਖੇਡ ਸਟੇਡੀਅਮਾਂ ਉਤੇ  ਕਰੀਬ 57.17 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਦੱਸਿਆ ਕਿ ਇਹਨਾਂ ਖੇਡ ਸਟੇਡੀਅਮਾਂ ਦਾ ਕੰਮ ਪਹਿਲਾਂ ਹੀ ਸ਼ੁਰੂ ਕਰਵਾ ਦਿੱਤਾ ਗਿਆ ਸੀ, ਜੌ ਕਿ ਪੂਰੇ ਜੋਰਾਂ ਉਤੇ ਜਾਰੀ ਹੈ।ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ ਚੜਿੱਕ, ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭਾਂਗੇਰੀਆਂ, ਉਪ ਮੰਡਲ ਮੈਜਿਸਟਰੇਟ ਸ੍ਰ ਸਤਵੰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਵੱਖ ਵੱਖ ਬਲਾਕਾਂ ਵਿੱਚ ਵੀ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।

 

Tags: DC Moga , Tandarust Punjab , Mission Tandarust Punjab , Sandeep Hans , Sukhjit Singh Kaka Lohgarh , Dharamkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD