Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ : ਬਲਬੀਰ ਸਿੰਘ ਸਿੱਧੂ

ਜ਼ੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਨੇ 20 ਐਂਬੂਲੈਂਸਾਂ ਦੇ ਕੇ ਮਹਾਂਮਾਰੀ ਦੇ ਵਿਰੁੱਧ ਲੜਾਈ ਵਿੱਚ ਪਾਇਆ ਯੋਗਦਾਨ

Web Admin

Web Admin

5 Dariya News

ਐਸ ਏ ਐਸ ਨਗਰ , 02 Oct 2020

Last updated on: Oct 02, 2020, 00:00 IST

ਰਾਸ਼ਟਰ ਪਿਤਾ, ਮਹਾਤਮਾ ਗਾਂਧੀ ਦੇ 150 ਵੇਂ ਜਨਮ ਦਿਵਸ ਦੇ ਸ਼ੁੱਭ ਮੌਕੇ 'ਤੇ  ਸੂਬਾ ਸਰਕਾਰ ਨੇ ਆਪਣੇ ਐਂਬੂਲੈਂਸਾਂ ਦੇ ਬੇੜੇ ਵਿੱਚ 100 ਹੋਰ ਐਂਬੂਲੈਂਸਾਂ ਦਾ ਇਜ਼ਾਫਾ ਕੀਤਾ ਹੈ । ਇਹ ਜਾਣਕਾਰੀ  ਸਿਹਤ ਮੰਤਰੀ  ਸ. ਬਲਬੀਰ ਸਿੰਘ ਸਿੱਧੂ  ਨੇ ਦਿੱਤੀ ।ਸਿਹਤ ਮੰਤਰੀ ਨੇ ਦੱਸਿਆ ਕਿ  ਮਰੀਜ਼ਾਂ ਲਈੰ ਸਿਹਤ ਸਹੂਲਤਾਂ ਨੂੰ ਸਮੇਂ ਸਿਰ ਯਕੀਨੀ ਬਣਾਉਣਾ  ਕਿਸੇ ਵੀ ਮਹਾਂਮਾਰੀ ਨਾਲ ਲੜਨ ਦਾ ਇਕ ਮੁੱਖ ਥੰਮ ਮੰਨਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ  ਕੋਵਿਡ 19 ਦੇ ਪਾਜ਼ੇਟਿਵ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣੀਆਂ ਹੋਰ ਵੀ ਵਿਸ਼ੇਸ਼ ਹਨ ਕਿਉਂਕਿ ਹਸਪਤਾਲ ਪਹੁੰਚਣ ਤੱਕ ਜਾਨਾਂ ਬਚਾਉਣ ਨੂੰ ਯਕੀਨੀ ਬਣਾਉਣ ਵਿਚ ਲੱਗਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਮਹਾਂਮਾਰੀ ਦੇ ਮੱਦੇਨਜ਼ਰ ਐਂਬੂਲੈਂਸ ਦੀ ਮਰੀਜ਼ ਤੱਕ  ਛੇਤੀ ਤੋਂ ਛੇਤੀ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਆਪਣੀ ਐਂਬੂਲੈਂਸਾਂ ਦੇ ਬੇੜੇ ਨੂੰ ਹੌਲੀ ਹੌਲੀ ਵਧਾ ਰਿਹਾ ਹੈ। ਹੁਣ ਤੱਕ ਸਰਕਾਰੀ ਹਸਪਤਾਲਾਂ ਵਿੱਚ 400 ਦੇ ਕਰੀਬ ਐਂਬੂਲੈਂਸਾਂ ਹਨ, ਜਿਨ੍ਹਾਂ ਵਿੱਚ 242 ਡਾਇਲ 108 ਐਂਬੂਲੈਂਸਾਂ ਸ਼ਾਮਲ ਹਨ ਜੋ ਪਹਿਲਾਂ ਹੀ ਰਾਜ ਕੋਲ ਉਪਲਬਧ ਹਨ। ਐਂਬੂਲੈਂਸ ਸੇਵਾ ਨੂੰ ਮਜ਼ਬੂਤ ਕਰਨ ਲਈ  ਪੰਜਾਬ ਵਲੋਂ ਅਗਸਤ  ਮਹੀਨੇ ਵਿੱਚ 17 ਏਐਲਐਸ ਅਤੇ 60 ਬੀਐਲਐਸ ਐਂਬੂਲੈਂਸਾਂ ਖਰੀਦੀਆਂ  ਗਈਆਂ । ਉਨ੍ਹਾਂ ਦੱਸਿਆ ਕਿ ਨਵੀਆਂ ਐਂਬੂਲੈਂਸਾਂ ਹਰ ਜਿਲ੍ਹਾ ਹਸਪਤਾਲ ਨੂੰ ਦਿੱਤੀਆਂ ਗਈਆਂ ਹਨ ਅਤੇ ਉਹ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿੱਚ ਵੱਖ ਵੱਖ ਪੱਧਰਾਂ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਲਿਆਉਣ-ਲਿਜਾਣ ਵਿੱਚ ਸਹਾਇਤਾ ਕਰ ਰਹੀਆਂ ਹਨ।ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਨੇ ਐਂਬੂਲੈਂਸਾਂ ਦੀ ਗਿਣਤੀ ਨੂੰ ਵਧਾਉਣ ਲਈ 100 ਹੋਰ ਬੀਐਲਐਸ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦਿੱਤੀ ਹੈ। ਇਨਾਂ ਤੋਂ ਇਲਾਵਾ 5 ਏਐਲਐਸ, 6 ਬੀਐਲਐਸ ਅਤੇ 22 ਛੋਟੀਆਂ ਐਂਬੂਲੈਂਸਾਂ ਖਰੀਦਣ ਲਈ ਵੀ ਹੁਕਮ ਦਿੱਤਾ ਗਿਆ ਹੈ।ਜ਼ੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਵਲੋਂ  ਮਹਾਂਮਾਰੀ ਵਿਰੁੱਧ ਲੜਾਈ ਵਿੱਚ 20 ਐਂਬੂਲੈਂਸਾਂ ਦਾਨ ਕਰਕੇ ਦਰਸਾਈ ਮਹਾਂਮਾਰੀ ਦਾ ਲੜਨ ਵਿਚ ਸਹਿਯੋਗ ਦੇਣ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਨਾਂ 20 ਐਂਬੂਲੈਂਸਾਂ ਵਿਚੋਂ 12 ਨੂੰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ  ਹਰੇਕ ਜਿਲ੍ਹਾ ਲਈ 4-4 ਐਂਬੂਲੈਂਸਾਂ ਨੂੰ  ਰਵਾਨਾ ਕੀਤਾ ਗਿਆ ਹੈ, ਸਿਹਤ ਮੰਤਰੀ ਨੇ ਕਿਹਾ ਕਿ ਇਹ ਐਂਬੂਲੈਂਸਾਂ ਨਾ ਸਿਰਫ ਸਰਕਾਰ ਦੇ ਯਤਨਾਂ ਨੂੰ ਵਧਾਉਣਗੀਆਂ ਬਲਕਿ  ਲੋਕਾਂ ਦੀ ਜਾਨਾਂ ਵਿੱਚ ਬਚਾਉਣ ਵਿੱਚ ਬਹੁਤ ਸਹਾਈ ਹੋਣਗੀਆਂ ।  ਉਨ੍ਹਾਂ ਅੱਗੇ ਕਿਹਾ ਕਿ ਮਾਰੂਤੀ ਅਤੇ ਮਹਿੰਦਰਾ ਵਲੋਂ ਤਿਆਰ ਕੀਤੀਆਂ ਇਹ ਐਂਬੂਲੈਂਸਾਂ ਆਕਾਰ ਵਿਚ ਛੋਟੀਆਂ ਹਨ, ਇਸ ਲਈ ਸਿਹਤ ਟੀਮਾਂ ਨੂੰ ਸ਼ਹਿਰਾਂ ਦੇ ਭੀੜ ਵਾਲੇ ਖੇਤਰਾਂ ਵਿਚ ਪਹੁੰਚਣ ਅਤੇ ਮਰੀਜ਼ਾਂ ਨੂੰ ਲਿਆਉਣ-ਲਿਜਾਣ ਵਿੱਚ  ਸਹਾਇਤਾ ਕਰਨਗੀਆਂ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , ZEE Entertainment Pvt. Ltd. , ZEE Entertainment , ZEE , Mahatma Gandhi , Gandhi Jayanti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD