Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪਿੰਡ ਗੋਤ ਪੋਖਰ ਦੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਸਮਾਗਮ

Web Admin

Web Admin

5 Dariya News

ਗੁਰਦਾਸਪੁਰ , 02 Oct 2020

Last updated on: Oct 02, 2020, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ 750 ਨਵੇਂ ਖੇਡ ਸਟੇਡੀਅਮ ਅਤੇ ਖੇਡ ਮੈਦਾਨ ਦੇ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਅਤੇ 150 ਉਸਾਰੇ ਗਏ ਖੇਡ ਸਟੇਡੀਅਮ ਦੇ ਆਨਲਾਈਨ ਉਦਘਾਟਨ ਕੀਤੇ ਗਏ। ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਗੋਤ ਪੋਖਰ ਵਿਖੇ ਉਸਾਰੇ ਗਏ ਸਟੇਡੀਅਮ ਦਾ ਉਦਘਾਟਨ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਕੀਤਾ ਗਿਆ। ਇਸ ਮੌਕੇ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਪੁਰ, ਚੇਅਰਮੈਨ ਗੁਰਮੀਤ ਸਿੰਘ ਪਾਹੜਾ , ਹਰਜਿੰਦਰ ਸਿੰਘ ਸਰਪੰਚ ਪਿੰਡ ਗੋਤ ਪੋਖਰ, ਐਡਵੋਕੈਟ ਬਲਜੀਤ ਸਿੰਘ ਪਾਹੜਾ, ਸੁਖਜਿੰਦਰ ਸਿੰਘ ਬੀਡੀਪੀਓ ਗੁਰਦਾਸਪੁਰ ਸਮੇਤ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੋਜੂਦ ਸਨ।ਵਿਧਾਇਕ ਪਾਹੜਾ ਵਲੋਂ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੂਬੇ ਭਰ ਅੰਦਰ ਬਣਾਏ ਜਾਣ ਵਾਲੇ ਅਤੇ ਉਸਾਰੇ ਗਏ ਖੇਡ ਸਟੇਡੀਅਮ ਦੇ ਉਦਘਾਟਨ ਕਰਨ ਤੋਂ ਪਹਿਲਾਂ ਆਨਲਾਈਨ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤੇ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਹਲਕੇ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਗੋਤ ਪੋਖਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅਤਿ ਆਧੁਨਿਕ ਕਿਸਮ ਦੇ ਖੇਡ ਸਟੇਡੀਅਮ ਦੀ ਉਸਾਰੀ ਕਰਵਾਈ ਗਈ ਹੈ। 

ਸਟੇਡੀਅਮ ਵਿਚ ਜਿੰਮ, 400 ਮੀਟਰ ਦਾ ਟਰੈਕ, ਬੱਚਿਆਂ ਦੇ ਖੇਡਣ ਲਈ ਪਘੂੰੜੇ , ਇੰਟਰਲਾਕ ਟਾਇਲ ਆਦਿ ਲਗਾਈ ਗਈ ਹੈ ਅਤੇ ਚਾਰਦਿਵਾਰੀ ਕੀਤੀ ਗਈ ਹੈ। ਉਨਾਂ ਖੇਡ ਸਟੇਡੀਅਮ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਪਾਰਟੀ ਅਤੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦਾ ਧੰਨਵਾਦ ਕੀਤਾ।ਵਿਧਾਇਕ ਪਾਹੜਾ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਜਿਥੇ ਕੋਰਨਾ ਵਿਰੁੱਧ ਠੋਸ ਉਪਰਾਲੇ ਕੀਤੇ ਗਏ, ਉਥੇ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ ਤੇ ਵਿਕਾਸ ਕਾਰਜ ਤੇਜਗਤੀ ਨਾਲ ਕੀਤੇ ਜਾ ਰਹੇ ਹਨ। ਹਲਕੇ ਗੁਰਦਾਸਪੁਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਸ. ਪਾਹੜਾ ਨੇ ਦੱਸਿਆ ਕਿ ਹਲਕੇ ਅੰਦਰ 06 ਵੱਡ ਆਕਾਰੀ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸਦੇ ਕਰੀਬ 90 ਫੀਸਦ ਕੰਮ ਮੁਕੰਮਲ ਹੋ ਗਏ ਹਨ। ਇਸ ਤੋਂ ਇਲਾਵਾ ਕਰੀਬ 35 ਪਿੰਡਾਂ ਅੰਦਰ ਹੋਰ ਖੇਡ ਸਟੇਡੀਅਮ ਦੇ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਪਿੰਡਾਂ ਅੰਦਰ ਸਟਰੀਟ ਲਾਈਟਾਂ ਅਕੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਬਿਨਾਂ ਪੱਖਪਾਤ ਦੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਦੁਹਰਾਇਆ ਕਿ ਹਲਕੇ ਗੁਰਦਾਸਪੁਰ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕੇ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਲਈ ਗਰਾਂਟ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ । ਇਸ ਤੋਂ ਇਲਾਵਾ ਅੱਜ ਜ਼ਿਲੇ ਅੰਦਰ ਪਿੰਡ ਖੋਖਰ ਫੋਜੀਆਂ (ਬਟਾਲਾ), ਧਿਆਨਪੁਰ (ਡੇਰਾ ਬਾਬਾ ਨਾਨਕ), ਘੁੰਮਣ ਕਲਾਂ (ਧਾਰੀਵਾਲ), ਅਵਾਂਖਾ (ਦੀਨਾਨਗਰ), ਮਜੀਠੀ (ਦੋਰਾਂਗਲਾ),  ਖਹਿਰਾ ਕਲਾਂ (ਫਤਿਹਗੜ ਚੂੜੀਆਂ), ਭੈਣੀ ਮੈਣੀ ਖਾਂ (ਕਾਹਨੂੰਵਾਨ), ਮਾਨੇਪੁਰ (ਕਲਾਨੋਰ). ਕਾਹਲਵਾਂ (ਕਾਦੀਆਂ) ਅਤੇ ਪਿੰਡ ਭਗਤਪੁਰ (ਬਲਾਕ ਸ੍ਰੀ ਹਰਗੋਬਿੰਦਪੁਰ) ਵਿਖੇ ਖੇਡ ਸਟੇਡੀਅਮਾਂ ਦੇ ਉਦਘਾਟਨ ਕੀਤੇ ਗਏ।

 

Tags: Congress , Gurdaspur , Punjab Congress , Tandarust Punjab , Mahatma Gandhi , Gandhi Jayanti , Brindarmeet Singh Pahra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD